ਬਠਿੰਡਾ, 11 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਕਿਲ੍ਰਾ ਮੁਬਾਰਕ ਵਿਖੇ ਸ੍ਰੀ
ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਭਾਈ ਘਨੱਈਆ ਜੀ ਸੇਵਕ ਦਲ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 413ਵੇਂ ਪਹਿਲੇ ਪ੍ਰਕਾਸ਼ ਉਤਸਵ ਅਤੇ ਗੁਰਤਾਗੱਦੀ ਦਿਵਸ ਦੇ ਸਬੰਧ ਵਿੱਚ ਕੀਰਤਨ ਦਰਬਾਰ ਸਜਾਏ ਗਏ ਇਸ ਮੌਕੇ ਸਮੂਹ ਸੁਸਾਇਟੀ ਮੈਂਬਰਾਂ ਅਤੇ ਬੀਬੀਆਂ ਦੀ ਸੁਸਾਇਟੀ ਵੱਲੋਂ ਸ਼ਾਮ ਦੇ ਪੰਜ ਵਜੇ ਤੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਰਤਨ ਦਰਬਾਰ ਦੀ ਅਰੰਭਤਾ ਕੀਤੀ ਜਾਵੇਗੀ। ਇਸ ਮੌਕੇ ਪੰਥ ਦੇ ਪ੍ਰਸਿੱਧ ਉੱਚ ਕੋਟੀ ਦੇ ਕਥਾ ਵਾਚਕ ਭਾਈ ਅਮਰੀਕ ਸਿੰਘ ਚੰਡੀਗੜ ਵਾਲਿਆਂ ਨੇ ਪੁੱਜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਰੇ ਸੰਖੇਪ ਰੂਪ ਵਿੱਚ ਸਮੂਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਵਿੱਚ ਕਿੰਨੇ ਭਗਤਾਂ, ਭੱਟਾਂ ਅਤੇ ਗੁਰੂਆਂ ਦੀਆਂ ਬਾਣੀਟਾ ਦਰਜ ਹਨ ਅਤੇ ਇਸ ਨੂੰ ਕਿੰਨਾਂ ਕਿੰਨਾਂ ਪੰਜ ਸਿੰਘਾਂ ਦੀਆਂ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਬਾਣੀ ਦਰਜ ਕਰਨ ਦੀ ਡਿੳੂਟੀ ਲਗਾਈ ਗਈ ਸੀ।ਉਨਾਂ ਦੱਸਿਆ ਕਿ ਪੂਰੇ ਤਿੰਨ ਸਾਲ ਧੁਰ ਕੀ ਬਾਣੀ ਲਈ ਤਿੰਨ ਸਾਲ ਵਿੱਚ 1353 ਅੰਗ ਲਿਖਣ ਲਈ ਲੱਗ ਗਏ ਸਨ, ਪਹਿਲੇ ਗੁਰੂ ਸਾਹਿਬ ਦੇ ਵਜੀਰ ਬਾਬਾ ਬੁੱਢਾ ਜੀ ਨੂੰ ਬਣਾਇਆ ਗਿਆ ਸੀ।ਇਸ ਮੌਕੇ ਗੁਰਦੁਆਰਾ ਕਿਲਾ ਮੁਬਾਰਕ ਦੇ ਹਜ਼ੂਰੀ ਰਾਗੀ ਭਾਈ ਰਣਜੀਤ ਸਿੰਘ, ਅਮਰਜੀਤ ਸਿੰਘ, ਦਰਸ਼ਨ ਸਿੰਘ ਅਤੇ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲਿਆਂ ਦੇ ਜੱਥੇ ਵੱਲੋਂ ਧੁਰ ਕੀ ਬਾਣੀ,ਰੂਹਾਨੀ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਅਰਦਾਸ ਭਾਈ ਪਰਮਜੀਤ ਸਿੰਘ ਮੁੱਖ ਗ੍ਰੰਥੀ ਵੱਲੋਂ ਕੀਤੀ ਗਈ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।ਪੰਥ ਦੇ ਪ੍ਰਚਾਰਕਾਂ ਦਾ ਸਨਮਾਨ ਮੁੱਖ ਸੇਵਾਦਾਰ ਭਾਈ ਜਰਨੈਲ ਸਿੰੰਘ, ਅਮਰਜੀਤ ਸਿੰਘ, ਚਰਨਜੀਤ ਸਿੰਘ ਵਲੋਂ ਕੀਤਾ ਗਿਆ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media