ਬਠਿੰਡਾ, 11 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਖੇ
ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਨੇ ਕੀਤੀ ਇਸ ਸਮੇਂ ਸਿਵਲ ਸਰਜਨ ਬਠਿੰਡਾ ਡਾ: ਐਚ.ਐਨ ਸਿੰਘ, ਜ਼ਿਲਾ ਟੀਕਾਕਰਨ ਅਫਸਰ ਡਾ. ਕੁੰਦਨ ਕੁਮਾਰ ਪਾਲ, ਡੀ.ਐਮ.ਸੀ ਡਾ: ਐਸ.ਐਸ ਰੋਮਾਣਾ, ਅਰਬਨ ਨੋਡਲ ਅਫਸਰ ਡਾ. ਪੈਮਿਲ ਬਾਂਸਲ ਸਮੂੂਹ ਸੀਨੀਅਰ ਮੈਡੀਕਲ ਅਫਸਰ, ਬਲਾਕ ਐਕਬਟੈਨਸ਼ਨ ਐਜੂਕੇਟਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਮਰਚਾਰੀਆਂ ਨੇ ਭਾਗ ਲਿਆ।ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਨੇ ਕਿਹਾ ਕਿ ਮਾਈਗਰਰੇਟਰੀ ਪਲਸ ਪੋਲੀਓ ਮੁਹਿੰਮ ਜੋ ਮਿਤੀ 17, 18 ਅਤੇ 19 ਸਤੰਬਰ 2017 ਨੂੰ ਹੈ ਉਸ ਸਬੰਧੀ ਜ਼ਿਲਾ ਅਤੇ ਬਲਾਕ ਪੱਧਰ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਬੰਧਤ ਵਿਭਾਗਾਂ ਨਾਲ ਰਵਿਊ ਮੀਟਿੰਗ ਕੀਤੀ ਜਾਵੇ ਤਾਂ ਜੋ ਪਲਸ ਪੋਲਿਓ ਮੁਹਿੰਮ ਨੂੰ ਸਫਲਤਾ ਪੂਰਬਕ ਨੇਪਰੇ ਚਾੜਿਆ ਜਾ ਸਕੇ।
ਸਿਵਲ ਸਰਜਨ ਬਠਿੰਡਾ ਡਾ: ਐਚ.ਐਨ ਸਿੰਘ ਵਲੋਂ ਸਾਰਿਆਂ ਤੋਂ ਵਿਸ਼ੇਸ਼ ਸਹਿਯੋਗ ਦੀ ਮੰਗ ਕੀਤੀ ਗਈ ਅਤੇ ਕਿਹਾ ਸਮੂਹ ਅਧਿਕਾਰੀ ਅਤੇ ਕਰਮਚਾਰੀ ਮਾਈਗਰੇਟਰੀ ਪੋਲਿਓ ਮਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਆਪਣੀ ਡਿਊਟੀ ਤਨਦੇਹੀ ਅਤੇ ਦਿਲੀ ਭਾਵਨਾ ਨਾਲ ਨਿਭਾਉਣ ਅਤੇ ਪਲਸ ਪੋਲੀਓ ਟੀਮਾਂ ਨਿਰਧਾਰਿਤ ਮਾਈਕਰੋ ਪਲਾਨ ਅਨੁਸਾਰ ਹੀ ਕੰਮ ਕਰਨ ਅਤੇ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਦੀਆਂ ਦੋ ਬੂੰਦਾਂ ਯਕੀਨੀ ਬਣਾਈਆਂ ਜਾਣ।ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ ਡਾ. ਕੁੰਦਨ ਕੁਮਾਰ ਪਾਲ ਨੇ ਮਾਈਗਰੇਟਰੀ ਪਲਸ ਪੋਲਿਓ ਮੁਹਿੰਮ ਦੇ ਮਾਈਕਰੋ ਪਲਾਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲਾ ਬਠਿੰਡਾ ਵਿੱਚ ਇਸ ਮੁਹਿੰਮ ਅਧੀਨ 0 ਤੋਂ 5 ਸਾਲ ਦੇ 18687 ਬੱਚਿਆਂ ਨੂੰ ਕਵਰ ਕਰਨ ਲਈ ਘਰ ਤੋਂ ਘਰ 87 ਟੀਮਾਂ ਅਤੇ 53 ਮੁਬਾਇਲ ਟੀਮਾਂ ਤੇ 2 ਟਰਾਂਜਿਟ ਟੀਮਾਂ ਦਾ ਗਠਨ ਕੀਤਾ ਗਿਆ ਹੈ।ਉਹਨਾਂ ਇਹ ਵੀ ਦੱਸਿਆ ਕਿ ਟੀਮਾਂ ਵਲੋਂ ਭੱਠੇ, ਪਥੇਰਾਂ, ਸੈਲਰ, ਸਲੱਮ ਏਰੀਆ, ਝੁਗੀਆਂ, ਨਿਰਮਾਣ ਅਧੀਨ ਇਮਾਰਤਾਂ, ਸ਼ਹਿਰ ਅਤੇ ਨਾਲ ਦੇ ਏਰੀਏ ਵਿੱਚ ਸਥਾਈ ਸਲਮ ਅਬਾਦੀ ਦੇ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ।ਇਸ ਮੌਕੇ ਮਾਸ ਮੀਡੀਆ ਬਰਾਂਚ ਦੇ ਨੁਮਾਇੰਦੇ ਵੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media