ਅੰਮਿ੍ਤਸਰ, 11 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸਵਾਈਨ ਫਲੂ ਦੇ ਕਈ ਕੇਸ ਪੰਜਾਬ ਭਰ ਵਿਚ ਸਾਹਮਣੇ ਆਏ ਹੋਣ ਕਾਰਨ ਲੋਕਾਂ ਵਿਚ ਪੈਦਾ ਹੋਏ ਡਰ
ਦੇ ਮਾਹੌਲ ਨੂੰ ਦੂਰ ਕਰਦੇ ਸਿਵਲ ਸਰਜਨ ਅੰਮਿ੍ਰਤਸਰ ਡਾ. ਨਰਿੰਦਰ ਕੌਰ ਨੇ ਸਪੱਸ਼ਟ ਕੀਤਾ ਹੈ ਥੋੜੀ ਜਿਹੀ ਸਾਵਧਾਨੀ ਨਾਲ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ ਅਤੇ ਜੇਕਰ ਫਿਰ ਵੀ ਕੋਈ ਕੇਸ ਸਾਹਮਣੇ ਆਉਂਦਾ ਹੈ ਤਾਂ ਵਿਭਾਗ ਵੱਲੋਂ ਸਵਾਈਨ ਫਲੂ ਦਾ ਇਲਾਜ ਸਰਕਾਰੀ ਮੈਡੀਕਲ ਕਾਲਜ ਅਤੇ ਸਿਵਲ ਹਸਪਤਾਲ ਅੰਮਿ੍ਤਸਰ ਵਿਚ ਮੁਫ਼ਤ ਕੀਤਾ ਜਾ ਰਿਹਾ ਹੈ।
ਉਹਨਾਂ ਆਪਣੇ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਆਦਿ ਵਿਖੇ ਆਪਣੇ ਪੈਰਾ ਮੈਡੀਕਲ ਸਟਾਫ਼ ਨੂੰ ਭੇਜਣ ਅਤੇ ਸਵਾਈਨ ਫਲੂ ਤੋਂ ਬਚਾਅ ਸਬੰਧੀ ਜਾਣਕਾਰੀ ਦੇਣ।ਇਸ ਮੋਕੇ ਜਿਲਾ ਐਪੀਡੀਮੋਲੋਜਿਸਟ ਡਾ. ਮਦਨ ਮੋਹਨ ਨੇ ਦੱਸਿਆ ਕਿ ਸਵਾਇਨ ਫਲੂ ਇੰਫਲੂਐਂਜਾਂ ਵਾਇਰਸ (ਐਚ1ਐਨ1) ਨਾਲ ਹੁੰਦੀ ਹੈ। ਸਵਾਇਨ ਫਲੂ ਇੱਕ ਮਨੁੱਖ ਤੋਂ ਦੂਜੇ ਮਨੁੱਖ ਨੂੰ ਖੰਘ ਨਾਲ, ਛਿੱਕਾਂ, ਵਗਦੀ ਨੱਕ, ਹੱਥ ਮਿਲਾਉਣ ਨਾਲ, ਕਿਸੇ ਨੂੰ ਸਪਰਸ਼ ਨਾਲ, ਖੁੱਲੇ ਵਿੱਚ ਥੁੱਕਣ ਨਾਲ ਫੈਲਦੀ ਹੈ।ਇਹ ਬਜੁਰਗਾਂ, ਕਮਜੋਰ ਵਿਅਕਤੀਆਂ, ਬੱਚੇ, ਗਰਭਵਤੀ ਮਾਵਾਂ ਅਤੇ ਦਮੇ ਦੇ ਮਰੀਜਾਂ ਨੂੰ ਛੇਤੀ ਹੁੰਦੀ ਹੈ ਅਤੇ ਘਾਤਕ ਸਿੱਧ ਹੁੰਦੀ ਹੈ ਕਿਉਕਿ ਉਹਨਾਂ ਵਿੱਚ ਬਿਮਾਰੀਆਂ ਵਿਰੁੱਧ ਲੜਨ ਦੀ ਸ਼ਕਤੀ ਘੱਟ ਹੁੰਦੀ ਹੈ, ਇਸ ਲਈ ਤੁਰੰਤ ਇਲਾਜ ਕਰਵਾਉਣਾ ਚਾਹੀਦਾ ਹੈ।ਪਰ ਜੇਕਰ ਬੰਦਾ ਤੰਦਰੁਸਤ ਹੈ ਤਾਂ ਘਬਰਾਉਣ ਦੀ ਲੋੜ ਨਹੀਂ, ਕਿਉਕਿ ਇਹ ਬਿਮਾਰੀ 10 ਦਿਨਾਂ ਵਿੱਚ ਆਪਣੇ ਆਪ ਠੀਕ ਹੋ ਜਾਂਦੀ ਹੈ।ਜਿਨਾਂ ਵਿਅਕਤੀਆਂ ਨੂੰ ਬੁਖਾਰ, ਖਾਂਸੀ, ਦੁਖਦਾ ਗਲਾ, ਡਾਇਰੀਆ, ਉਲਟੀਆਂ ਅਤੇ ਸਾਹ ਆਉਣ ਵਿੱਚ ਤਕਲੀਫ ਨਜ਼ਰ ਆਵੇ ਤਾਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਤੋਂ ਇਲਾਜ ਕਰਵਾਉਣਾ ਚਾਹੀਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਨੂੰ ਜਾਗਰੂਕ ਕਰਨ ਕਿ ਉਹ ਬਿਨਾਂ ਲੋੜ ਤੋਂ ਭੀੜ ਵਾਲੀਆਂ ਥਾਵਾਂ ਦਾ ਹਿੱਸਾ ਨਾ ਬਣਨ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰਾਂ ਸਾਫ਼ ਕਰਨ। ਉਨਾਂ ਕਿਹਾ ਕਿ ਖੰਘ, ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੋ। ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕ ਕੇ ਰੱਖੋ।ਨੀਂਦ ਪੂਰੀ ਲਵੋ ਅਤੇ ਸਰੀਰਕ ਤੌਰ ਤੇ ਤੰਦਰੁਸਤ ਰਹੋ, ਬਹੁਤ ਸਾਰਾ ਪਾਣੀ ਪੀਓ ਅਤੇ ਪੌਸ਼ਟਿਕ ਭੋਜਨ ਖਾਓ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media