Sunday, September 8, 2024

ਦੁਖਭੰਜਨੀ ਬੇਰੀ ਵਿਖੇ ਨਵੇਂ ਤਿਆਰ ਕੀਤੇ ਕਮਰਿਆਂ ਵਿਚ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ

PPN130706
ਅੰਮ੍ਰਿਤਸਰ, 13  ਜੁਲਾਈ (ਗੁਰਪ੍ਰੀਤ ਸਿੰਘ)  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਹਰੋਂ ਆਈਆਂ ਸੰਗਤਾਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋੰ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਨੂੰ ਗੁਰਦੁਆਰਾ ਦੁਖਭੰਜਨੀ ਬੇਰ ਦੇ ਸਾਹਮਣੇ ਸ੍ਰੀ ਅਖੰਡਪਾਠ ਸਾਹਿਬ ਦੇ ਕਮਰਿਆਂ ਦੀ ਸੇਵਾ ਸੌੰਪੀ ਗਈ ਸੀ।ਜਿਨ੍ਹਾਂ ਵਿਚੋਂ ਪਹਿਲੇ ਪੜਾਅ ਵਿਚ 6 ਸ੍ਰੀ ਅਖੰਡਪਾਠ ਸਾਹਿਬ ਲਈ ਕਮਰੇ ਤਿਆਰ ਕੀਤੇ ਗਏ। ਇਨ੍ਹਾਂ ਕਮਰਿਆਂ ਦੀ ਅਰੰਭਤਾਂ ਲਈ ਰਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਅਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸੌਂਪੀ ਗਈ ਸੇਵਾ ਉਹ ਤਨੋ ਮਨੋ ਨਿਭਾ ਰਹੇ ਹਨ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸੇਵਾ ਵਿਚ ਬਾਬਾ ਜੀ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਿੱਖ ਸੁੰਦਰ ਬਣੀ ਹੈ ਓਥੇ ਸੰਗਤਾਂ ਵਲੋੰ ਬੁੱਕ ਕਰਵਾਏ ਜਾਂਦੇ ਸ੍ਰੀ ਅਖੰਡਪਾਠਾਂ ਦੇ ਭੋਗ ਵੀ ਇਨ੍ਹਾਂ ਕਮਰਿਆਂ ਵਿਚ ਪਾਏ ਜਾਣਗੇ। ਇਸ ਉਪਰੰਤ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਨੇ ਸਮਾਗਮ ਵਿਚ ਸ਼ਾਮਲ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਜੀ ਆਇਆਂ ਕਿਹਾ। ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਜਲਦੀ ਹੀ ਬਾਕੀ ਦੇ ੫ ਕਮਰੇ ਤਿਆਰ ਕਰਕੇ ਪ੍ਰਬੰਧਕਾਂ ਨੂੰ ਸੌਂਪ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਮੈਂ ਧੰਨਤਾਯੋਗ ਹਾਂ ਕਿ ਮੈਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਦਰਬਾਰ ਵਿਚ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਹੈਡ ਗ੍ਰੰਥੀ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ (ਲੁਧਿਆਣਾ) ਐਡੀ: ਹੈਡ ਗ੍ਰੰਥੀ, ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਜੀ ਅਤੇ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਜੀ ਗ੍ਰੰਥੀ ਵਲੋਂ ਸਮਾਗਮ ਵਿਚ ਸ਼ਾਮਲ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਜੀ, ਸ੍ਰ: ਰਜਿੰਦਰ ਸਿੰਘ ਜੀ ਮਹਿਤਾ ਅੰਤ੍ਰਿੰਗ ਮੈਂਬਰ, ਸ੍ਰ: ਦਿਲਜੀਤ ਸਿੰਘ ਜੀ ਬੇਦੀ ਵਧੀਕ ਸਕੱਤਰ, ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ ਮੀਤ ਸਕੱਤਰ, ਸ੍ਰ: ਪ੍ਰਤਾਪ ਸਿੰਘ ਮੈਨੇਜਰ, ਸ੍ਰ: ਬੇਅੰਤ ਸਿੰਘ ਐਡੀ: ਮੈਨੇਜਰ, ਸ੍ਰ: ਸਵਿੰਦਰਪਾਲ ਸਿੰਘ, ਸ੍ਰ: ਇੰਦਰਪਾਲ ਸਿੰਘ, ਸ੍ਰ: ਗੁਰਬਖਸ਼ ਸਿੰਘ ਅਤੇ ਓਥੇ ਪਹੁੰਚੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ।
ਇਸ ਸਮਾਗਮ ਵਿਚ ਸ੍ਰ: ਹਰਬੰਸ ਸਿੰਘ ਮੱਲ੍ਹੀ, ਸ੍ਰ: ਤਰਲੋਚਨ ਸਿੰਘ, ਸ੍ਰ: ਬਲਵੀਰ ਸਿੰਘ, ਸ੍ਰ: ਮੰਗਲ ਸਿੰਘ, ਸ੍ਰ: ਰਘਬੀਰ ਸਿੰਘ, ਸ੍ਰ:ਗੁਰਬੀਰ ਸਿੰਘ, ਸ੍ਰ: ਸੁਰਿੰਦਰ ਸਿੰਘ, ਸ੍ਰ: ਗੁਰਦੀਪ ਸਿੰਘ ਦੇ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਟਾਫ਼ ਅਤੇ ਭਾਰੀ ਗਿਣਤੀ ਵਿਚ ਸੰਗਤਾਂ ਸ਼ਾਮਲ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …

Leave a Reply