Monday, March 23, 2026

ਅਫ਼ਗ਼ਾਨਿਸਤਾਨ ਦੇ ਵਿਦੇਸ਼ ਮੰਤਰੀ ਸ੍ਰੀ ਸਲਾਹ-ਉਦ-ਦੀਨ ਰੱਬਾਨੀ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 12 ਸਤੰਬਰ (ਪੰਜਾਬ ਪੋਸਟ ਬਿਊਰੋ) -ਅਫ਼ਗ਼ਾਨਿਸਤਾਨ ਦੇ ਵਿਦੇਸ਼ ਮੰਤਰੀ ਸਲਾਹ-ਉਦ-ਦੀਨ ਰੱਬਾਨੀ  ਨੇ ਅੱਜ ਦੁਪਹਿਰ ਇੱਥੇ ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।PPN1209201708

ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਭਾਰਤ ਅਫ਼ਗ਼ਾਨਿਸਤਾਨ ਨਾਲ ਆਪਣੇ ਸਬੰਧਾਂ ਨੂੰ ਸਰਬਉੱਚ ਪਹਿਲ ਦਿੰਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅਫ਼ਗ਼ਾਨਿਸਤਾਨ ਉੱਤੇ ਠੋਸੇ ਗਏ ਦਹਿਸ਼ਤਵਾਦ ਵਿਰੁੱਧ ਲੜਾਈ ਵਿੱਚ ਉਸ ਨੂੰ ਪੂਰਾ ਸਮਰਥਨ ਦਿੰਦਾ ਹੈ। ਉਨ੍ਹਾਂ ਨੇ ਅਫ਼ਗ਼ਾਨਿਸਤਾਨ ਦੀ ਸਰਕਾਰ ਅਤੇ ਲੋਕਾਂ ਨੂੰ ਸ਼ਾਂਤੀਪੂਰਵਕ, ਸੰਯੁਕਤ, ਲੋਕਤੰਤਰੀ ਅਤੇ ਖੁਸ਼ਹਾਲ ਰਾਸ਼ਟਰ ਦੇ ਨਿਰਮਾਣ ਦੇ ਯਤਨਾਂ ਵਿੱਚ, ਮਾਨਵੀ ਅਤੇ ਵਿਕਾਸ ਸਹਾਇਤਾ ਸਮੇਤ ਭਾਰਤ ਦਾ ਪੂਰਾ ਸਮਰਥਨ ਵੀ ਦੁਹਰਾਇਆ। ਵਿਦੇਸ਼ ਮੰਤਰੀ ਰੱਬਾਨੀ ਇਸ ਵੇਲੇ ਭਾਰਤ-ਅਫ਼ਗ਼ਾਨ ਸਟ੍ਰੈਟਜਿਕ ਪਾਰਟਨਰਸ਼ਿਪ ਕੌਂਸਲ ਦੀ ਦੂਜੀ ਮੀਟਿੰਗ ਵਿੱਚ ਹਿੱਸਾ ਲੈਣ ਲਈ ਭਾਰਤ ਆਏ ਹੋਏ ਹਨ। ਉਹ ਇਸ ਕੌਂਸਲ ਦੇ ਭਾਰਤ ਦੇ ਵਿਦੇਸ਼ ਮੰਤਰੀ ਨਾਲ ਸਹਿ-ਚੇਅਰਪਰਸਨ ਹਨ।

 

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply