Sunday, March 22, 2026

ਡੀ.ਏ.ਵੀ ਪਬਲਿਕ ਸਕੂਲ ਵਿਖੇ ਅਟੱਲ ਟਿੰਕਰਿੰਗ ਲੈਬ ਦਾ ਉਦਘਾਟਨ

PPN1209201712ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅਟੱਲ ਇਨੋਵੇਸ਼ਨ ਮਿਸ਼ਨ ਨੀਤੀ ਅਯੋਗ ਭਾਰਤ ਸਰਕਾਰ ਵਲੋਂ 20 ਲੱਖ ਰੁਪਏ ਦੀ ਗਰਾਂਟ ਅਤੇ ਨਿਰਦੇਸ਼ ਅਨੁਸਾਰ ਇੱਕ ਸਾਇੰਸ, ਟੈਕਨਾਲੋਜੀ, ਇੰਜੀਨੀਅਰਿੰਗ, ਮੈਥੇਮੈਟਿਕਸ ਦੀ ਸਹੂਲਤ ਨਾਲ ਵਿਦਿਆਰਥੀਆਂ ਦੇ ਅੰਦਰ ਵਿਗਿਆਨਕ ਸੂਝ-ਬੂਝ ਅਤੇ ਕੁਝ ਖੋਜਣ ਦੀ ਤਤੱਪਰਤਾ ਨੂੰ ਉਜਾਗਰ ਕਰਨ ਲਈ ਡੀ.ਏੇ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ “ਅਟੱਲ ਟਿੰਕਰਿੰਗ ਲੈਬ“ ਸਥਾਪਿਤ ਕੀਤੀ ਗਈ।ਲੈਬ ਦਾ ਉਦਘਾਟਨ ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ (ਆਈ) ਤੇ ਏਡਿਡ ਸਕੂਲਜ਼ ਦੇ ਕਰ ਕਮਲਾਂ ਨਾਲ ਕੀਤਾ ਗਿਆ।ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ਼੍ਰੀਮਤੀ) ਨੀਲਮ ਕਾਮਰਾ- ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਵੀ ਇਸ ਮੌਕੇ ਤੇ ਹਾਜ਼ਰ ਸਨ ।
ਲੈਬ ਵਿੱਚ ਪਏ ਵੱਖ-ਵੱਖ ਪ੍ਰਕਾਰ ਦੇ ਮਾਡਲਾਂ ਨੂੰ ਵੇਖ ਕੇ ਜੇ.ਪੀ ਸ਼ੂਰ, ਡਾ. (ਸ਼੍ਰੀਮਤੀ) ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਬਹੁਤ ਹੀ ਪ੍ਰਭਾਵਿਤ ਹੋਏ ਅਤੇ ਉਨ੍ਹਾਂ ਨੇ ਇਸ ਕਾਰਜ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ । ਉਨ੍ਹਾਂ ਨੇ ਆਖਿਆ ਕਿ ਇਸ ਲੈਬ ਦਾ ਮੁੱਖ ਮੰਤਵ ਵਿਦਿਆਰਥੀਆਂ ਦੇ ਮਨਾਂ ਅੰਦਰਲੇ ਵਿਚਾਰਾਂ ਨੂੰ ਖੋਜ ਕਾਰਜ ਵੱਲ ਲੈ ਕੇ ਜਾਣਾ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਨਵੀਂ ਦਿਸ਼ਾ ਦੇਣਾ ਹੈ ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਇਸ ਮੌਕੇ ਖਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸਕੂਲ ਵੱਲੋਂ ਪਹਿਲਾਂ ਹੀ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਇਸ ਲੈਬ ਬਾਰੇ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ। ਇਸ ਲੈਬ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਿਗਿਆਨਿਕ ਵਾਤਾਵਰਣ ਪ੍ਰਦਾਨ ਕਰਨਾ ਹੈ ਅਤੇ ਵਿਦਿਆਰਥੀਆਂ ਨੂੰ ਨਵੇਂ ਭਾਰਤ ਦੇ ਭਵਿੱਖ ਨੂੰ ਸੰਵਾਰਨ ਵਾਸਤੇ ਤਿਆਰ ਕਰਨਾ ਹੈ ।

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …

Leave a Reply