Saturday, July 5, 2025
Breaking News

ਵਾਤਾਵਰਣ ਦੀ ਸੰਭਾਲ ਪ੍ਰਤੀ ਕੋਈ ਕਸਰ ਨਹੀ ਛੱਡੀ ਜਾਵੇਗੀ- ਜੋਸ਼ੀ

40  ਲੱਖ ਦੀ ਲਾਗਤ ਨਾਲ ਸ਼ਹਿਰ ਵਿਚ 20 ਹਜਾਰ ਪੌਦੇ ਲਗਾਏ ਜਾਣਗੇ

PPN130709
ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਸ਼ਹਿਰ ਅੰਦਰ ਵਿਕਾਸ ਕਾਰਜਾਂ ਦੇ ਨਾਲ-ਨਾਲ ਵਾਤਾਵਰਣ ਦੀ ਸੰਭਾਲ ਪ੍ਰਤੀ ਵੀ ਕੋਈ ਕਸਰ ਨਹੀ ਛੱਡੀ ਜਾਵੇਗੀ ਅਤੇ 40 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਵਿਚ 20  ਹਜਾਰ ਪੌਦੇ ਲਗਾਏ ਜਾਣਗੇ। ਇਹ ਪ੍ਰਗਟਾਵਾ ਸ੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰਾਂ ਅਤੇ ਮੈਡੀਕਲ ਸਿੱਖਿਆ ਮੰਤਰੀ ਨੇ ਸਥਾਨਕ ਰਣਜੀਤ ਐਵਨਿਊ ਦੇ ਬਲਾਕ ਡੀ ਵਿਖੇ ਪੌਦੇ ਲਗਾਉਣ ਮੌਕੇ ਕੀਤਾ। ਕੈਬਨਿਟ ਵਜੀਰ ਸ੍ਰੀ ਜੋਸ਼ੀ ਨੇ ਕਿਹਾ ਕਿ ਰਾਜ ਸਰਕਾਰ ਵਾਤਾਵਰਣ ਦੀ ਸੰਭਾਲ ਪ੍ਰਤੀ ਬਹੁਤ ਗੰਭੀਰ ਹੈ ਅਤੇ ਇਸ ਸਬੰਧੀ ਵੱਖ-ਵੱਖ ਪੱਧਰ ਉਪਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨਾ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਅੰਦਰ ਲੋਕਾਂ ਨੂੰ ਵਾਤਵਰਣ ਦੀ ਸਾਂਭ ਸੰਭਾਲ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸੇ ਮਨਸੇ ਨਾਲ ਹੀ ਸ਼ਹਿਰ ਅੰਦਰ ਪੌਦੇ ਲਗਾਉਣ ਦੀ ਮੁਹਿੰਮ ਆਰੰਭੀ ਗਈ ਹੈ। ਉਨਾ ਕਿਹਾ ਕਿ ਸ਼ਹਿਰ ਵਿਚ ਚਲ ਰਹੇ ਵਿਕਾਸ ਕਾਰਜਾਂ ਦੇ ਨਾਲ-ਨਾਲ ਵਾਤਾਵਰਣ ਦੀ ਸੰਭਾਲ ਦਾ ਵੀ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ ਅਤੇ ਇਸ ਸਬੰਧੀ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉੁਹ ਆਪਣੇ ਪੱਧਰ ਤੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਵੱਧ ਤੋ ਵੱਧ ਪੋਦੇ ਵੀ ਲਗਾਉਣ।  ਸ੍ਰੀ ਜੋਸ਼ੀ ਨੇ ਅੱਗੇ ਕਿਹਾ ਕਿ ਰਣਜੀਤ ਅੇਵਨਿਊ, ਮਾਲ ਮੰਡੀ, ਕਬੀਰ ਪਾਰਕ ਅਤੇ ਨਿਊ ਅੰਮ੍ਰਿਤਸਰ ਆਦਿ ਖੇਤਰਾਂ ਵਿਚ ਪੌਦੇ ਲਗਾਏ ਜਾਣਗੇ ਤਾਂ ਜੋ ਵੱਧ ਤੋ ਵੱਧ ਵਾਤਾਵਰਣ ਨੂੰ ਸ਼ੁੱਧ ਰੱੀਖਆ ਜਾ ਸਕੇ। ਇਸ ਮੌਕੇ ਹੋਰਨਾਂ ਤੋ ਇਲਾਵਾ ਐਸ.ਈ ਭਾਰਤ ਭੂਸ਼ਣ, ਅੇਕਸੀਅਨ ਰਾਜੀਵ ਸ਼ੇਖੜੀ, ਸ੍ਰੀ ਪ੍ਰਿਤਪਾਲ ਸਿੰਘ, ਸ੍ਰੀ ਸੁਖਵਿੱਦਰ ਸਿੰਘ, ਸ੍ਰੀ ਅਦਿਤਿਆ ਬਾਲੀ, ਸ੍ਰੀ ਗੁਲਸ਼ਨ ਹੰਸ ਤੇ ਸ੍ਰੀ ਕਸ਼ਮੀਰ ਸਿੰਘ ਆਦਿ ਹਾਜਰ ਸਨ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …

Leave a Reply