Friday, March 27, 2026

ਕੇਂਦਰ ਤੇ ਪੰਜਾਬ ਸਰਕਾਰ ਤੋਂ ਸਤਾਏ ਕਿਸਾਨ ਮਜ਼ਦੂਰਾਂ ਵਲੋਂ ਹੱਕੀ ਮੰਗਾਂ ਲਈ ਸੰਘਰਸ਼ ਤੇਜ਼

PPN1309201706ਬਠਿੰਡਾ, 13 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋ ਸਤਾਏ ਕਿਸਾਨ ਮਜ਼ਦੂਰਾਂ ਨੇ ਹੱਕੀ ਮੰਗਾਂ ਲਈ ਆਪਣੇ ਸੰਘਰਸ਼ ਤੇਜ਼ ਕਰਦਿਆਂ।ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਮਿੰਨੀ ਸਕੱਤਰੇਤ ਅੱਗੇ ਰੋਸ ਧਰਨਾ ਲਾਇਆ।ਜਿਸ ਵਿੱਚ ਖੁਦਕੁਸ਼ੀ ਕਰ ਚੁੱਕੇ ਕਿਸਾਨ ਮਜ਼ਦੂਰਾਂ ਪਰਿਵਾਰਾਂ ਨੇ ਵੀ ਸ਼ਮੂਲੀਅਤ ਕਰਦਿਆਂ ਸਰਕਾਰ ਵਿਰੋਧੀ ਨਾਅਰੇਬਾਜ਼ੀ ਕੀਤੀ।ਧਰਨੇ ਨੂੰ ਸੰਬੋਧਨ ਕਰਦਿਆਂ ਜਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਕਰਜ਼ਾ ਮੁਆਫੀ ਦੀ ਆਸ ਲਾਕੇ ਪੰਜਾਬ ਵਾਸੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਚੁਣਿਆ।ਪਰ ਹੁਣ ਸੱਤਾ ਦੇ ਵਸ ਪੈ ਕੇ ਮੁੱਖ ਮੰਤਰੀ ਕੈਪਟਨ ਅਮਰੰਿਦਰ ਸਿੰਘ ਆਪਣੇ ਵਾਅਦਿਆਂ ਨੂੰ ਭੁੱਲ ਚੁੱਕੇ ਹਨ।ਬਠਿੰਡਾ ਰੈਲੀ ਵਿੱਚ ਗੁਟਕੇ ਦੀ ਸੌਹ ਖਾਕੇ ਪੰਜਾਬ ਨੂੰ ਨਸ਼ਾ ਮੁਕਤ ਤੇ ਕਰਜ਼ ਮੁਕਤ ਕਰਨ ਦੇ ਦਾਅਵੇ ਤੇ ਬੋਲਦਿਆਂ ਮਾਨ ਨੇ ਕਿਹਾ ਕਿ ਇਹ ਸਭ ਸਿਆਸੀ ਸੰਟਟ ਸੀ ਜੋ ਕਿ ਲੋਕਾਂ ਨੂੰ ਭਰਮਾਉਣ ਲਈ ਕੀਤਾ ਗਿਆ ਸੀ।ਕਿਉਂਕਿ ਜਿਥੇ ਹਰ ਰੋਜ਼ ਕਿਸਾਨ ਮਜ਼ਦੂਰ ਕਰਜ਼ੇ ਦਾ ਭਾਰ ਨਾ ਸਹਾਰਦਿਆਂ ਖੁਦਕੁਸ਼ੀਆਂ ਕਰ ਰਿਹਾ ਹੈ।ਉਥੇ ਹੀ ਕਾਂਗਰਸ ਸਰਕਾਰ ਅਕਾਲੀਆਂ ਵਾਂਗ ‘ਅੰਨਦਾਤਾ’ ਨਾਲ ਕੋਝਾ ਮਜ਼ਾਕ ਕਰ ਰਹੀ ਹੈ।ਜਿਲਾ ਪ੍ਰਸਾਸ਼ਨ ਤੇ ਵਰਦਿਆਂ ਉਹਨਾਂ ਕਿਹਾ ਕਿ ਖੁਦਕੁਸ਼ੀ ਪੀੜਿਤ ਪਰਿਵਾਰ ਨੂੰ ਸਰਕਾਰ ਵੱਲੋਂ ਦਿੱਤਾ ਮੁਆਵਜ਼ਾ ਚੈਕ ਵੀ ਬਾਓਂਸ ਹੋ ਗਿਆ, ਕਿਸਾਨ ਬੇਗਾ ਸਿੰਘ ਦੇ ਕਾਤਲਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ, ਪਰ ਮੁਆਵਜਾ ਨਹੀ ਦਿੱਤਾ ਅਤੇ ਦਲਿਤ ਮਜ਼ਦੂਰ ਨਾਲ ਕੁੱਟਮਾਰ ਕਰਨ ਵਾਲੇ ਅਕਾਲੀ ਸਰਪੰਚ ਤੇ ਕੋਈ ਕਾਰਵਾਈ ਨਹੀ ਕੀਤੀ।ਜਿਸ ਦੇ ਰੋਸ ਵਜੋਂ ਅੱਜ ਕਿਸਾਨ ਮਜ਼ਦੂਰਾਂ ਨੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ।ਉਹਨਾਂ ਜਿਲਾ ਪ੍ਰਸਾਸ਼ਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਕਤ ਮਾਮਲਿਆਂ ਤੇ ਕੋਈ ਐਕਸ਼ਨ ਨਾ ਲਿਆ ਤਾਂ ਅਣਮਿੱਥੇ ਸਮੇਂ ਲਈ ਕਿਸਾਨ ਅੰਦੋਲਨ ਕੀਤਾ ਜਾਵੇਗਾ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply