Friday, March 27, 2026

ਡਿਪਟੀ ਕਮਿਸ਼ਨਰ ਨੇ ਜਿਲੇ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਅੰਮਿ੍ਤਸਰ, 13 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲੇ ’ਚ  PPN1309201708ਚੱਲ ਰਹੇ ਵਿਕਾਸ ਕਾਰਜਾਂ ਨੂੰ ਛੇਤੀ ਨੇਪਰੇ ਚਾੜਿਆ ਜਾਵੇ। ਵਿਕਾਸ ਕੰਮਾਂ ਦਾ ਰੀਵਿਊ ਕਰਨ ਸਬੰਧੀ ਕੀਤੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਅਧਿਕਾਰੀ ਚੱਲ ਰਹੇ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਨਿੱਜੀ ਦਿਲਚਸਪੀ ਲੈ ਕੇ ਇਨਾਂ ਨੂੰ ਮੁਕੰਮਲ ਕੀਤਾ ਜਾਵੇ।ਉਨਾਂ ਬੀ.ਆਰ.ਟੀ.ਐਸ ਸਬੰਧੀ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਾਰੀਆਂ ਸੜਕਾਂ ਨੇ ਲੱਗੀ ਰੇਲਿੰਗ ਦੀ ਨਿਗਰਾਨੀ ਕੀਤੀ ਜਾਵੇ ਅਤੇ ਜਿਥੋਂ ਕਿਤੇ ਰੇਲਿੰਗ ਟੁੱਟੀ ਹੈ ਉਸਦੀ ਤੁਰੰਤ ਮੁਰੰਮਤ ਕੀਤੀ ਜਾਵੇ। ਉਨਾਂ ਨਾਲ ਹੀ ਹਦਾਇਤ ਕੀਤੀ ਕਿ ਜੇਕਰ ਕੋਈ ਵਿਅਕਤੀ ਸੜਕ ਦੀ ਰੇਲਿੰਗ ਨੂੰ ਤੋੜਦਾ ਹੈ ਤਾਂ ਉੇਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਜ਼ਿਲੇ ਦੇ ਸਾਰੇ ਪੁੱਲਾਂ ’ਤੇ ਰੇਲਿੰਗ ਲੱਗੀ ਹੋਵੇ।ਉਨਾਂ ਕਿਹਾ ਕਿ ਪੇਂਡੂ ਖੇਤਰਾਂ ’ਚ ਵੀ ਜੇਕਰ ਕਿਸੇ ਨਹਿਰ, ਸੇਮ ਨਾਲੇ ਜਾਂ ਸੂਏ ਦੇ ਪੁੱਲ ’ਤੇ ਰੇਲਿੰਗ ਨਹੀਂ ਹੈ ਤਾਂ ਉਸ ਨੂੰ ਲਗਾਇਆ ਜਾਵੇ।
ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਨਿਰਮਾਣ ਦੀ ਪ੍ਰਗਤੀ ਦਾ ਜਾਇਜਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਛੇਤੀ ਤੋਂ ਛੇਤੀ ਇਸ ਪ੍ਰੋਜੈਕਟ ਨੂੰ ਮੁਕੰਮਲ ਕੀਤਾ ਜਾਵੇ।ਉਨਾਂ ਕਿਹਾ ਕਿ ਡੀ.ਏ.ਸੀ ਬਣਨ ਨਾਲ ਸਾਰੇ ਵਿਭਾਗਾਂ ਦਾ ਇੱਕ ਛੱਤ ਹੇਠ ਕੰਮ ਕਰਨ ਨਾਲ ਲੋਕਾਂ ਨੂੰ ਬਹੁਤ ਵਡੀ ਸਹੂਲਤ ਹੋਵੇਗੀ।ਉਨਾਂ ਕਿਹਾ ਕਿ ਇੱਕ ਮਹੀਨੇ ਦੇ ਅੰਦਰ-ਅੰਦਰ ਇਸਨੂੰ ਮੁਕੰਮਲ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਸਵੱਛ ਭਾਰਤ ਅਤੇ ਸਵੱਛ ਪੰਜਾਬ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ’ਚ ਤੇਜ਼ੀ ਲਿਆਉਣ ਲਈ ਕਿਹਾ। ਉਨਾਂ ਦੱਸਿਆ ਕਿ 15 ਸਤੰਬਰ ਤੋਂ ਜ਼ਿਲੇ ਵਿੱਚ ਵਿਸ਼ੇਸ਼ ਸਵੱਛਤਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਜਿਸ ਵਿੱਚ ਸਾਰੇ ਅਧਿਕਾਰੀ ਤੇ ਕਰਮਚਾਰੀ ਸਰਗਰਮੀ ਨਾਲ ਭਾਗ ਲੈਣਗੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲੇ ’ਚ ਚੱਲ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜਾ ਵੀ ਲਿਆ।ਇਸ ਮੌਕੇ ਏ.ਡੀ.ਸੀ ਰਵਿੰਦਰ ਸਿੰਘ, ਐਸ.ਡੀ.ਐਮ ਅਜਨਾਲਾ ਰਜਤ ਉਬਰਾਏ, ਡੀ.ਡੀ.ਪੀ.ਓ, ਵੱਖ-ਵੱਖ ਬਲਾਕਾਂ ਦੇ ਬੀ.ਡੀ.ਪੀ.ਓਜ਼ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply