ਨਵੀਂ ਦਿੱਲੀ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੈਕਟਰ-7,
ਰੋਹਿਣੀ ਵਿਖੇ ਸਲਾਨਾ ਗੁਰਮਤਿ ਕੁਵੀਜ਼ ਮੁਕਾਬਲੇ ਕਰਵਾਏ ਗਏ।ਦਿੱਲੀ ਕਮੇਟੀ ਦੇ ਸਹਿਯੋਗ ਨਾਲ ਨਿੱਜ਼ੀ ਟੀ.ਵੀ ਚੈਨਲ ’ਤੇ ਪ੍ਰਸਾਰਿਤ ਹੁੰਦੇ ‘ਆਉ ਬਣਿਏ ਗੁਰਸਿੱਖ ਪਿਆਰਾ’ ਪ੍ਰੋਗਰਾਮ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਦਿੱਲੀ ਦੇ ਵੱਖ-ਵੱਖ ਖਾਲਸਾ ਸਕੂਲਾਂ ’ਚੋਂ 100 ਤੋਂ ਵੱਧ ਬੱਚਿਆਂ ਦੀ ਪ੍ਰਤੀਯੋਗੀ ਵੱਜੋਂ ਚੋਣ ਕੀਤੀ ਗਿਈ ਸੀ। ਮੁਕਾਬਲੇ ਦੌਰਾਨ ਬੱਚਿਆਂ ਨੂੰ ਗੁਰਮਤਿ, ਗੁਰਬਾਣੀ ਅਤੇ ਸਿੱਖੀ ਫਲਸਫ਼ੇ ਬਾਰੇ ਸਵਾਲ ਪੁੱਛੇ ਗਏ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਿੱਲੀ ਕਮੇਟੀ ਦੇ ਮੈਂਬਰ ਵਿਕਰਮ ਸਿੰਘ ਰੋਹਿਣੀ ਨੇ ਦੱਸਿਆ ਕਿ ਬੱਚਿਆਂ ਨੂੰ ਸਿੱਖ ਸਿਧਾਂਤਾਂ ਦਾ ਪਹਿਰੇਦਾਰ ਬਣਾਉਣ ਦੀ ਦਿਸ਼ਾ ’ਚ ਕਮੇਟੀ ਵੱਲੋਂ ਇਹ ਪ੍ਰੋਗਰਾਮ ਕਰਵਾਇਆ ਗਿਆ ਸੀ। ਜਿਸ ’ਚ ਗੁਰੂ ਨਾਨਕ ਪਬਲਿਕ ਸਕੂਲ ਪੁਸ਼ਪਾਂਜਲੀ ਨੇ ਪਹਿਲਾ ਸਥਾਨ, ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਾਨਕ ਪਿਆਊ ਨੇ ਦੂਜਾ ਸਥਾਨ ਅਤੇ ਮਾਤਾ ਗੁਜਰੀ ਪਬਲਿਕ ਸਕੂਲ ਗ੍ਰੇਟਰ ਕੈਲਾਸ਼ ਨੇ ਤੀਜ਼ਾ ਸਥਾਨ ਪ੍ਰਾਪਤ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਜੇਤੂ ਬੱਚਿਆਂ ਨੂੰ ਜਿਥੇ ਨਗਦ ਇਨਾਮ ਦੇ ਨਾਲ ਹੀ ਮੈਡਲ, ਯਾਦਗਾਰੀ ਚਿਨ੍ਹ ਤੇ ਅੰਮ੍ਰਿਤ ਕੀਰਤਨ ਪੋਥੀ ਦਿੱਤੀ ਗਈ ਹੈ ਉਥੇ ਹੀ ਉਨ੍ਹਾਂ ਦੇ ਅਧਿਆਪਕਾਂ ਨੂੰ ਵੀ ਸਲਾਘਾ ਪ੍ਰਮਾਣ ਪੱਤਰ ਦੇ ਕੇ ਨਿਵਾਜਿਆਂ ਗਿਆ ਹੈ।ਬੁੱਧ ਵਿਹਾਰ ਸਕੂਲ ਦੀ ਟੀਮ ਨੂੰ ਹੌਂਸਲਾ ਵਧਾਓ ਪੁਰਸ਼ਕਾਰ ਦੇ ਕੇ ਨਿਵਾਜਿਆ ਗਿਆ ਹੈ।ਇਸ ਮੌਕੇ ਸਿੰਘ ਸਭਾ ਦੇ ਪ੍ਰਧਾਨ ਸੁਖਦੀਪ ਸਿੰਘ, ਸਕੱਤਰ ਤਰਲੋਚਨ ਸਿੰਘ, ਅਨੂਪ ਸਿੰਘ, ਚੇਅਰਮੈਨ ਜਸਬੀਰ ਸਿੰਘ ਕਪੂਰ ਸਣੇ ਕਈ ਪਤਵੰਤੇ ਸੱਜਣ ਮੌਜੂਦ ਸਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media