ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਸਥਾਨਕ ਖ਼ਾਲਸਾ ਕਾਲਜ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਪ੍ਰੋ: ਊਧਮ ਸਿੰਘ ਸ਼ਾਹੀ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦ ਉਹਨਾਂ ਦੇ ਪੁੱਤਰ ਪ੍ਰੋ: ਮਨਸਿਮਰਨ ਸਿੰਘ ਸ਼ਾਹੀ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਪ੍ਰੋ: ਮਨਸਿਮਰਨ ਸਿੰਘ ਸ਼ਾਹੀ ਦਾ ਅੰਤਿਮ ਸਸਕਾਰ 16 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਅੰਮਿ੍ਰਤਸਰ ਬਾਈ ਪਾਸ ’ਤੇ ਸਥਿਤ ਡੇਰਾ ਬਾਬਾ ਦਰਸ਼ਨ ਸਿੰਘ ਕੁਲੀਵਾਲਿਆਂ ਦੇ ਨੇੜੇ ਸ਼ਿਵਪੁਰੀ ਵਿਖੇ ਕੀਤਾ ਜਾਵੇਗਾ।ਪ੍ਰੋ: ਊਧਮ ਸਿੰਘ ਸ਼ਾਹੀ ਅਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਖ਼ਾਲਸਾ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਇਲਾਵਾ ਖ਼ਾਲਸਾ ਕਾਲਜ ਦੇ ਪਿ੍ਰੰਸੀਪਲ ਮਹਿਲ ਸਿੰਘ, ਉਘੇ ਪੱਤਰਕਾਰ ਵਰਿੰਦਰ ਸਿੰਘ ਵਾਲੀਆ, ਡਾ: ਜੋਗਿੰਦਰ ਸਿੰਘ ਕੈਰੋਂ, ਜਸਵੰਤ ਸਿੰਘ ਜੱਸ, ਪ੍ਰੋ: ਸਰਚਾਂਦ ਸਿੰਘ, ਪ੍ਰੋ: ਸਤਨਾਮ ਸਿੰਘ, ਪ੍ਰੋ: ਜਗਦੀਪ ਸਿੰਘ, ਨਿਸ਼ਾਨ ਸਿੰਘ ਮੰਡਿਆਲਾ, ਐਡਵੋਕੇਟ ਰੂਪਿੰਦਰ ਸਿੰਘ ਮਾਹਲ, ਕੁਲਵਿੰਦਰ ਸਿੰਘ ਛੀਨਾ, ਡਾ: ਹਰਚਰਨ ਸਿੰਘ ਬੇਦੀ, ਡਾ: ਦਵਿੰਦਰ ਕੌਰ, ਪ੍ਰੋ: ਗੁਰਵਿੰਦਰ ਸਿੰਘ ਮੰਮਣਕੇ, ਪ੍ਰੋ: ਬਲਦੇਵ ਸਿੰਘ ਵੇਰਕਾ, ਸੁਖਦੀਪ ਸਿੰਘ ਸਿੱਧੂ, ਤਜਿੰਦਰ ਸਿੰਘ ਉਸਮਾ, ਪ੍ਰੋ: ਸੁਖਬੀਰ ਸਿੰਘ, ਪ੍ਰੋ: ਗੁਰਦੇਵ ਸਿੰਘ, ਸੁਖਜਿੰਦਰ ਸਿੰਘ ਗੋਲਡੀ ਹੇਰ, ਪ੍ਰੋ: ਸੂਬਾ ਸਿੰਘ, ਦਿਲਬਾਗ ਸਿੰਘ ਪੱਤਰਕਾਰ ਤੇ ਦੇਵ ਦਰਦ ਆਦਿ ਸ਼ਾਮਿਲ ਹਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media