Tuesday, November 24, 2026

ਜਿਲਾ ਪੱਧਰੀ ਪੇਂਡੂ ਖੇਡ ਮੁਕਾਬਲੇ ਅਗਲੇ ਹੁਕਮਾਂ ਤੱਕ ਮੁਲਤਵੀ

ਫਾਜ਼ਿਲਕਾ, 14 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਾਇਰੈਕਟਰ ਸਪੋਰਟਸ ਪੰਜਾਬ ਚੰਡੀਗੜ ਅੰਮਿ੍ਰਤਪਾਲ ਕੌਰ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਤੇ Isha Kalia Dcਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਦੀ ਰਹਿਨੁਮਾਈ ਹੇਠ ਸਥਾਨਕ ਸਰਕਾਰੀ ਐਮ ਆਰ ਕਾਲਜ ਦੇ ਮਲਟੀਪਰਪਜ਼ ਖੇਡ ਸਟੇਡੀਅਮ ’ਚ 16 ਤੇ 17 ਸਤੰਬਰ ਨੂੰ ਹੋਣ ਵਾਲੀਆਂ ਜ਼ਿਲਾ ਪੱਧਰੀ ਪੇਂਡੂ ਖੇਡਾਂ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਇਹ ਜਾਣਕਾਰੀ ਦਿੰਦਿਆਂ ਜ਼ਿਲਾ ਖੇਡ ਅਫਸਰ ਬਲਵੰਤ ਸਿੰਘ ਨੇ ਦੱਸਿਆ ਕਿ ਖੇਡ ਅਤੇ ਯੂਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ ਜ਼ਿਲਾ ਪੱਧਰੀ ਪੇਂਡੂ ਖੇਡਾਂ ਅੰਡਰ 17 ਸਾਲ (ਲੜਕੇ/ਲੜਕੀਆਂ) ਐਮ ਆਰ ਕਾਲਜ ਦੇ ਮਲਟੀਪਰਪਸ ਖੇਡ ਸਟੇਡੀਅਮ ਵਿਖੇ ਕਰਵਾਈਆਂ ਜਾਣੀਆਂ ਸਨ। ਉਨਾਂ ਦੱਸਿਆ ਕਿ ਵਿਦਿਆਰਥੀਆਂ ਦੇ ਇਮਤਿਹਾਨਾਂ ਨੂੰ ਮੁੱਖ ਰੱਖਦਿਆਂ ਇਹ ਪੇਂਡੂ ਖੇਡ ਮੁਕਾਬਲੇ ਅਗਲੇ ਹੁਕਮਾਂ ਤੱਕ ਮੁਲਵਤੀ ਕਰ ਦਿੱਤੇ ਗਏ ਹਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply