ਧੂਰੀ, 14 ਸਤੰਬਰ (ਪੰਜਾਬ ਪੋਸਟ-ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਵੱਲੋਂ `ਤੁਹਾਡਾ ਵਿਧਾਇਕ ਤੁਹਾਡੇ ਘਰ` ਤਹਿਤ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਇਲਾਕੇ ਦੇ ਪਿੰਡ ਮੁਲੋਵਾਲ ਅਤੇ ਭੁੱਲਰਹੇੜੀ ਵਿਖੇ ਅੰਗਹੀਣ ਸਰਟੀਫਿਕੇਟ ਬਣਾਉਣ ਸਬੰਧੀ ਕੈਂਪ ਲਗਾਏ ਜਾ ਰਹੇ ਹਨ।ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਦੱਸਿਆ ਕਿ 15 ਸਤੰਬਰ ਨੂੰ ਵੱਡਾ ਗੁਰਦੁਆਰਾ ਸਾਹਿਬ ਪਿੰਡ ਮੂਲੋਵਾਲ ਅਤੇ 16 ਸਤੰਬਰ ਨੂੰ ਗੁਰਦੁਆਰਾ ਸਾਹਿਬ ਪਿੰਡ ਭੁੱਲਰਹੇੜੀ ਵਿਖੇ ਅੰਗਹੀਣ ਸਰਟੀਫਿਕੇਟ ਬਣਾਓ ਕੈਂਪ ਲਗਾਏ ਜਾਣਗੇ, ਜਿਸ ਵਿੱਚ ਡਾਕਟਰਾਂ ਦੀ ਟੀਮ ਦਾ ਪੈਨਲ ਮੌਕੇ ਤੇ ਹੀ ਅੰਗਹੀਣ ਵਿਅਕਤੀਆਂ ਨੂੰ ਸਰਟੀਫਿਕੇਟ ਜਾਰੀ ਕੀਤੇ ਜਾਣਗੇ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media