ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਭਾਰਤ ਸਰਕਾਰ ਦੇ ਸਾਇੰਸ ਐਂਡ ਇੰਜੀਨਿਅਰਿੰਗ ਰੀਸਰਚ ਬੋਰਡ ਦੇ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਦੇ ਹੈਲਥ ਸਾਇੰਸ ਡਿਵੀਜ਼ਨ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਵਿਭਾਗ ਦੇ ਡਾ. ਰਾਜਬੀਰ ਭੱਟੀ ਅਤੇ ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਦੇ ਡਾ. ਐਮ.ਐਸ. ਭੱਟੀ ਨੂੰ 30.69 ਲੱਖ ਰੁਪਏ ਦਾ ਇਕ ਵਿਸ਼ੇਸ਼ ਖੋਜ ਪ੍ਰੋਜੈਕਟ ਪ੍ਰਾਪਤ ਹੋਇਆ ਹੈ। ਉਨ੍ਹਾਂ ਨੂੰ ਇਹ ਪ੍ਰੋਜੈਕਟ ਪੌਦਿਆਂ ਦੇ ‘ਤੇ ਵਿਸ਼ੇ ਖੋਜ ਕਰਨ ਲਈ ਪ੍ਰਾਪਤ ਹੋਇਆ ਹੈ। ਇਸ ਪ੍ਰੋਜੈਕਟ ਅਧੀਨ ਪੌਦਿਆਂ ‘ਤੇ ਖੋਜ ਕੀਤੀ ਜਾਵੇਗੀ ਤਾਂ ਜੋ ਮਾਸ ਪੇਸ਼ੀਆਂ ਦੀ ਦਰਦ ਨੂੰ ਠੀਕ ਕਰਨ ਲਈ ਵਰਤੀਆਂ ਜਾਂਦੀਆਂ ਦਵਾਈਆਂ ਦੀ ਬਹੁਤਾਤ ਘਟਾਈ ਜਾ ਸਕੇ ਅਤੇ ਵੱਧ ਤੋਂ ਵੱਧ ਕੁਦਰਤੀ ਦਵਾਈਆਂ ਦੀ ਵਰਤੋਂ ਕੀਤੀ ਜਾ ਸਕੇ। ਵਿਸ਼ਵ ਸਿਹਤ ਸੰਗਠਨ ਦੀ 2016 ਦੀ ਰਿਪੋਰਟ ਅਨੁਸਾਰ ਸਰੀਰਿਕ ਦਰਦਾਂ ਨਾਲ ਮਨੁੱਖਾਂ ਦੀ ਸਿਹਤ ‘ਤੇ ਬਹੁਤ ਮਾੜਾ ਅਸਰ ਹੋ ਰਿਹਾ ਹੈ ਅਤੇ ਮੌਤਾਂ ਦੀ ਵਿਸ਼ੇਸ਼ ਕਰਕੇ ਇਸਤਰੀ ਵਿਚ ਗਿਣਤੀ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੀ ਜਾਣੀ ਖੋਜ ਦੇ ਨਤੀਜੇ ਮਨੁੱਖਤਾ ਦੀ ਭਲਾਈ ਲਈ ਹੋਣਗੇ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media