ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਡੀ-ਜ਼ੋਨ (ਜ਼ਿਲਾ ਕਪੂਰਥਲਾ ਤੇ ਨਵਾਂ ਸ਼ਹਿਰ ਦੇ ਕਾਲਜਾਂ ਲਈ) ਜ਼ੋਨਲ ਯੁਵਕ ਮੇਲਾ 18 ਤੋਂ 21 ਸਤੰਬਰ, 2017 ਤਕ ਕਰਵਾਇਆ ਜਾ ਰਿਹਾ ਹੈ।
ਡਾ. ਜਗਜੀਤ ਕੌਰ, ਡਾਇਰੈਕਟਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਸਤੰਬਰ ਨੂੰ ਮੇਲੇ ਦੀ ਸ਼ੁਰੂਆਤ ਭੰਗੜੇ ਦੀ ਆਈਟਮ ਨਾਲ ਹੋਵੇਗੀ ਅਤੇ ਉਸ ਤੋਂ ਬਾਅਦ ਸਮੂਹ ਸ਼ਬਦ/ਭਜਨ, ਸਮੂਹ ਗਾਇਨ ਭਾਰਤੀ, ਕਲਾਸੀਕਲ ਇੰਸਟਰੂਮੈਂਟਲ ਪਰਕਸ਼ਨ, ਕਲਾਸੀਕਲ ਇੰਸਟਰੂਮੈਂਟਲ ਨਾਨ-ਪਰਕਸ਼ਨ, ਕਲਾਸੀਕਲ ਵੋਕਲ, ਪੇਟਿੰਗ, ਕਾਰਟੂਨਿੰਗ, ਪੋਸਟਰ ਮੇਕਿੰਗ, ਫੋਟੋਗ੍ਰਾਫੀ, ਕੋਲਾਜ, ਕਲੇਅ ਮਾਡਲਿੰਗ ਇੰਸਟਾਲੇਸ਼ਨ ਦੇ ਮੁਕਾਬਲੇ ਹੋਣਗੇ। 19 ਸਤੰਬਰ ਨੂੰ ਪਹਿਰਾਵਾ ਪ੍ਰਦਰਸ਼ਨੀ, ਮਾਈਮ, ਇਕਾਂਗੀ, ਗੀਤ/ਗਜ਼ਲ, ਲੋਕ ਗੀਤ, ਰੰਗੋਲੀ ਅਤੇ ਫੁਲਕਾਰੀ ਦੇ ਮੁਕਾਬਲੇ; 20 ਸਤੰਬਰ ਨੂੰ ਇਕਾਂਗੀ, ਮਮਿਕਰੀ, ਸਕਿੱਟ, ਜਨਰਲ ਡਾਂਸ, ਵਾਰ ਗਾਇਨ ਕਵੀਸ਼ਰੀ, ਕਿਊਜ਼, ਪੋਈਟੀਕਲ ਸਿੰਪੋਜ਼ੀਅਮ, ਐਲੋਕਿਊਸ਼ਨ, ਡੀਬੇਟ ਦੇ ਮੁਕਾਬਲੇ ਅਤੇ 21 ਸਤੰਬਰ ਨੂੰ ਵੈਸਟਰਨ ਵੋਕਲ ਸੋਲੋ, ਵੈਸਟਰਨ ਗਰੁੱਪ ਡਾਂਸ ਅਤੇ ਗਿੱਧੇ ਦੇ ਮੁਕਾਬਲੇ ਤੋਂ ਬਾਅਦ ਇਨਾਮ ਵੰਡ ਸਮਾਗਮ ਹੋਵੇਗਾ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media