Monday, March 30, 2026

ਖਾਲਸਾ ਕਾਲਜ ਵੈਟਰਨਰੀ ਵਿਖੇ ‘ਆਰਭਿੰਕ ਅਰਦਾਸ’ ਕਰਵਾਈ ਗਈ

PPN1409201720ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)-ਖਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਸ ਵਿਖੇ ਨਵੇਂ ਅਕਾਦਮਿਕ ਸੈਸ਼ਨ ਸਾਲ 2017-18 ਦੀ ਸ਼ੁਰੂਆਤ ਸਬੰਧੀ ‘ਆਰਭਿੰਕ ਅਰਦਾਸ’ ਕਰਵਾਈ ਗਈ। ਸਮਾਗਮ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕਾਲਜ ਦੇ ਵਿਦਿਆਰਥੀਆਂ ਨੇ ਰਸਭਿੰਨਾ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ।ਕਾਲਜ ਦੇ ਨਵੇਂ ਆਰੰਭ ਹੋ ਰਹੇ ਸ਼ੈਸ਼ਨ ਅਤੇ ਨਵੇਂ ਆਏ ਵਿਦਿਆਰਥੀਆਂ ਦੀ ਸਫ਼ਲਤਾ ਲਈ ਖ਼ਾਲਸਾ ਕਾਲਜ ਮੈਨੇਜ਼ਮੈਂਟ ਦੀ ਪ੍ਰੰਪਰਾ ਅਨੁਸਾਰ ਪ੍ਰਮਾਤਮਾ ਦਾ ਓਟ ਆਸਰਾ ਲੈਣ ਲਈ ਸਮੂਹ ਵਿੱਦਿਅਕ ਅਦਾਰਿਆਂ ’ਚ ਅਜਿਹੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ।
ਸਮਾਗਮ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਆਪਣੇ ਭਾਸ਼ਣ ਦੌਰਾਨ ਜੁਆਇੰਟ ਸਕੱਤਰ ਸ: ਰਾਜਬੀਰ ਸਿੰਘ ਨੇ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਕੁਝ ਸਮੇਂ ਪਹਿਲਾਂ ਗਵਰਨਿੰਗ ਕੌਂਸਲ ਵੱਲੋਂ ਸਰਹੱਦੀ ਖੇਤਰ ਤੇ ਨਾਲ ਨਾਲ ਲੱਗਦੇ ਇਲਾਕੇ ’ਚ ਖ਼ਾਲਸਾ ਕਾਲਜ ਵੈਟਰਨਰੀ ਖੋਲ੍ਹਿਆ ਗਿਆ ਸੀ ਜਿਸ ’ਚ ਇਲਾਕੇ ਦੇ ਲੋਕਾਂ ਨੇ ਭਰਪੂਰ ਯੋਗਦਾਨ ਪਾਇਆ। ਇਸ ਸਮੇਂ ਕਾਲਜ ’ਚ ਵੱਧ ਰਹੀ ਵਿਦਿਆਰਥੀਆਂ ਦੀ ਗਿਣਤੀ ਇਲਾਕੇ ਦੇ ਲੋਕਾਂ ਦੇ ਕਾਲਜ ਪ੍ਰਤੀ ਵੱਧ ਰਹੇ ਭਰੋਸੇ ਅਤੇ ਵਿਸ਼ਵਾਸ ਦਾ ਨਤੀਜਾ ਹੈ। ਉਨ੍ਹਾਂ ਨੇ ਕਾਲਜ ਦੇ ਸ਼ਾਨਦਾਰ ਨਤੀਜਿਆਂ ਲਈ ਪ੍ਰਿੰਸੀਪਲ ਡਾ. ਐਸ. ਐਸ. ਸਿੱਧੂ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਲਗਨ ਅਤੇ ਮਿਹਨਤ ਨਾਲ ਅੱਗੇ ਵੱਧ ਕੇ ਆਪਣਾ ਅਤੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਪ੍ਰਿੰ: ਡਾ. ਸਿੱਧੂ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਲਜ ਵਿਖੇ ਹਰ ਸਾਲ ਵਿਦਿਆਰਥੀਆਂ ਦੀ ਕਾਮਯਾਬੀ ਅਤੇ ਕਾਲਜ ਦੀ ਚੜ੍ਹਦੀ ਕਲਾ ਲਈ ਅਰਦਾਸ ਦਿਵਸ ਕਰਵਾਇਆ ਜਾਂਦਾ ਹੈ ਅਤੇ ਪ੍ਰਮਾਤਮਾ ਦੀ ਅਪਾਰ ਕ੍ਰਿਪਾ ਬਖਸ਼ਿਸ਼ ਸਦਕਾ ਹੀ ਇਹ ਕਾਲਜ ਦਿਨ ਦੁਗਣੀ ਰਾਤ ਚੁਗਣੀ ਤਰੱਕੀ ਕਰ ਰਿਹਾ ਹੈ। ਜਿਸ ਸਦਕਾ ਕਾਲਜ ’ਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਸੰਖਿਆ ਵਧੀ ਹੈ। ਉਨ੍ਹਾਂ ਇਸ ਮੌਕੇ ਵੱਖ-ਵੱਖ ਖੇਤਰਾਂ ’ਚ ਕਾਲਜ ਦੀਆਂ ਪ੍ਰਾਪਤੀਆਂ ਨੂੰ ਵੀ ਸਾਂਝਾ ਕੀਤਾ। ਇਸ ਦੌਰਾਨ ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਗੁਰਮੋਹਨ ਸਿੰਘ ਵਾਲੀਆ, ਡੀਨ ਅਕਾਦਮਿਕ ਡਾ. ਰਘਬੀਰ ਸਿੰਘ, ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ, ਹੇਰ ਪ੍ਰਿੰਸੀਪਲ ਡਾ. ਕਮਲਜੀਤ ਸਿੰਘ, ਕਾਲਜ ਸਟਾਫ਼ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply