Monday, November 23, 2026

ਕੇਂਦਰੀ ਰਾਜ ਮੰਤਰੀ ਰਦੀਪ ਸਿੰਘ ਪੁਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

PPN1409201724ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਾਰਤ ਦੇ ਹਾਊਸਿੰਗ ਆਫ ਅਰਬਨ ਅਫੇਅਰਜ਼ ਆਵਾਸ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਪੁਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਉਹ ਕੇਂਦਰੀ ਰਾਜ ਮੰਤਰੀ ਬਣਨ ਉਪਰੰਤ ਪਹਿਲੀ ਵਾਰ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਇਥੇ ਪੁੱਜੇ।ਇਸ ਸਮੇਂ ਵਿਜੇ ਸਾਂਪਲਾ, ਤਰੁਣ ਚੁੱਗ ਤੇ ਰਜਿੰਦਰ ਮੋਹਣ ਸਿੰਘ ਛੀਨਾ ਵੀ ਉਨ੍ਹਾਂ ਦੇ ਨਾਲ ਸਨ।ਉਨ੍ਹਾਂ ਨੇ ਪਰਿਕਰਮਾ ਦੇ ਛਬੀਲ ਵਿਖੇ ਬਰਤਨ ਸਾਫ ਕਰਨ ਦੀ ਸੇਵਾ ਵੀ ਕੀਤੀ।ਉਪਰੰਤ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਤੇ ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਡਾ. ਰੂਪ ਸਿੰਘ ਤੇ ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਕੇਵਲ ਸਿੰਘ ਅਤੇ ਮੈਨੇਜਰ ਸੁਲੱਖਣ ਸਿੰਘ ਵੱਲੋਂ ਹਰਦੀਪ ਸਿੰਘ ਪੁਰੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸ੍ਰੀ ਸਾਹਿਬ ਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹਰਦੀਪ ਸਿੰਘ ਪੁਰੀ ਨੇ ਗੱਲਲਬਾਤ ਕਰਦਿਆਂ ਕਿਹਾ ਕਿ ਉਹ ਹਰ ਸਾਲ ਇਥੇ ਨਤਮਸਤਕ ਹੋਣ ਆਉਂਦੇ ਹਨ ਅਤੇ ਅੱਜ ਉਹ ਕੇਂਦਰੀ ਮੰਤਰੀ ਬਣਨ ਉਪਰੰਤ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਇਥੇ ਪੁੱਜੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਮਿਹਰ ਸਦਕਾ ਹੀ ਉਹ ਇਹ ਮੁਕਾਮ ਹਾਸਲ ਕਰ ਸਕੇ ਹਨ ਅਤੇ ਇਥੇ ਆ ਕੇ ਉਨਾਂ ਨੂੰ ਮਾਨਸਿਕ ਸਕੂਨ ਪ੍ਰਾਪਤ ਹੁੰਦਾ ਹੈ।ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਮਾਣ-ਸਨਮਾਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਅਹੁਦੇਦਾਰਾਂ ਅਤੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਵਧੀਕ ਮੈਨੇਜਰ ਸੁਖਰਾਜ ਸਿੰਘ, ਜਸਵਿੰਦਰ ਸਿੰਘ ਤੇ ਅੰਮ੍ਰਿਤਪਾਲ ਸਿੰਘ ਸੂਚਨਾ ਅਧਿਕਾਰੀ, ਰਜੇਸ਼ ਹਨੀ ਅਤੇ ਕੇਵਲ ਕੁਮਾਰ ਆਦਿ ਹਾਜ਼ਰ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply