Tuesday, March 31, 2026

ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਸਰਕਾਰੀ ਅਧਿਆਪਕ ਜਿਆਦਾ ਮਿਹਨਤ ਕਰਨ – ਡੀ.ਸੀ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ)  ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ ਸਮੂਹ ਅਧਿਆਪਕਾਂ ਨੂੰ PPN1509201703ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੀ ਡਿਊਟੀ ਹੋਰ ਤਨਦੇਹੀ, ਮਿਹਨਤ ਅਤੇ ਲਗਨ ਨਾਲ ਨਿਭਾਉਣ ਤਾਂ ਜੋ ਸਿੱਖਿਆ ਦਾ ਪੱਧਰ ਹੋਰ ਉਚਾ ਚੁਕਿਆ ਜਾ ਸਕੇ।ਅੱਜ ਜ਼ਿਲਾ ਸਿੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਸਕੂਲਾਂ ’ਚ ਪੜਦੇ ਬੱਚੇ ਪੜਾਈ ਦੇ ਪੱਖ ਤੋਂ ਨਿੱਜੀ ਸਕੂਲਾਂ ਦੇ ਬੱਚਿਆਂ ਨਾਲੋਂ ਕਿਸੇ ਗੱਲੋਂ ਘੱਟ ਨਹੀਂ ਹੋਣੇ ਚਾਹੀਦੇ। ਉਨਾਂ ਕਿਹਾ ਕਿ ਭਾਂਵੇਂ ਕਿ ਅਧਿਆਪਕਾਂ ਸਾਹਮਣੇ ਕਈ ਚਣੌਤੀਆਂ ਵੀ ਹੋਣਗੀਆਂ, ਪਰ ਦਿ੍ਰੜ ਇਰਾਦੇ ਅਤੇ ਮਿਹਨਤ ਨਾਲ ਕੋਈ ਵੀ ਟੀਚਾ ਹਾਸਲ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਸਿਖਿਆ ਅਫਸਰ ਨੂੰ ਕਿਹਾ ਕਿ ਪੜਾਈ ’ਚ ਕਮਜ਼ੋਰ ਵਿਦਿਆਰਥੀਆਂ ’ਤੇ ਵਿਸ਼ੇਸ਼ ਸਮਾਂ ਲਗਾਇਆ ਜਾਵੇ ਅਤੇ ਅਜਿਹੇ ਵਿਦਿਆਰਥੀਆਂ ਦੇ ਵਿਸ਼ੇਸ਼ ਗਰੁੱਪ ਬਣਾ ਉਨਾਂ ਦੀ ਸਕੂਲ ਤੋਂ ਬਾਅਦ ਵੀ ਪੜਾਈ ਕਰਾਈ ਜਾਵੇ।ਇਸ ਕਾਰਜ ਲਈ ਰਿਟਾਇਰਡ ਕਰਮਚਾਰੀਆਂ, ਸਾਬਕਾ ਫੌਜੀਆਂ ਜਾਂ ਨੌਜਵਾਨਾਂ ਦੀ ਸਹਾਇਤਾ ਵੀ ਲਈ ਜਾ ਸਕਦੀ ਹੈ।ਉਨਾਂ ਕਿਹਾ ਕਿ ਜ਼ਿਲੇ ’ਚ ਬੇਟੀਆਂ ਨੂੰ ਸਿਖਿਆ ਲਈ ਉਤਸ਼ਾਹਤ ਕਰਨ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾਣ।ਉਨਾਂ ਕਿਹਾ ਕਿ ਬੇਟੀ ਪੜਾਓ, ਬੇਟੀ ਬਚਾਓ’ ਮੁਹਿੰਮ ਨੂੰ ਵੱਡੀ ਪਧਰ ’ਤੇ ਚਲਾਇਆ ਜਾਵੇ ਅਤੇ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਾਈ ਜਾਵੇ।
ਮਿੱਡ ਡੇ ਮੀਲ ਸਕੀਮ ਦਾ ਜਾਇਜਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ ’ਚ ਬੱਚਿਆਂ ਨੂੰ ਦਿੱਤੇ ਜਾਂਦੇ ਦੁਪਿਹਰ ਦੇ ਖਾਣੇ ਦੀ ਕੁਆਲਟੀ ਦਾ ਖਾਸ ਧਿਆਨ ਰੱਖਿਆ ਜਾਵੇ।ਉਨਾਂ ਕਿਹਾ ਖਾਣਾ ਬਣਨ ਵਾਲੀ ਥਾਂ ’ਤੇ ਪੂਰੀ ਸਫਾਈ ਹੋਣੀ ਚਾਹੀਦੀ ਹੈ ਅਤੇ ਬਚਿਆਂ ਨੂੰ ਸਹੀ ਸਮੇਂ ’ਤੇ ਪੂਰੀ ਮਿਕਦਾਰ ’ਚ ਖਾਣਾ ਮਿਲਣਾ ਚਾਹੀਦਾ ਹੈ।ਉਨਾਂ ਕਿਹਾ ਕਿ ਮਿਡ-ਡੇ-ਮੀਲ ਸਬੰਧੀ ਕੋਈ ਵੀ ਅਣਗਿਹਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਨੇ ਸਕੂਲਾਂ ’ਚ ਚਲ ਰਹੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਵਿਸਥਾਰ ’ਚ ਜਾਣਕਾਰੀ ਦਿੱਤੀ ਅਤੇ ਜ਼ਿਲੇ ’ਦ ਸਿੱਖਿਆ ਵਿਭਾਗ ਦੀ ਪ੍ਰਗਤੀ ਰਿਪੋਰਟ ਤੋਂ ਜਾਣੂ ਕਰਾਇਆ।ਮੀਟਿੰਗ ਦੌਰਾਨ ਏ.ਡੀ.ਸੀ ਰਵਿੰਦਰ ਸਿੰਘ, ਐਸ.ਡੀ.ਐਮ ਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …

Leave a Reply