ਪਠਾਨਕੋਟ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰਦਾਸਪੁਰ/ਪਠਾਨਕੋਟ ਲੋਕ ਸਭਾ ਦੀ ਜ਼ਿਮਨੀ ਚੋਣ 2017 ਨੂੰ ਸਾਂਤੀਪੂਰਵਕ, ਨਿਰਪੱਖ, ਪਾਰਦਰਸ਼ੀ ਤੇ
ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ ਤੇ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਇੰਨਬਿੰਨ ਲਾਗੂ ਕੀਤਾ ਜਾਵੇਗਾ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲਾ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਖੇ ਇਕ ਮੀਟਿੰਗ ਦੇ ਦੋਰਾਨ ਕੀਤਾ।ਇਸ ਮੋਕੇ ਵਿਵੇਕ ਐਸ.ਸੋਨੀ ਐਸ.ਐਸ.ਪੀ ਪਠਾਨਕੋਟ, ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਪਠਾਨਕੋਟ, ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਅਤੇ ਹੋਰ ਜਿਲਾ ਅਧਿਕਾਰੀ ਹਾਜ਼ਰ ਸਨ।
ਜ਼ਿਲਾ ਚੋਣ ਅਫਸਰ ਸ੍ਰੀਮਤੀ ਨੀਲਿਮਾ ਨੇ ਸਮੂਹ ਚੋਣ ਅਧਿਕਾਰੀਆਂ ਨੂੰ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨਰ ਵਲੋਂ ਜਿਮਨੀ ਚੋਣ ਦੇ ਐਲਾਨ ਕਰਨ ਉਪਰੰਤ ਹੀ ਗੁਰਦਾਸਪੁਰ ਤੇ ਪਠਾਨਕੋਟ ਜਿਲਿਆਂ ਅੰਦਰ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ ਅਤੇ ਸਖਤੀ ਨਾਲ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਉਨਾਂ ਦੱਸਿਆ ਕਿ ਪਠਾਨਕੋਟ ਜਿਲੇ ਵਿੱਚ ਫਲਾਈਇੰਗ ਸਕੈਅਡ, ਸਟੇਟਿਕ ਸਰਵੀਲੈਸ ਟੀਮਾਂ, ਵੀਡੀਓ ਸਰਵੀਲੈਸ ਟੀਮਾਂ, ਵੀਡੀਓ ਅਕਾਊਟਿੰਗ ਟੀਮਾਂ ਤੇ ਐਮ.ਸੀ.ਐਮ.ਸੀ ਟੀਮ ਦਾ ਗਠਨ ਕੀਤਾ ਜਾ ਚੁੱਕਾ ਹੈ, ਜੋ ਮਾਡਲ ਕੋਡ ਆਫ ਕੰਡਕਟ ਦੀ ਸਖਤੀ ਨਾਲ ਪਾਲਣਾ ਕਰਵਾਉਣਗੇ।ਉਨਾਂ ਸਮੂਹ ਅਧਿਕਾਰੀਆਂ ਨੂੰ ਬਿਨਾਂ ਪੱਖਪਾਤ ਚੋਣ ਕਰਵਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਦੀ ਇੰਨ ਬਿਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਉਨਾਂ ਦੱਸਿਆ ਕਿ 15 ਸਤੰਬਰ ਨੂੰ ਗਜਟ ਨੋਟੀਫਿਕਸ਼ਨ ਜਾਰੀ ਹੋਣ ਨਾਲ ਨਾਮਜਦਗੀਆਂ ਦਾ ਸਿਲਸਿਲਾ ਸ਼ੁਰੂ ਹੋ ਜਾਵੇਗਾ, 22 ਸਤੰਬਰ ਕਾਗਜ ਦਾਖਲ ਕਰਨ ਦੀ ਆਖੀਰਲੀ ਮਿਤੀ ਹੋਵੇਗੀ, 27 ਸਤੰਬਰ ਤੱਕ ਕਾਗਜ ਵਾਪਸ ਲਏ ਜਾ ਸਕਦੇ ਹਨ ਤੇ 11 ਅਕਤੂਬਰ ਨੂੰ ਵੋਟਾਂ ਪੈਣਗੀਆਂ ਤੇ 15 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਤੇ 17 ਅਕਤੂਬਰ 2017 ਤਕ ਚੋਣ ਪ੍ਰਕਿਰਿਆਂ ਮੁਕੰਮਲ ਕਰ ਲਈ ਜਾਵੇਗੀ।
Check Also
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …
Punjab Post Daily Online Newspaper & Print Media