ਬਠਿੰਡਾ, ੧੪ ਜੁਲਾਈ (ਜਸਵਿੰਦਰ ਸਿੰਘ ਜੱਸੀ) – ਗੁਰੂਕੁਲ ਕਾਲਜ ( ਸੰਬੰਧਿਤ ਪੰਜਾਬੀ ਯੂਨੀਵਰਸਿਟੀ ) ਵਿਖੇ ਪਿਛਲੇ ਦੋ ਮਹੀਨਿਆਂ ਤੋਂ ਚਲ ਰਹੇ ਮੁਫ਼ਤ ਕੈਂਪ ਦੇ ਅੰਤਿਮ ਦਿਨ ਨੂੰ ਯਾਦਗਾਰੀ ਬਣਾਉਣ ਲਈ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਗੁਰੂਕੁਲ ਕਾਲਜ ਦੀ ਸਮੁੱਚੀ ਮੈਨੇਜਮੈਂਟ, ਸਮੂਹ ਸਟਾਫ਼ ਅਤੇ ਵਿਦਿਆਰਥੀ ਸ਼ਾਮਿਲ ਹੋਏ। ਪ੍ਰੋਗ੍ਰਾਮ ਦੀ ਸ਼ੁਰੂਆਤ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਭੂਸ਼ਣ ਕੁਮਾਰ ਗੋਇਲ, ਕਾਲਜ ਦੇ ਪ੍ਰਧਾਨ ਮੈਡਮ ਰੇਨੂੰ ਗੋਇਲ, ਪ੍ਰੋਗ੍ਰਾਮ ਮੈਨੇਜਰ ਮੈਡਮ ਮੀਨੂੰ ਗੋਇਲ, ਮਨੇਜਮੈਂਟ ਮੈਂਬਰ ਕੁਲਜੀਤ ਸਿੰਘ ਗੋਗੀ, ਮਨਮੋਹਨ ਸਿੰਘ ਸੰਧੂ ਅਤੇ ਅਸ਼ੋਕ ਕੁਮਾਰ ਧੁਨੀਕੇ ਤੋਂ ਇਲਾਵਾ ਮੁੱਖ ਮਹਿਮਾਨ ਸਤਪਾਲ ਸਿੰਘ ਸਿੱਧੂ ਦੁਆਰਾ ਸ਼ਮਾ ਰੋਸ਼ਨ ਕਰਨ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਮੁਫ਼ਤ ਕੈਂਪ ਦੇ ਵਿਦਿਆਰਥੀਆਂ ਦੁਆਰਾ ਇੱਕ ਸੱਭਿਆਚਾਰਕ ਪ੍ਰੋਗ੍ਰਾਮ ਪੇਸ਼ ਕੀਤਾ ਗਿਆ। ਜਿਸ ਵਿੱਚ ਹਰਪ੍ਰੀਤ ਸਿੰਘ ਅਤੇ ਸਾਥੀਆਂ ਨੇ ਸ਼ਬਦ, ਮਨਦੀਪ ਗਰਗ ਦੁਆਰਾ ਗੀਤ, ਸੁਨੀਤਾ ਰਾਣੀ, ਅਮਨਦੀਪ ਕੌਰ ਦੁਆਰਾ ਕਵਿਤਾ, ਅਮਨਦੀਪ ਕੌਰ ਅਤੇ ਸਾਥੀਆਂ ਵੱਲੋਂ ਕੋਰਿaਗ੍ਰਾਫੀ ‘ਖੇਡਨ ਦੇ ਦਿਨ ਚਾਰ’ ਸੁਖਦੀਪ ਸਿੰਘ ਵੱਲੋ ਗੀਤ ਤੋਂ ਇਲਾਵਾ ਮੁਫ਼ਤ ਕੈਂਪ ਦੇ ਵਿਦਿਆਰਥੀਆਂ ਵੱਲੋ ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ। ਪ੍ਰੋਗ੍ਰਾਮ ਦੌਰਾਨ ਗੁਰਪ੍ਰੀਤ ਅਤੇ ਹਰਪ੍ਰੀਤ ਸਿੰਘ ਦਾ ਰੈਪ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਕਾਲਜ ਦੇ ਮੈਨੇਜਿੰਗ ਡਾਇਰੈਕਟਰ ਭੂਸ਼ਣ ਕੁਮਾਰ ਗੋਇਲ ਨੇ ਮੁਫ਼ਤ ਕੈਂਪ ਦੀਆ ਗਤੀਵਿਧੀਆਂ ਤੋਂ ਜਾਣੂ ਕਰਵਾਉਂਦੇ ਹੋਏ ਕੈਂਪ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸਤਪਾਲ ਸਿੰਘ ਸਿੱਧੂ ਨੇ ਵਿਦਿਆਰਥੀਆਂ ਨਾਲ ਅਣਮੁੱਲੇ ਗਹਿਣੇ ਵਿਦਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ 60 ਰੋਜ਼ਾ ਮੁਫ਼ਤ ਕੈਂਪ ਦੇ ਸਰਟੀਫਿਕੇਟ ਵੀ ਵੰਡੇ ਗਏ। ਅੰਤ ਵਿੱਚ ਰਾਸ਼ਟਰੀ ਗੀਤ ਗਾ ਕੇ ਪ੍ਰੋਗ੍ਰਾਮ ਦੀ ਸਮਾਪਤੀ ਕੀਤੀ ਗਈ। ਮੈਨੇਜਿੰਗ ਡਾਇਰੈਕਟਰ ਭੂਸ਼ਣ ਕੁਮਾਰ ਗੋਇਲ ਅਤੇ ਮੈਡਮ ਰੇਨੂੰ ਗੋਇਲ ਦੁਆਰਾ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …