ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੰਗੀਤ ਕਲਾ ਮੰਚ ਜਲੰਧਰ ਵਲੋਂ ਕਰਵਾਈ ਗਈ ਰਾਸ਼ਟਰ ਪੱਧਰੀ `ਸੰਗੀਤ ਪ੍ਰਤੀਯੋਗਤਾ
2017 – ਡਾ: ਜੇ.ਐਸ ਬਾਵਰਾ` ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਜੇਤੂ ਰਿਹਾ।ਸਕੂਲ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਦੀ ਅਗਵਾਈ ਵਿੱਚ ਸਕੂਲ ਦੀ ਨੌਵੀਂ, ਦੱਸਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲੈਂਦੇ ਹੋਏ ਸਫਲਤਾ ਪ੍ਰਾਪਤ ਕੀਤੀ।ਸਮੂਹ ਗਾਣ ਵਿੱਚ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਪਹਿਲਾ, ਤਬਲਾ ਵਾਦਨ ਵਿੱਚ ਨੌਵੀਂ-ਏ ਨੇ ਮਨਹਰਜੀ ਸਿੰਘ ਨੇ ਪਹਿਲਾ, ਭਜਨ ਅਤੇ ਸ਼ਬਦ ਗਾਇਨ ਵਿੱਚ ਦੱਸਵੀਂ-ਏ ਦੇ ਨਵਨੂਰ ਸਿੰਘ ਨੇ ਦੂਜਾ ਅਤੇ ਦਿਲਰੂਬਾ ਵਾਦਨ ਵਿੱਚ ਨੌਵੀਂ-ਐਫ ਦੇ ਸਹਿਜਪ੍ਰੀਤ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ।ਇਸ ਪ੍ਰਤੀਯੋਗਤਾ ਵਿੱਚ ਜੀ.ਟੀ ਰੋਡ ਸਕੂਲ ਨੂੰ ਓਵਰਆਲ ਜੇਤੂ ਅੇਲਾਨਿਆ ਗਿਆ।ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਨਵਪ੍ਰੀਤ ਸਿੰਘ ਸਾਹਨੀ ਨੇ ਇਸ ਸਫਲਤਾ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਉਨ੍ਹਾਂ ਇਸ ਸਫਲਤਾ ਲਈ ਸੰਗੀਤ ਅਧਿਆਪਕਾ ਸ਼੍ਰੀਮਤੀ ਪ੍ਰਭਜੋਤ ਕੌਰ, ਸ਼੍ਰੀਮਤੀ ਗੁਣਵੰਤ ਕੌਰ, ਹਰਦੇਵ ਸਿੰਘ, ਰਾਜ ਕੁਮਾਰ ਅਤੇ ਗੁਰਮੀਤ ਸਿੰਘ ਨੂੰ ਵਧਾਈ ਦਿੱਤੀ ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media