ਬਠਿੰਡਾ, 15 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੰਦਗੜ ਵਿਖੇ ਹਿੰਦੀ ਭਾਸ਼ਾ ਦਿਵਸ ਮਨਾਇਆ ਗਿਆ।ਹਿੰਦੀ ਅਧਿਆਪਕਾ ਰੁਪਿੰਦਰ ਕੌਰ ਨੇ ਹਿੰਦੀ ਭਾਸ਼ਾ ਤੇ ਸਾਹਿਤ ਬਾਰੇ ਵਿਸਥਾਰ ‘ਚ ਚਾਨਣਾ ਪਾਇਆ।ਅਰਸ਼ਦੀਪ ਕੌਰ,ਗਗਨਦੀਪ ਕੌਰ, ਇਮਾਨਪ੍ਰੀਤ ਸਿੰਘ ਆਦਿ ਨੇ ਹਿੰਦੀ ਭਾਸ਼ਾ ’ਚ ਗੀਤ, ਕਵਿਤਾਵਾਂ ਤੇ ਵਿਚਾਰ ਪੇਸ਼ ਕੀਤੇ।ਪ੍ਰਿੰਸੀਪਲ ਅਮਨਦੀਪ ਕੌਰ ਨੇ ਰਾਸ਼ਟਰੀ ਹਿੰਦੀ ਭਾਸ਼ਾ ਦਿਵਸ ਦੀ ਸਾਰਿਆਂ ਨੂੰ ਮੁਬਾਰਕਬਾਦ ਦਿੱਤੀ ਤੇ ਰਾਸ਼ਟਰੀ ਵਿਕਾਸ ’ਚ ਹਿੰਦੀ ਭਾਸ਼ਾ ਦੇ ਯੋਗਦਾਨ ਬਾਰੇ ਦੱਸਿਆ।ਲੈਕਚਰਾਰ ਤਰਸੇਮ ਸਿੰਘ ਬੁੱਟਰ ਨੇ ਵੀ ਹਿੰਦੀ ਭਾਸ਼ਾ ਨੂੰ ਵਰਤਮਾਨ ਸਮੇਂ ਚੁਣੌਤੀਆਂ ਬਾਰੇ ਚਰਚਾ ਕੀਤੀ।ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
Check Also
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …
Punjab Post Daily Online Newspaper & Print Media