Wednesday, April 1, 2026

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਐਨ.ਐਸ.ਐਸ ਕੈਂਪ ਦਾ ਆਯੋਜਨ

PPN1509201712

ਬਠਿੰਡਾ (ਤਲਵੰਡੀ ਸਾਬੋ), 15 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਵੱਛ ਭਾਰਤ ਅਭਿਆਨ ਨੂੰ ਮੁੱਖ ਰੱਖਦੇ ਹੋਏ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਕੰਪਿਊਟਰ ਐਪਲੀਕੇਸ਼ਨ ਕਾਲਜ ਵਿਖੇ ਐਨ.ਐਸ.ਐਸ ਕੈਂਪ ਦਾ ਆਯੋਜਨ ਕੀਤਾ ਗਿਆ।ਸਟਾਫ ਅਤੇ ਵਿਦਿਆਰਥੀਆਂ ਨੇ ਮਿਲ ਕੇ ਕੰਪਿਊਟਰ ਐਪਲੀਕੇਸ਼ਨ ਕਾਲਜ ਦੇ ਲੈਕਚਰ ਹਾਲਾਂ ਅਤੇ ਲੈਬਾਂ ਦੀ ਸਫਾਈ ਕੀਤੀ।ਅਧਿਆਪਕਾਂ ਨੂੰ ਸਫਾਈ ਅਭਿਮਾਨ ਵਿੱਚ ਹਿੱਸਾ ਲੈਂਦੇ ਵੇਖ ਕੇ ਵਿਦਿਆਰਥੀਆਂ ਦਾ ਉਤਸ਼ਾਹ ਵੇਖਦਿਆਂ ਹੀ ਬਣਦਾ ਸੀ।ਯੂਨੀਵਰਸਿਟੀ ਕਾਲਜ ਆਫ ਕੰਪਿਊਟਰ ਐਪਲੀਕੇਸ਼ਨ ਦੇ ਡੀਨ ਡਾ: ਵਿਜੇ ਲਕਸ਼ਮੀ ਅਤੇ ਡੀਨ ਵਿਦਿਆਰਥੀ ਭਲਾਈ ਡਾ. ਅਮਿਤ ਟੁਟੇਜਾ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਪ੍ਰੋਤਸ਼ਾਹਿਤ ਭਰੇ ਸ਼ਬਦ ਕਹੇ। ਉਨਾਂ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ ਰੱਖਣ ਲਈ ਪ੍ਰੇਰਿਆ। ਸਾਫ-ਸਫਾਈ ਤੋਂ ਬਾਅਦ ਸਭ ਤੋਂ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਦੇ ਗਰੁੱਪ ਨੂੰ ਸਨਮਾਨਿਆ ਗਿਆ।ਇੰਨਾਂ ਵਿੱਚ ਬੀ ਸੀ ਏ ਭਾਗ ਤੀਜਾ, ਐਮ.ਐਸ.ਸੀ (ਆਈ.ਟੀ) ਸਮੈਸਟਰ ਤੀਜਾ ਦੇ ਵਿਦਿਆਰਥੀ ਅਤੇ ਉਨਾਂ ਦੇ ਕੋਅਰਡੀਨੇਟਰਜ਼ ਹਰਮਨਦੀਪ ਕੌਰ ਅਤੇ ਪਰਗਟ ਸਿੰਘ ਦੇ ਨਾਮ ਸ਼ਾਮਲ ਹਨ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪ-ਕੁਲਪਤੀ ਕਰਨਲ ਡਾ. ਭੁਪਿੰਦਰ ਸਿੰਘ ਧਾਲੀਵਾਲ ਅਤੇ ਪੋ੍ਰ. ਵਾਈਸ ਚਾਂਸਲਰ ਡਾ. ਜਗਪਾਲ ਸਿੰਘ ਨੇ ਐਨ.ਐਸ.ਐਸ ਵਿਭਾਗ ਅਤੇ ਕੰਪਿਊਟਰ ਐਪਲੀਕੇਸ਼ਨ ਕਾਲਜ ਦੇ ਇਸ ਉਦਮ ਦੀ ਭਰਪੂਰ ਸ਼ਲਾਘਾ ਕੀਤੀ।ਇਸ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਅਸਟੇਟ ਅਫਸਰ ਹੇਤ ਰਾਮ ਬੱਬਰ ਅਤੇ ਐਡਮਿਨ ਅਫਸਰ ਗੁਰਦੇਵ ਸਿੰਘ ਕੋਟਫੱਤਾ ਦਾ ਸ਼ਲਾਘਾ ਭਰਿਆ ਯੋਗਦਾਨ ਰਿਹਾ। ਪੂਰੇ ਪ੍ਰੋਗਰਾਮ ਦੌਰਾਨ ਮੈਡਮ ਉਪਾਸਨਾ ਗਰਗ, ਪ੍ਰੋ. ਹਰਬੰਸ ਸਿੰਘ, ਡਾ. ਆਨੰਦ ਬਾਂਸਲ, ਡਾ. ਵਿਜੇ ਭਾਰਦਵਾਜ, ਡਾ. ਦੀਪਕ ਕੁਮਾਰ, ਡਾ. ਅਮਨਪ੍ਰੀਤ ਕੌਰ, ਪ੍ਰੋ.ਅਮਰੀਕ ਸਿੰਘ, ਅਸ਼ਵਨੀ ਕੁਮਾਰ, ਸੁਖਪ੍ਰੀਤ ਸਿੰਘ, ਮਨਵਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਦਾ ਬਹੁਮੁੱਲਾ ਯੋਗਦਾਨ ਰਿਹਾ।

Check Also

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …

Leave a Reply