
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ (ਚੀ: ਖਾ: ਦੀ: ਚੈ: ਸੁ:) ਵਿਖੇ ਨਵੇ ਆਏ ਮੈਂਬਰਸ ਇੰਚਾਰਜਾਂ ਦੇ ਸਵਾਗਤ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਕੂਲ ਦੇ ਨਵੇਂ ਮੈਂਬਰਸ ਇੰਚਾਰਜ ਸ: ਸੰਤੋਖ ਸਿੰਘ ਸੇਠੀ, ਸ: ਜਸਵਿੰਦਰ ਸਿੰਘ ਐਡਵੋਕੇਟ ਅਤੇ ਕੁਲਜੀਤ ਸਿੰਘ ਸਾਹਨੀ ਸਮਾਰੋਹ ਦੇ ਮੁੱਖ ਮਹਿਮਾਨ ਸਨ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਮੁੱਖ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਉਨ੍ਹਾਂ ਦੀਆਂ ਸ਼ਖਸ਼ੀਅਤਾਂ ‘ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਸ:ਸੰਤੋਖ ਸਿੰਘ ਸੇਠੀ ਸਕੂਲ ਦੇ ਫਾਊਂਡਰ ਮੈਂਬਰ ਇੰਚਾਰਜ ਹਨ ਅਤੇ ਉਨਾਂ ਦੇ ਹੀ ਅਣਥੱਕ ਯਤਨਾਂ ਤੇ ਮਿਹਨਤ ਸਦਕਾ ਸਕੂਲ ਅੱਜ ਸ਼ਹਿਰ ਦੀਆਂ ਉੱਘੀਆਂ ਵਿੱਦਿਅਕ ਸੰਸਥਾਵਾਂ ਵਿੱਚ ਨਿਵੇਕਲਾ ਸਥਾਨ ਰੱਖਦਾ ਹੈ। ਸ: ਜਸਵਿਂਦਰ ਸਿੰਘ ਐਡਵੋਕੇਟ ਗੁਣਾਤਮਕ ਤੇ ਹਾਈਟੈੱਕ ਸਿੱਖਿਆ ਦੇ ਵਿਕਾਸ ਵਿੱਚ ਅਣਮੁੱਲਾ ਯੋਗਦਾਨ ਦੇ ਰਹੇ ਹਨ। ਸ: ਕੁਲਜੀਤ ਸਿੰਘ ਸਾਹਨੀ ਇੱਕ ਉੱਘੇ ਬਿਜ਼ਨੈਸਮੈਨ ਹਨ ਅਤੇ ਸਿੱਖਿਆ ਦੇ ਪ੍ਰਸਾਰ ਲਈ ਯਤਨਸ਼ੀਲ ਹਨ। ਨਵੇਂ ਮੈਂਬਰ ਇੰਚਾਰਜ਼ਾਂ ਨੇ ਕਿਹਾ ਕਿ ਬੱਚੇ ਅਧਿਆਪਕਾਂ ਨੂੰ ਹੀ ਆਪਣਾ ਆਦਰਸ਼ ਮੰਨਦੇ ਹਨ ਤੇ ਉਨ੍ਹਾਂ ਨੂੰ ਸਿੱਖੀ ਦੇ ਰਾਹ ਤੇ ਚਲਦੇ ਹੋਏ ਸਖਤ ਅਨੁਸ਼ਾਸਨ, ਕਰੜੀ ਮਿਹਨਤ ਤੇ ਸੱਚੀ ਲਗਨ ਨਾਲ ਬੱਚਿਆਂ ਦੇ ਉੱਜਵਲ ਭਵਿੱਖ ਲਈ ਨੇਕਨੀਅਤੀ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਕੌਮ ਅਤੇ ਦੇਸ਼ ਦਾ ਵਿਕਾਸ ਹੋ ਸਕੇ। ਅਧਿਆਪਕਾਂ ਨੇ ਵੀ ਆਪਣਾ ਕੰਮ ਪੂਰੀ ਈਮਾਨਦਾਰੀ ਨਾਲ ਕਰਨ ਤੇ ਉਨ੍ਹਾਂ ਦੀਆਂ ਉਮੀਦਾਂ ਤੇ ਪੂਰਾ ਉਤਰਨ ਦਾ ਭਰੋਸਾ ਦਿੱਤਾ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media