Thursday, August 13, 2026

ਡੀ.ਏ.ਵੀ ਪਬਲਿਕ ਸਕੂਲ ਵਿੱਚ ਵਿਸ਼ਵ ਓਜ਼ੋਨ ਦਿਵਸ ਮਨਾਇਆ

PPN1609201704ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵੱਲੋਂ `ਵਿਸ਼ਵ ਓਜ਼ੋਨ ਦਿਵਸ` ਮਨਾਇਆ ਗਿਆ।ਵਿਦਿਆਰਥੀਆਂ ਵੱਲੋਂ ਤਬਾਹ ਹੋ ਰਹੀ ਓਜ਼ੋਨ ਪਰਤ ਦੇ ਕਾਰਨ ਤੇ ਧਰਤੀ ਮਾਂ ਨੂੰ ਸੰਭਾਲਣ ਬਾਰੇ ਲਾਪਰਵਾਹੀ ਦੇ ਕਾਰਨ ਤੋਂ ਜਾਣੂ  ਕਰਾਇਆ ਗਿਆ। ਵਿਦਿਆਰਥੀਆਂ ਨੇ ਓਜ਼ੋਨ ਪਰਤ ਦੀ ਤਬਾਹੀ ਨੂੰ ਰੋਕਣ ਵਾਸਤੇ ਕਵਿਤਾਵਾ ਅਤੇ ਸਲੋਗਨਾਂ ਰਾਹੀਂ ਸੁਨੇਹਾ ਦਿੱਤਾ।ਓਜ਼ੋਨ ਪਰਤ ਇੱਕ ਤਰ੍ਹਾਂ ਦੀ ਗੈਸਾਂ ਦੀ ਪਰਤ ਜੋ ਧਰਤੀ ਉਪਰ ਪੈਣ ਵਾਲੀਆਂ ਸੂਰਜ ਦੀਆਂ ਹਾਨੀਕਾਰਕ ਕਿਰਨਾਂ ਨੂੰ ਰੋਕਦੀ ਹੈ।ਵਿਦਿਆਰਥੀਆਂ ਨੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਸਾਨੂੰ ਓਜ਼ੋਨ ਪਰਤ ਨੁੂੰ ਹਾਨੀ ਪਹੁੰਚਣ ਵਾਲੇ ਤੱਤਾਂ ਨੁੰ ਰੋਕਣ ਅਤੇ ਪ੍ਰਦੂਸ਼ਣ ਤੇ ਕੰਟਰੋਲ ਕਰਨਾ ਚਾਹੀਦਾ ਹੈ।ਉਨ੍ਹਾਂ ਨੇ ਇਹ ਸਹੁੰ ਵੀ ਚੁੱਕੀ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਕੁਦਰਤ ਨੂੰ ਤਬਾਹ ਹੋਣ ਤੋਂ ਬਚਾਉਣਾ ਚਾਹੀਦਾ ਹੈ ।
ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ਼੍ਰੀਮਤੀ) ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ. ਕਾਲਜ ਨੇ ਆਪਣੇ ਸੰਦੇਸ਼ ਵਿੰਚ ਕਿਹਾ ਕਿ ਸਾਨੂੰ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਲਈ ਸਾਂਝੇ ਤੌਰ ਤੇ ਉਪਰਾਲੇ ਕਰਨੇ ਚਾਹੀਦੇ ਹਨ।ਇਸ ਲਈ ਸਾਨੂੰ ਸਾਰਿਆਂ ਨੂੰ ਰੁੱਖ ਲਗਾ ਕੇ ਕੁਦਰਤ ਦੀ ਹਿਫ਼ਾਜਤ ਕਰਨੀ ਚਾਹੀਦੀ ਹੈ।ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਅਤੇ ਕੁਦਰਤ ਨਾਲ ਤਾਲਮੇਲ ਬਣਾ ਕੇ ਰੱਖਣ ਦਾ ਸੁਨੇਹਾ ਦਿੱਤਾ।ਉਨ੍ਹਾਂ ਨੇ ਕਿਹਾ ਕਿ ਸਾਡੇ ਸਾਰਿਆਂ ਦੇ ਜਿਊਂਦੇ ਰਹਿਣ ਲਈ ਵਾਤਾਵਰਣ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply