ਪਠਾਨਕੋਟ, 16 ਸਤੰਬਰ (ਪੰਜਾਬ ਪੋਸਟ ਬਿਊਰੋ) ਸ੍ਰ. ਤੇਜਵਿੰਦਰ ਸਿੰਘ ਜਿਲਾ ਅਤੇ ਸੈਸਨ ਜੱਜ ਸਹਿਤ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਅਤੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਬ-ਜੇਲ ਪਠਾਨਕੋਟ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਤੇਜਵਿੰਦਰ ਸਿੰਘ ਜਿਲਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਅਤੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਸਬ-ਜੇਲ ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵਲੋਂ ਵਾਜ਼ਬ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਇਸ ਦੌਰਾਨ ਜਿਨਾਂ ਹਵਾਲਾਤੀਆਂ ਦੇ ਚਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਹਵਾਲਾਤੀਆਂ ਨੂੰ ਮੁਫਤ ਕਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ।ਇਸ ਤੋਂ ਇਲਾਵਾ ਉਹਨਾਂ ਨੇ ਹਵਾਲਾਤੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ ਬਾਰੇ ਵੀ ਜਾਗਰੂਕ ਕੀਤਾ ਗਿਆ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media