ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਰਾਸ਼ਟਰ ਭਰ ਵਿਚ ਮਨਾਏ ਜਾ ਰਹੇ ਸਵੱਛ ਭਾਰਤ ਪੰਦਰਵਾੜੇ ਤਹਿਤ ਦਾ ਅਗਾਜ਼ ਅੱਜ ਜਿਲਾ ਅੰਮਿ੍ਰਤਸਰ ਵਿਚ ਕਰ ਦਿੱਤਾ ਗਿਆ। ਅੱਜ ਸਾਰੇ ਦਫਤਰਾਂ ਵਿਚ ਹਾਜ਼ਰ ਕਰਮਚਾਰੀਆਂ ਨੇ ਆਪਣੇ ਦਫਤਰ, ਘਰ ਅਤੇ ਆਲੇ-ਦੁਆਲੇ ਨੂੰ ਸਾਫ-ਸੁਥਰਾ ਰੱਖਣ ਦਾ ਪ੍ਰਣ ਲਿਆ।ਇਸ ਤੋਂ ਇਲਾਵਾ ਕਈ ਥਾਵਾਂ ’ਤੇ ਸਮਾਗਮ ਕੀਤੇ ਗਏ, ਜਿਸ ਵਿਚ ਸਾਰਿਆਂ ਨੂੰ ਸਫਾਈ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ ਗਿਆ।ਜਿਲਾ ਪ੍ਰਸ਼ਾਸਨ ਵੱਲੋਂ ਸਫਾਈ ਮੁਹਿੰਮ ਦਾ ਸੱਦਾ ਘਰ-ਘਰ ਪਹੁੰਚਾਉਣ ਦੇ ਇਰਾਦੇ ਨਾਲ ਇਕ ਰੱਥ ਤਿਆਰ ਕਰਵਾਇਆ ਗਿਆ, ਜਿਸ ਨੂੰ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ ਨੇ ਝੰਡਾ ਵਿਖਾ ਕੇ ਰਵਾਨਾ ਕੀਤਾ। ਉਨਾਂ ਦੱਸਿਆ ਕਿ ਇਸ ਪੰਦਰਵਾੜੇ ਵਿਚ ਜਿਲੇ ਦੇ ਸਾਰੇ ਸਰਕਾਰੀ ਦਫਤਰਾਂ, ਸਕੂਲਾਂ, ਕਾਲਜਾਂ, ਪਾਰਕਾਂ ਆਦਿ ਦੀ ਸਫਾਈ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਵਿਚ ਨਗਰ ਨਿਗਮ ਸਮੇਤ ਸਾਰੇ ਦਫਤਰ ਸ਼ਾਮਿਲ ਹਨ। ਉਨਾਂ ਕਿਹਾ ਕਿ ਸਾਨੂੰ ਘੱਟ ਕੂੜਾ ਸੁੱਟਣ ਅਤੇ ਪੈਦਾ ਕਰਨ ਦੇ ਨਾਲ-ਨਾਲ ਕੂੜੇ ਨੂੰ ਰੀਸਾਈਕਲਿੰਗ ਕਰਨ ਲਈ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖੋ-ਵੱਖ ਕਰਨ ਦਾ ਪ੍ਰਬੰਧ ਆਪਣੇ ਘਰਾਂ ਵਿਚ ਕਰਨਾ ਚਾਹੀਦਾ ਹੈ।ਉਨਾਂ ਦੱਸਿਆ ਕਿ ਗਾਂਧੀ ਜੈਅੰਤੀ ਤੱਕ ਜਾਰੀ ਰਹਿਣ ਵਾਲੇ ਇਸ ਪੰਦਰਵਾੜੇ ਵਿਚ ਜਿਲੇ ਵਿਚ ਸਫਾਈ ਦਾ ਸੱਦਾ ਹਰੇਕ ਘਰ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਤਾਂ ਜੋ ਲੋਕ ਸਫਾਈ ਪ੍ਰਤੀ ਜਾਗਰੂਕ ਹੋਣ ਤਾਂ ਹੀ ਸਾਡਾ ਜਿਲੇ ਵਿਚ ਸਫਾਈ ਰਹਿ ਸਕੇਗੀ। ਉਨਾਂ ਜਿਲਾ ਵਾਸੀਆਂ ਨੂੰ ਅਪੀਲ ਕਰਦੇ ਕਿਹਾ ਕਿ ਸਾਨੂੰ ਆਪਣਾ ਆਲਾ-ਦੁਆਲਾ ਸਾਫ ਰੱਖਣ ਦੀ ਆਦਤ ਪਾਉਣੀ ਪਵੇਗੀ।
ਉਨਾਂ ਦੱਸਿਆ ਕਿ ਇਸ ਅਰਸੇ ਦੌਰਾਨ ਜਿਲੇ ਨੂੰ ਖੁੱਲੇ ਵਿਚ ਮਲ ਤਿਆਗ ਤੋਂ ਮੁੱਕਤੀ ਦਿਵਾਉਣ ਲਈ ਵੀ ਕੰਮ ਕੀਤਾ ਜਾਵੇਗਾ। ਇਸ ਮੌਕੇ ਸੀਵਰੇਜ ਤੇ ਜਲ ਸਪਲਾਈ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media