Tuesday, May 21, 2024

ਦਮਦਮੀ ਟਕਸਾਲ ਵਲੋਂ ਏਅਰ ਮਾਰਸ਼ਲ ਅਰਜਨ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

ਅੰਮਿ੍ਤਸਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਏਅਰ Air Marshal Arjan Singhਮਾਰਸ਼ਲ ਅਰਜਨ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਅਤੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ।ਉਨਾਂ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਅਰਜਨ ਸਿੰਘ ਨੇ ਆਪਣੀ ਲਿਆਕਤ ਨਾਲ ਸਿੱਖ ਕੌਮ ਦੇ ਮਾਣ ਵਿੱਚ ਵਾਧਾ ਕੀਤਾ ਹੈ।ਉਨਾਂ ਕਿਹਾ ਕਿ ਮਾਰਸ਼ਲ ਅਰਜਨ ਸਿੰਘ ਨੇ 1965 ਦੀ ਜੰਗ ਵਿੱਚ ਭਾਰਤੀ ਹਵਾਈ ਸੈਨਾ ਦੀ ਅਗਵਾਈ ਕਰ ਕੇ ਦੇਸ਼ ਦੀ ਰੱਖਿਆ ਲਈ ਆਪਣਾ ਵਡਮੁੱਲਾ ਯੋਗਦਾਨ ਪਾਇਆ।ਨੌਜਵਾਨ ਪੀੜੀ ਕੌਮ ਦੇ ਇਸ ਮਹਾਨ ਸਪੂਤ ਅਤੇ ਭਾਰਤੀ ਹਵਾਈ ਫੌਜ ਦੀ ਸ਼ਾਨ ਦੀ ਜੀਵਨ ਅਤੇ ਕਾਰਨਾਮਿਆਂ ਤੋਂ ਹਮੇਸ਼ਾਂ ਸੇਧ ਲੈਂਦੀ ਰਹੇਗੀ।

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …

Leave a Reply