Thursday, April 30, 2026

ਕਿਸਾਨ ਝੋਨੇ/ਬਾਸਮਤੀ ਦੀ ਫਸਲ ਦਾ ਸ਼ੁੱਧ ਬੀਜ ਖੁਦ ਤਿਆਰ ਕਰਨ- ਡਾ. ਅਮਰੀਕ ਸਿੰਘ

ਪਠਾਨਕੋਟ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਝੋਨੇ/ਬਾਸਮਤੀ ਦੀ ਫਸਲ ਦਾ ਸ਼ੁੱਧ ਬੀਜ ਤਿਆਰ ਕਰਨ ਨਾਲ ਜਿਥੇ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ PPN1809201707ਮਦਦ ਮਿਲਦੀ ਹੈ।ਉਥੇ ਵਧੇਰੇ ਪੈਦਾਵਾਰ ਵੀ ਮਿਲਦੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਪਠਾਨਕੋਟ ਨੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜਤਿ ਸਿੰਘ ਮੁੱਖ ਖੇਤੀਬਾੜੀ ਅਫਸਰ ਅਗਵਾਈ ਹੇਠ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਵਲੋਂ ਦੀ ਪਿੰਡ ਗੜਮਲ ਵਿੱਚ ਲਗਾਏ ਪਿੰਡ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਹੇ।ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ ਦੇ ਪ੍ਰਬੰਧਾਂ ਹੇਠ ਲਗਾਏ ਇਸ ਕੈਂਪ ਵਿੱਚ ਮਨਜੀਤ ਕੌਰ, ਸਾਹਿਲ ਕੁਮਾਰ, ਬਲਵਿੰਦਰ ਸਿੰਘ, ਮਨਦੀਪ ਕੁਮਾਰ ਸਮੇਤ ਕਿਸਾਨ ਹਾਜ਼ਰ ਸਨ।
ਇਸ ਮੌਕੇ ਡਾ. ਅਮਰੀਕ ਸਿੰਘ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਿਲ ਦੇ ਹੁਕਮਾਂ ਤਹਿਤ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਤੇ ਮੁਕੰਮਲ ਪਾਬੰਦੀ ਹੈ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾ ਕੇ ਨਾ ਸਾੜਣ, ਸਗੋਂ ਖੇਤਾਂ ਵਿੱਚ ਵਾਹ ਕੇ ਮਿੱਟੀ ਦੀ ਦੀ ਸਿਹਤ ਸੁਧਾਰਣ ਦੇ ਨਾਲ ਨਾਲ ਵਾਤਾਵਰਣ ਨੂੰ ਸ਼ੁੱਧ ਰੱਖਣ ਵਿੱਚ ਸਹਾਈ ਹੋਣ।ਕਿਸਾਨਾਂ ਨੂੰ ਲੋੜ ਅਨੁਸਾਰ ਝੋਨੇ/ਬਾਸਮਤੀ ਫਸਲ ਦਾ ਬੀਜ ਪੈਦਾ ਕਰਨ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਦਾ ਇਹ ਸੁਭਾਅ ਬਣ ਗਿਆ ਹੈ ਕਿ ਹਰ ਸਾਲ ਨਵੀਂ ਕਿਸਮ ਦਾ ਬੀਜ ਬੀਜਣਾ,ਜਿਸ ਦੇ ਚੱਕਰ ਵਿੱਚ ਬਹੁਤੀ ਵਾਰੀ ਕਿਸਾਨਾਂ ਨਾਲ ਧੋਖਾ ਹੁੰਦਾ ਹੈ।ਉਨਾਂ ਕਿਹਾ ਕਿ ਇੰਨਾਂ ਸਮੱਸਿਆਵਾਂ ਤੋਂ ਬਚਣ ਲਈ ਕਿਸਾਨਾਂ ਨੂੰ ਖੁਦ ਝੋਨੇ ਅਤੇ ਬਾਸਮਤੀ ਦਾ ਬੀਜ ਤਿਆਰ ਕਰਕੇ ਸਾਂਭ ਲੈਣਾ ਚਾਹੀਦਾ ਹੈ।ਉਨਾ ਕਿਹਾ ਕਿ ਝੋਨੇ ਅਤੇ ਬਾਸਮਤੀ ਦਾ ਬੀਜ ਤਿਆਰ ਕਰਨ ਲਈ ਬਹੁਤ ਹੀ ਢੁਕਵਾਂ ਸਮਾਂ ਹੈ, ਕਿਉਂਕਿ ਫਸਲ ਨਿਸਰਣ `ਤੇ ਆਉਣ ਕਾਰਨ ਉਚੇ ਕੱਦ ਵਾਲੇ, ਸਾਉਣ ਜਾਂ ਚਾੜਾ ਬੂਟਿਆਂ ਦੀ ਪਹਿਚਾਣ ਸੌਖਿਆਂ ਕੀਤੀ ਜਾ ਸਕਦੀ ਹੈ।ਉਨਾਂ ਕਿਹਾ ਕਿ ਚਾੜਾ ਝੋਨਾ, ਮੁੱਖ ਫਸਲ ਵਿੱਚ ਉੱਗਿਆ ਜੰਗਲੀ ਝੋਨਾ ਹੁੰਦਾ ਹੈ, ਜਿਸ ਦੇ ਪੱਕਣ `ਤੇ ਦਾਣੇ ਬਹੁਤ ਜਲਦੀ ਖੇਤ ਵਿੱਚ ਝੜ੍ਹ ਜਾਂਦੇ ਹਨ, ਜੋ ਅਗਲੇ ਸਾਲ ਹੋਰ ਬੂਟੇ ਪੈਦਾ ਕਰਨ ਵਿੱਚ ਸਹਾਈ ਹੁੰਦੇ ਹਨ।ਉਨਾਂ ਕਿਹਾ ਕਿ ਮੁੱਖ ਫਸਲ ਵਿੱਚ ਬੂਟੇ ਉੱਚੇ ਹੋਣ ਕਾਰਨ ਪੰਛੀ ਵੀ ਇੱਨਾਂ ਉਪਰ ਬੈਠਦੇ ਹਨ ਜੋ ਦਾਣੇ ਜਮੀਨ ਉਪਰ ਕੇਰਨ ਵਿੱਚ ਸਹਾਈ ਹੁੰਦੇ ਹਨ।ਉਨਾਂ ਕਿਹਾ ਕਿ ਜੇਕਰ ਫਸਲ ਵਿੱਚ ਅਜਿਹੇ ਬੂਟੇ ਹਨ ਤਾਂ ਪੁੱਟ ਕੇ ਨਸ਼ਟ ਕਰ ਦਿਉ।ਉਨਾਂ ਕਿਹਾ ਕਿ ਪਸ਼ੂਆਂ ਨੂੰ ਚਾਰੇ ਦੇ ਤੌਰ `ਤੇ ਵੀ ਨਾਂ ਵਰਤੋ ਕਿਉਂਕਿ ਗੋਹੇ ਰਾਹੀਂ ਖੇਤਾਂ ਵਿੱਚ ਚਾੜਾ/ਸਾਉਣ ਦੇ ਬੀਜ ਦੁਬਾਰਾ ਚਲੇ ਜਾਂਦੇ ਹਨ ਜੋ ਦੁਬਾਰਾ ਉੁੱਗ ਪੈਂਦੇ ਹਨ।ਸੁਭਾਸ਼ ਚੰਦਰ ਨੇ ਕਿਹਾ ਕਿ ਜੇਕਰ ਘਰੇਲੂ ਪੱਧਰ `ਤੇ ਕਣਕ ਜਾਂ ਹੋਰ ਹਾੜੀ ਦੀਆ ਫਸਲਾਂ ਦਾ ਬੀਜ ਸੰਭਾਲ ਕੇ ਰੱਖਿਆ ਹੈ ਤਾਂ ਉਸ ਦੀ ਖੇਤੀਬਾੜੀ ਵਿਭਾਗ ਦੀਆਂ ਬੀਜ ਪਰਖ ਪ੍ਰਯੋਗਸ਼ਾਲਾਵਾਂ ਤੋਂ ਪਰਖ ਕਰਵਾ ਲਈ ਜਾਵੇ, ਜਿਸ ਦੀ ਪ੍ਰਤੀ ਸੈਂਪਲ ਫੀਸ 15/-ਰੁਪਏ ਹੈ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply