ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪੋਸਟ ਗ੍ਰੈਜ਼ੂਏਟ ਪੰਜਾਬੀ ਵਿਭਾਗ ਵੱਲੋਂ ਵਿਸ਼ੇਸ਼ ਭਾਸ਼ਣ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੀ ਦੇਖ-ਰੇਖ ਹੇਠ ਆਯੋਜਿਤ ਭਾਸ਼ਣ ਸਮਾਰੋਹ ’ਚ ਡਾ. ਹਰਿਭਜਨ ਸਿੰਘ ਭਾਟੀਆ ਸਾਬਕਾ ਪ੍ਰੋਫੈਸਰ ਤੇ ਮੁਖੀ, ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਸ਼ਿਰਕਤ ਕੀਤੀ।ਜਿਨ੍ਹਾਂ ਦਾ ਡਾ. ਮਾਹਲ ਨੇ ਕਾਲਜ ਕੈਂਪਸ ਪੁੱਜਣ ’ਤੇ ਫੁਲਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ। ਆਪਣੇ ਕੁੰਜੀਵਤ ਭਾਸ਼ਣ ਮੌਕੇ ਡਾ. ਭਾਟੀਆ ਨੇ ‘ਸਾਹਿਤ ਦੀ ਇਤਿਹਾਸਕਾਰੀ’ ਵਿਸ਼ੇ ’ਤੇ ਆਪਣੇ ਵਿਚਾਰ ਪ੍ਰਗਟ ਕੀਤੇ।ਉਨ੍ਹਾਂ ਨੇ ਪੱਛਮੀ ਯੂਨਾਨੀ ਦਾਰਸ਼ਨਿਕ ਪ੍ਰੰਪਰਾ ਬਾਰੇ ਜਾਣੂ ਕਰਵਾਉਂਦਿਆ ਗਿਆਨ ਅਤੇ ਚਿੰਤਨ ਦੀ ਮਹੱਤਤਾ ਬਾਰੇ ਦੱਸਿਆ।ਉਨ੍ਹਾਂ ਨੇ ਸਾਹਿਤ ਦੀ ਇਤਿਹਾਸਕਾਰੀ ਬਾਰੇ ਚਰਚਾ ਕਰਦੇ ਹੋਏ ਸਾਹਿਤ ਸਿਧਾਂਤ, ਖੋਜ ਅਤੇ ਆਲੋਚਨਾ ਨੂੰ ਅੰਤਰ ਸਬੰਧਿਤ ਦੱਸਿਆ ਅਤੇ ਸਾਹਿਤ ਦੀ ਇਤਿਹਾਸਕਾਰੀ ਦੌਰਾਨ ਦਰਪੇਸ਼ ਸਮੱਸਿਆਵਾਂ ਬਾਰੇ ਚਰਚਾ ਕੀਤੀ।ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਾਹਿਤ ਦੀ ਸਹੀ ਅਤੇ ਨਿਰਪੱਖ ਇਤਿਹਾਸਕਾਰੀ ਲਈ ਸਾਹਿਤ ਸਿਧਾਂਤ ਦੀ ਸੋਝੀ ਅਨਿਵਾਰੀ ਹੈ।ਲੈਕਚਰ ਦੇ ਅੰਤ ’ਤੇ ਵਿਦਿਆਰਥਣਾਂ ਨੇ ਪ੍ਰਸ਼ਨ ਪੁੱਛ ਕੇ ਆਪਣੇ ਮਨ ਦੇ ਸ਼ੰਕਿਆਂ ਨੂੰ ਦੂਰ ਕੀਤਾ। ਇਸ ਮੌਕੇ ਪ੍ਰਿੰ: ਡਾ. ਮਾਹਲ ਨੇ ਡਾ. ਭਾਟੀਆ ਦੁਆਰਾ ਵਿਦਿਆਰਥੀਆਂ ਨੂੰ ਦਿੱਤੇ ਆਪਣੇ ਵਿਸ਼ੇਸ਼ ਭਾਸ਼ਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਵਿਦਿਆਰਥੀਆਂ ਲਈ ਇਹ ਭਾਸ਼ਣ ਉਨ੍ਹਾਂ ਦੇ ਤਜ਼ਰਬੇ ’ਚ ਵਾਧਾ ਕਰੇਗਾ।ਅੰਤ ’ਤੇ ਵਿਭਾਗ ਦੇ ਮੁਖੀ ਪ੍ਰੋਫੈਸਰ ਨੀਲਮਜੀਤ ਕੌਰ ਨੇ ਉਨ੍ਹਾਂ ਦਾ ਧੰਨਵਾਦ ਕੀਤਾ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media