Friday, October 2, 2026

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰਚਾਰ ਵੈਨ ਕਿਸਾਨਾਂ ਨੂੰ ਕਰੇਗੀ ਜਾਗਰੂਕ -ਡੀ.ਸੀ

ਫਾਜ਼ਿਲਕਾ, 19 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਜ਼ਿਲਾ PPN1909201703ਪ੍ਰਾਸ਼ਸਨ ਵੱਲੋਂ ਜ਼ਿਲੇ ਵਿੱਚ ਇੱਕ ਜਾਗਰੂਕਤਾ ਵੈਨ ਦੀ ਸ਼ੁਰੂਆਤ ਕੀਤੀ ਗਈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਇਸ ਵੈਨ ਨੂੰ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਉਨਾਂ ਕਿਹਾ ਕਿ ਇਹ ਪ੍ਰਚਾਰ ਵੈਨ ਜ਼ਿਲੇ ਅੰਦਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਤੇ ਰਹਿੰਦ-ਖੁੰਹਦ ਨੂੰ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਹਿੱਤ ਵਰਦਾਨ ਸਾਬਿਤ ਹੋਵੇਗੀ। ਇਸ ਦੌਰਾਨ ਉਨਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨ ਜ਼ਿਲੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਕਰਕੇ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰੇਗੀ।ਉਨਾਂ ਕਿਹਾ ਕਿ ਇਹ ਵੈਨ ਜ਼ਿਲੇ ਦੇ ਹਰੇਕ ਪਿੰਡ ਵਿੱਚ ਜਾ ਕੇ ਜਾਗਰੂਕਤਾ ਫੈਲਾਏਗੀ।ਉਨਾ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਬਹੁਤ ਜ਼ਿਆਦਾ ਨੁਕਸਾਨ ਹਨ, ਇਸ ਲਈ ਝੋਨੇ ਦੀ ਰਹਿੰਦ-ਖੂਹਿੰਦ ਨੂੰ ਅੱਗ ਨਾ ਲਗਾਈ ਜਾਵੇ।ਉਨਾਂ ਕਿਹਾ ਪਰਾਲੀ ਨੂੰ ਅੱਗ ਲਾਉਣ ਨਾਲ ਅੱਖਾਂ, ਸਾਹ ਅਤੇ ਫੇਫੜਿਆਂ ਦੀਆਂ ਕਈ ਤਰਾਂ ਦੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ ਜੋ ਮਨੁੱਖ ਅਤੇ ਹੋਰ ਜੀਵ-ਜੰਤੂਆਂ ਲਈ ਘਾਤਕ ਸਿੱਧ ਹੁੰਦੀਆਂ ਹਨ।ਉਨਾਂ ਕਿਹਾ ਕਿ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ ਜਿਸ ਨਾਲ ਫ਼ਸਲ ਤੋਂ ਜ਼ਿਆਦਾ ਝਾੜ ਪ੍ਰਾਪਤ ਨਹੀਂ ਹੁੰਦਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਕਾਰਨ ਕਈ ਮਿੱਤਰ ਕੀੜੇ ਵੀ ਮਰ ਜਾਂਦੇ ਹਨ ਜੋ ਕਿਸਾਨਾਂ ਲਈ ਸਹਾਈ ਹੁੰਦੇ ਹਨ।ਉਨਾਂ ਪੁਰਜ਼ੋਰ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨ ਝੋਨੇ ਦੀ ਰਹਿੰਦ-ਖੂਹਿੰਦ ਨੂੰ ਵਰਤੋਂ ਵਿੱਚ ਲਿਆਉਣ ਲਈ ਯਤਨਸ਼ੀਲ ਰਹਿਣ ਤਾਂ ਜੋ ਉਨਾਂ ਨੂੰ ਇਸ ਦਾ ਆਰਥਿਕ ਲਾਭ ਹੋ ਸਕੇ।ਇਸ ਦੇ ਨਾਲ ਹੀ ਉਨਾਂ ਤਾੜਨਾ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਕਿਸਾਨ ਮਾਨਯੋਗ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਦੇ ਹੁਕਮਾਂ ਦੀ ਕੁਤਾਹੀ ਕਰੇਗਾ ਤਾਂ ਉਸ ਖਿਲਾਫ ਜੁਰਮਾਨਾ ਵਸੂਲਣ ਦੇ ਨਾਲ-ਨਾਲ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੁੱਧਲ, ਸਹਾਇਕ ਕਮਿਸ਼ਨਰ(ਅੰਡਰ ਟ੍ਰੇਨਿੰਗ) ਰਣਧੀਰ ਸਿੰਘ ਹੀਰ ਅਤੇ ਪੰਜਾਬ ਕੰਟਰੋਲ ਪ੍ਰਦੂਸ਼ਣ ਬੋਰਡ ਦੇ ਕਰਮਚਾਰੀ  ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply