ਫਾਜ਼ਿਲਕਾ, 19 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਥਾਣਾ ਸਿਟੀ ਪੁਲਸ ਫਾਜ਼ਿਲਕਾ ਨੇ ਇੱਕ ਲੜਕੀ ਦੇ ਨਾਲ ਜਬਰ ਜਨਾਹ ਕਰਨ ਸਬੰਧੀ ਤਿੰਨ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ।ਪੁਲਿਸ ਨੂੰ ਦਿੱਤੇ ਬਿਆਨ ਵਿਚ ਲੜਕੀ ਨੇ ਦੱਸਿਆ ਕਿ ਤਿੰਨ ਵਿਅਕਤੀ ਉਸ ਨੂੰ 12 ਅਗਸਤ 2017 ਨੂੰ ਸਵੇਰੇ ਲਗਭਗ 9.30 ਵਜੇ ਚੁੱਕ ਕੇ ਪਿੰਡ ਸੂਰੇਵਾਲਾ ਜ਼ਿਲਾ ਹਨੂੰਮਾਨਗੜ ਰਾਜਸਥਾਨ ਲੈ ਗਏ ਅਤੇ ਉਸ ਦੇ ਨਾਲ ਜਬਰ ਜਨਾਹ ਕੀਤਾ।ਪੁਲਿਸ ਨੇ ਹੁਣ ਜਾਂਚ ਪੜਤਾਲ ਕਰਨ ਤੋਂ ਬਾਅਦ ਉਕਤ ਤਿੰਨਾਂ ਵਿਅਕਤੀਆਂ ਦੇ ਖਿਲਾਫ਼ ਧਾਰਾ 376, 366, 344, 506, 120ਬੀ ਦੇ ਤਹਿਤ ਮਾਮਲਾ ਦਰਜ਼ ਕਰ ਲਿਆ ਹੈੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media