Friday, October 2, 2026

ਕਿਸਾਨ ਪਰਾਲੀ ਦਾ ਨਿਪਟਾਰਾ ਬਦਲਵੇਂ ਢੰਗਾਂ ਨਾਲ ਕਰਨ- ਡੀ.ਸੀ ਸੰਘਾ

Kamaldeep Sanghaਅੰਮਿ੍ਤਸਰ, 19 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਿਲੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾ ਕੇ, ਵਾਤਾਵਰਣ ਅਤੇ ਮਨੁੱਖਤਾ ਪ੍ਰਤੀ ਸੰਜੀਦਗੀ ਦਿਖਾਉਣ ਦੀ ਅਪੀਲ ਕੀਤੀ ਹੈ।
ਉਨਾਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਊਨਲ ਵਲੋਂ ਫ਼ਸਲੀ ਰਹਿੰਦ-ਖੂਹੰਦ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਪੂਰਨ ਰੂਪ ਵਿਚ ਪਾਬੰਦੀ ਲਗਾ ਦਿੱਤੀ ਗਈ ਹੈ।ਉਲੰਘਣਾ ਕਰਨ ’ਤੇ ਕਾਨੂੰਨੀ ਕਾਰਵਾਈ ਦੇ ਨਾਲ-ਨਾਲ 2500/- ਰੁਪਏ ਤੋਂ ਲੈ ਕੇ 15,000/- ਰੁਪਏ ਤੱਕ ਜੁਰਮਾਨਾ ਵੀ ਕੀਤਾ ਜਾਵੇਗਾ।ਉਨਾਂ ਇਹ ਵੀ ਦਸਿਆ ਕਿ ਝੋਨੇ ਨੂੰ ਕੱਟਣ ਵਾਲੀਆਂ ਕੰਬਾਈਨਾਂ ’ਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਗਾਉਣ ਲਈ ਪੰਜਾਬ ਸਰਕਾਰ ਵਲੋਂ ਕੰਬਾਈਨ ਮਾਲਕਾਂ ਨੂੰ 50 ਫ਼ੀਸਦੀ ਸਬਸਿਡੀ ਦਿਤੀ ਜਾਣੀ ਹੈ।
ਉਨਾਂ ਦੱਸਿਆ ਕਿ ਜਾਗਰੂਕਤਾ ਮੁਹਿੰਮ ਤਹਿਤ ਜ਼ਿਲੇ ਦੇ ਸਾਰੇ ਬਲਾਕਾਂ ਵਿਚ ਜਾਗਰੂਕਤਾ ਕੈਂਪਾਂ ਲਗਾਏ ਜਾ ਰਹੇ ਹਨ।ਉਨਾਂ ਦਸਿਆ ਕਿ ਅਗ ਲਗਾਉਣ ਵਾਲੇ ਕਿਸਾਨਾਂ ’ਤੇ ਚੌਵੀ ਘੰਟੇ ਟਾਸਕ ਫੋਰਸ ਵਲੋਂ ਸੈਟੇਲਾਈਟ ਉਪਗ੍ਰਹਿ ਰਾਹੀਂ ਨਿਗਾ ਰੱਖੀ ਜਾਵੇਗੀ।ਉਨਾਂ ਇਹ ਵੀ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪਰਾਲੀ ਵਿਚ ਕੁਦਰਤੀ ਤੱਤ ਜਿਵੇਂ ਕਿ ਨਾਈਟਰੋਜ਼ਨ, ਫਾਸਫੋਰਸ, ਪੋਟਾਸ਼ ਅਤੇ ਹੋਰ ਤੱਤ ਸੜ ਕੇ ਸੁਆਹ ਹੋ ਜਾਂਦੇ ਹਨ।ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ।ਸੜਕਾਂ ਕਿਨਾਰੇ ਲਗਾਏ ਦਰੱਖਤ ਸੜ ਕੇ ਨਸ਼ਟ ਹੋ ਜਾਂਦੇ ਹਨ।ਪੰਛੀ, ਉਨਾਂ ਦੇ ਆਂਡੇ, ਬੋਟ ਅਤੇ ਜ਼ਮੀਨ ਵਿੱਚਲੇ ਮਿੱਤਰ ਕੀੜੇ, ਜੋ ਕਿ ਦੁਸ਼ਮਣ ਕੀੜਿਆਂ ਤੋਂ ਫਸਲ ਦੀ ਰੱਖਿਆ ਕਰਨ ਵਿੱਚ ਮਦਦ ਕਰਦੇ ਹਨ, ਅੱਗ ਲੱਗਣ ਨਾਲ ਸੜ ਕੇ ਖਤਮ ਹੋ ਜਾਂਦੇ ਹਨ।
ਪਰਾਲੀ ਦੇ ਸੜਨ ਨਾਲ ਪੈਦਾ ਹੋਏ ਧੂੰਏਂ ਵਾਲੀ ਹਵਾ ਵਿੱਚ ਸਾਹ ਲੈਣ ਨਾਲ ਕਈ ਤਰਾਂ ਦੀਆਂ ਬਿਮਾਰੀਆਂ ਲੱਗਦੀਆਂ ਹਨ। ਧੂੰਏਂ ਨਾਲ ਵਾਤਾਵਰਣ ਪ੍ਰਦੂਸ਼ਿਤ ਹੋ ਜਾਂਦਾ ਹੈ, ਜੋ ਕਿ ਬੱਚਿਆਂ ਅਤੇ ਵੱਡੀ ਉਮਰ ਦੇ ਇਨਸਾਨਾਂ ਦੀ ਸਿਹਤ ਲਈ ਵਧੇਰੇ ਘਾਤਕ ਸਿੱਧ ਹੁੰਦਾ ਹੈ ਅਤੇ ਕਈ ਵਾਰ ਸੜਕੀ ਹਾਦਸਿਆਂ ਦਾ ਕਾਰਨ ਵੀ ਬਣ ਸਕਦਾ ਹੈ।ਉਨਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲੇ ਦੀਆਂ ਵਖ-ਵਖ ਜਥੇਬੰਦੀਆਂ ਵਲੋਂ ਪ੍ਰਸ਼ਾਸ਼ਨ ਨੂੰ ਸਾਥ ਦੇਣ ਦੀ ਹਾਮੀ ਭਰੀ ਗਈ ਹੈ।
ਡਾ. ਦਲਬੀਰ ਸਿੰਘ ਛੀਨਾ ਮੁੱਖ ਖੇਤੀਬਾੜੀ ਅਫਸਰ ਨੇ ਦਸਿਆ ਕਿ ਬੇਲਰ ਮਸ਼ੀਨਾਂ ਨਾਲ ਪਰਾਲੀ ਦੀਆਂ ਗੰਢਾਂ ਬਣਾ ਕੇ ਬਿਜਲੀ ਪੈਦਾ ਕਰਨ ਵਾਲੇ ਪਲਾਂਟਾਂ ਵਿਚ ਭੇਜੀ ਜਾ ਸਕਦੀ ਹੈ।ਇਸ ਤੋਂ ਇਲਾਵਾ ਹੈਪੀ ਸੀਡਰ, ਜ਼ੀਰੋਟਿਲ ਡਰਿਲ, ਪੈਡੀ ਸਟਰਾਅ ਚੌਪਰ, ਰੋਟਾਵੇਟਰ ਅਤੇ ਮਲਚਰ ਮਸ਼ੀਨਾਂ ਦੀ ਮਦਦ ਨਾਲ ਕਿਸਾਨ ਪਰਾਲੀ ਨੂੰ ਜ਼ਮੀਨ ਵਿਚ ਰਲਾ ਕੇ ਕਿਸਾਨ ਆਲੂ, ਮਟਰ ਅਤੇ ਕਣਕ ਦੀ ਬਿਜਾਈ ਕਰ ਸਕਦੇ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply