Wednesday, September 30, 2026

ਲਹਿੰਦੇ ਪੰਜਾਬ ਦੇ ਲੇਖਕ ਅਫਜ਼ਲ ਅਹਿਸਨ ਰੰਧਾਵਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

Afzal Randahvaਸਮਰਾਲਾ, 19 ਸਤੰਬਰ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵੱਲੋਂ ਇੱਕ ਵਿਸ਼ੇਸ਼ ਇਕੱਤਰਤਾ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਲਹਿੰਦੇ ਪੰਜਾਬ ਦੇ ਨਾਮਵਰ ਲੇਖਕ ਅਫਜ਼ਲ ਅਹਿਸਨ ਰੰਧਾਵਾ ਦੇ ਦੇਹਾਂਤ ’ਤੇ ਸ਼ੋਕ ਮਤਾ ਪਾਇਆ ਗਿਆ।ਸਭ ਤੋਂ ਪਹਿਲਾਂ ਵਿਛੜੀ ਰੂਹ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ।ਬੁਲਾਰਿਆਂ ਵਿੱਚ ਸਹਿਤ ਸਭਾ ਸਮਰਾਲਾ ਦੇ ਚੇਅਰਮੈਨ ਤੇ ਕਹਾਣੀਕਾਰ ਸੁਖਜੀਤ ਨੇ ਉਨਾਂ ਦੀਆਂ ਲਿਖਤਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਅਫ਼ਜ਼ਲ ਅਹਿਸਨ ਰੰਧਾਵਾ ਜਿਹੇ ਮਹਾਨ ਗਲਪਕਾਰ ਅਤੇ ਪਿਆਰੇ ਇਨਸਾਨ ਦਾ ਸਰੀਰ ਕਰਕੇ ਚਲੇ ਜਾਣਾ ਅਤੀ ਦੁੱਖਦਾਈ ਹੈ।ਉਂਜ ਸਾਹਿਤ ਜਗਤ ਅਤੇ ਸਾਡੇ ਚੇਤਿਆਂ ਵਿੱਚ ਉਹ ਸਦਾ ਅਮਰ ਰਹਿਣਗੇ।ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਨੇ ਉਨਾਂ ਦੀ ਮੌਤ ਨਾਲ ਸਾਹਿਤ ਜਗਤ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪ੍ਰਸਤ ਜੋਗਿੰਦਰ ਸਿੰਘ ਜੋਸ਼, ਦਰਸ਼ਨ ਸਿੰਘ ਕੰਗ, ਦੀਪ ਦਿਲਬਰ, ਕਮਲਜੀਤ ਨੀਲੋਂ, ਇੰਦਰਜੀਤ ਸਿੰਘ ਕੰਗ, ਮੇਘਦਾਸ ਜਵੰਦਾ (ਨੈਸ਼ਨਲ ਅਵਾਰਡੀ), ਜਗਦੀਸ਼ ਨੀਲੋਂ, ਸੰਦੀਪ ਤਿਵਾੜੀ, ਮਾ. ਪੁਖਰਾਜ ਸਿੰਘ ਘੁਲਾਲ, ਜਸਵੀਰ ਜੱਸੀ, ਨੇਤਰ ਸਿੰਘ ਮੁੱਤੋੋਂ, ਬਲਬੀਰ ਸਿੰਘ ਬੱਬੀ ਆਦਿ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply