Wednesday, September 30, 2026

ਏਅਰ ਮਾਰਸ਼ਲ ਅਰਜਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਪ੍ਰੋ: ਬਡੂੰਗਰ ਨੇ ਕੀਤਾ ਦੁੱਖ ਸਾਂਝਾ

ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –  ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ Marshal Arjan S Familyਏਅਰ ਮਾਰਸ਼ਲ ਅਰਜਨ ਸਿੰਘ ਦੇ ਦਿੱਲੀ ਸਥਿਤ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਤੇ ਸ਼ੋਕ ਕਿਤਾਬ ਵਿਚ ਮਾਰਸ਼ਲ ਅਰਜਨ ਸਿੰਘ ਦੀਆਂ ਸੇਵਾਵਾਂ ਲਈ ਪ੍ਰਸ਼ੰਸਾ ਭਰੇ ਸ਼ਬਦ ਦਰਜ ਕਰਦਿਆਂ ਲਿਖਿਆ ਕਿ ਦੇਸ਼ ਅਤੇ ਕੌਮ ਦੇ ਮਹਾਨ ਸਪੂਤ ਅਰਜਨ ਸਿੰਘ ਦਾ ਯੋਗਦਾਨ ਲਾਸਾਨੀ ਹੈ, ਜਿਸ ਨੂੰ ਇਕੱਲੇ ਭਾਰਤ ਵਾਸੀ ਹੀ ਨਹੀਂ ਸਗੋਂ ਸਮੁੱਚਾ ਸੰਸਾਰ ਹਮੇਸ਼ਾ ਯਾਦ ਰੱਖੇਗਾ।ਉਨ੍ਹਾਂ ਇਹ ਵੀ ਲਿਖਿਆ ਕਿ ਮਾਰਸ਼ਲ ਅਰਜਨ ਸਿੰਘ ਦੇ ਜੀਵਨ ਦਾ ਹਰ ਦਿਨ ਇਤਿਹਾਸਕ ਸੀ ਅਤੇ ਕੌਮ ਨੂੰ ਉਨ੍ਹਾਂ ‘ਤੇ ਮਾਣ ਹੈ। ਪ੍ਰੋ: ਬਡੂੰਗਰ ਨੇ ਮਾਰਸ਼ਲ ਅਰਜਨ ਸਿੰਘ ਦੀ ਤੁਲਨਾ ਦੁਨੀਆਂ ਦੇ ਮਹਾਨ ਜਰਨੈਲਾਂ ਨਾਲ ਕਰਦਿਆਂ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਫੈਸਲੇ ਦਾ ਜ਼ਿਕਰ ਵੀ ਕੀਤਾ।
ਮਾਰਸ਼ਲ ਅਰਜਨ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਫੈਸਲੇ ਲਈ ਧੰਨਵਾਦ ਕੀਤਾ ਤੇ ਮਾਰਸ਼ਲ ਅਰਜਨ ਸਿੰਘ ਦੀ ਇੱਕ ਵੱਡ ਅਕਾਰੀ ਤਸਵੀਰ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਦਿੱਤੀ ਤਾਂ ਜੋ ਉਸ ਤੋਂ ਦੇਖ ਕੇ ਕੇਂਦਰੀ ਸਿੱਖ ਅਜਾਇਬ ਘਰ ਲਈ ਤਸਵੀਰ ਤਿਆਰ ਕੀਤੀ ਜਾ ਸਕੇ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਨਿੱਜੀ ਸਹਾਇਕ ਭਗਵੰਤ ਸਿੰਘ ਧੰਗੇੜਾ, ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਸਮਾਣਾ ਆਦਿ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply