ਤਰਸਿੱਕਾ, 17 ਫਰਵਰੀ (ਕੰਵਲਜੀਤ ਸਿੰਘ) – ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਬਕਾਲਾ ਨੇ ਵੱਖ ਵੱਖ ਪਿੰਡਾਂ ਵਿਚੋਂ ਝੰਡਾ ਮਾਰਚ ਕਰਦਿਆਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਅਤੇ ਲੋਕਾਂ ਨੂੰ 20 ਫਰਵਰੀ 2014 ਨੂੰ ਪਾਵਰਕਾਮ ਬਾਰਡਰ ਜੋਨ ਚੀਫ ਇੰਜੀਨੀਅਰ ਅੰਮ੍ਰਿਤਸਰ ਵਿਖੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ । ਸਤਿਨਾਮ ਸਿੰਘ ਸਠਿਆਲਾ ਨੇ ਦੱਸਿਆ ਕਿ 20 ਫਰਵਰੀ ਤੋਂ ਸ਼ੁਰੂ ਹੋਣ ਵਾਲਾ ਪੱਕਾ ਮੋਰਚਾ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ ਤੇ ਇਹ ਲੜਾਈ ਆਰ ਪਾਰ ਦੀ ਹੋਵੇਗੀ।ਇਸ ਮੌਕੇ, ਦਲਬੀਰ ਸਿੰਘ ਬੇਦਾਦਪੁਰ, ਮੁਖਬੈਨ ਸਿੰਘ ਜੋਧਾ ਨਗਰੀ, ਤਰਸੇਮ ਸਿੰਘ ਬੁਤਾਲਾ, ਸੁਰਜੀਤ ਸਿੰਘ ਕੰਗ, ਸਤਿਨਾਮ ਸਿੰਘ ਸੁਧਾਰ, ਕਰਮ ਸਿੰਘ ਬੱਲਸਰਾਂ, ਤਲਵਿੰਦਰ ਸਿੰਘ, ਮਲੂਕ ਸਿੰਘ, ਤੇਜਿੰਦਰ ਸਿੰਘ, ਸੁਖਦੇਵ ਸਿੰਘ ਜੋਧਾ ਨਗਰੀ, ਜਗਤਾਰ ਸਿੰਘ ਡੇਹਰੀਵਾਲ ਆਦਿ ਆਗੂ ਹਾਜ਼ਰ ਸਨ।
Check Also
ਬਾਬਾ ਭੂਰੀ ਵਾਲੇ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸ਼ਾਸਨ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਵੇਗਾ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਸੰਤ ਬਾਬਾ …