Wednesday, September 30, 2026

ਵਿਸ਼ਵ ਪ੍ਰਸਿੱਧ ਡਾ. ਕਿਰਪਾਲ ਸਿੰਘ ਚੁੱਘ ਦੇ ਅਕਾਲ ਚਲਾਣੇ ’ਤੇ ਅਫਸੋਸ ਪ੍ਰਗਟ

ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਦੇ ਸਕੱਤਰ ਡਾ. ਰੂਪ ਸਿੰਘ, ਸ੍ਰੀ ਗੁਰੂ ਰਾਮਦਾਸ Dr. Kirpal S Chughਮੈਡੀਕਲ ਕਾਲਜ ਅੰਮ੍ਰਿਤਸਰ ਦੀ ਡਾਇਰੈਕਟਰ ਪ੍ਰਿੰਸੀਪਲ ਡਾ. ਗੀਤਾ ਸ਼ਰਮਾ, ਡਾ. ਏ.ਪੀ ਸਿੰਘ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੁਲਵੰਤ ਸਿੰਘ ਨੇ ਵਿਸ਼ਵ ਪ੍ਰਸਿੱਧ ਡਾ. ਕਿਰਪਾਲ ਸਿੰਘ ਚੁੱਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਡਾ. ਸਾਹਿਬ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਡਾ. ਕਿਰਪਾਲ ਸਿੰਘ ਜਿਨ੍ਹਾਂ ਨੂੰ ਭਾਰਤ ਵਿਚ ਨੈਫਰੋਲੋਜੀ ਦਾ ਪਿਤਾਮਾ ਕਿਹਾ ਜਾਂਦਾ ਹੈ ਵਲੋਂ ਕਿਡਨੀ ਦੀਆਂ ਬੀਮਾਰੀਆਂ ਬਾਰੇ ਕੀਤੀ ਗਈ ਖੋਜ ਨੇ ਮੈਡੀਕਲ ਖੇਤਰ ਵਿਚ ਬਹੁਤ ਮਹੱਤਵਪੂਰਨ ਯੋਗਦਾਨ ਪਾਇਆ।ਉਨ੍ਹਾਂ ਡਾਕਟਰ ਚੁੱਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਕਿਹਾ ਕਿ ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਦੇਣ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply