ਬਠਿੰਡਾ, 20 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਨਜਦੀਕੀ ਸੰਗਤ ਬਲਾਕ ਦੇ ਪਿੰਡ ਜੰਗੀਰਾਣਾ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਸੰਗਤ ਦੇ ਪ੍ਰਧਾਨ ਡਾ: ਗੁਰਦੀਪ ਸਿੰਘ ਘੁੱਦਾ ਦੀ ਪ੍ਰੇਰਣਾ ਸਦਕਾ ਪਿੰਡ ਦੇ ਸਿਹਤ ਕੇਂਦਰ, ਗੁਰਦੁਆਰਾ ਸਾਹਿਬ ਅਤੇ ਬੱਸ ਅੱਡਾ ਉਪਰ ਵੱਡੀ ਗਿਣਤੀ ਵਿੱਚ ਛਾਂ-ਦਾਰ, ਸਜਾਵਟੀ ਅਤੇ ਫ਼ਲਦਾਰ ਪੌਦੇ ਲਗਾਏ ਗਏ।ਡਾ: ਗੁਰਦੀਪ ਸਿੰਘ ਘੁੱਦਾ ਨੇ ਬੋਲਦਿਆਂ ਕਿਹਾ ਕਿ ਦਰੱਖਤਾਂ ਦੀ ਅੰਨੇਵਾਹ ਕਟਾਈ ਅਤੇ ਜ਼ਹਿਰੀਲੀਆਂ ਸਪਰੇਆਂ ਕਰ ਕੇ ਦਿਨੋਂ ਦਿਨ ਵਾਤਾਵਰਣ ਦੂਸ਼ਿਤ ਹੁੰਦਾ ਜਾ ਰਿਹਾ ਹੈ।ਜਿਸ ਕਰਕੇ ਮਨੁੱਖ ਨੂੰ ਸਾਹ ਲੈਣਾ ਵੀ ਮੁਸ਼ਕਲ ਹੋ ਰਿਹਾ ਹੈ।ਇਹਨਾਂ ਦਿੱਕਤਾਂ ਨੂੰ ਦੂਰ ਕਰਨ ਲਈ ਹਰ ਮਨੁੱਖ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਪਿੰਡ ਦੇ ਸਰਪੰਚ ਨਿਰਮਲ ਸਿੰਘ ਨੇ ਡਾਕਟਰਾਂ ਵੱਲੋਂ ਕੀਤੇ ਜਾ ਰਹੇ ਇਸ ਨੇਕ ਕਾਰਜ ਦੀ ਭਰਪੂਰ ਸ਼ਲਾਂਘਾ ਕੀਤੀ।ਸਿਹਤ ਕੇਂਦਰ ਦੇ ਕਰਮਚਾਰੀ ਸੰਦੀਪ ਕੌਰ, ਬੇਅੰਤ ਕੌਰ, ਕੁਲਦੀਪ ਸਿੰਘ ਅਤੇ ਖੁਸਵਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਮਨੁੱਖ ਨੂੰ ਘੱਟੋਂ ਘੱਟ ਆਪਣੀ ਜ਼ਿੰਦਗੀ ਵਿੱਚ ਪੰਜ-ਪੰਜ ਪੌਦੇ ਜਰੂਰ ਲਗਾਉਣੇ ਚਾਹੀਦੇ ਹਨ।ਇਸ ਮੌਕੇ ਡਾ: ਬਲਬੀਰ ਸਿੰਘ, ਡਾ: ਕਰਨ ਸਿੰਘ, ਡਾ: ਸਿਕੰਦਰ ਸਿੰਘ, ਡਾ: ਗੁਰਸੇਵਕ ਸਿੰਘ ਅਤੇ ਨੌਜਵਾਨ ਭਾਰਤ ਸਭਾ ਦੇ ਵਰਕਰ ਬਲਕਰਨ ਸਿੰਘ, ਸਿਕੰਦਰ ਸਿੰਘ, ਜਗਸੀਰ ਸਿੰਘ, ਗੁਰਤੇਜ ਸਿੰਘ, ਦੀਪ ਸਿੰਘ ਆਦਿ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media