Wednesday, September 30, 2026

ਬਾਬਾ ਫ਼ਰੀਦ ਕਾਲਜ ਦਾ ਐਮ.ਬੀ.ਏ ਦੂਜਾ ਸਮੈਸਟਰ ਨਤੀਜਾ ਸ਼ਾਨਦਾਰ ਰਿਹਾ

PPN2009201706ਬਠਿੰਡਾ, 20 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੇਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਐਮ.ਬੀ.ਏ ਦੂਜਾ ਸਮੈਸਟਰ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੇਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀ ਕੇਸ਼ਵ ਬਾਂਸਲ ਅਤੇ ਵਿਦਿਆਰਥਣ ਰਿਧਿਮਾ ਨਾਰੰਗ ਨੇ 90% ਅੰਕ ਪ੍ਰਾਪਤ ਕਰਕੇ ਕਾਲਜ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਜਦੋਂ ਕਿ ਗੁਰਪ੍ਰੀਤ ਜੌੜਾ ਨੇ 88.7% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਸਾਬਰ ਕੌਰ ਢਿੱਲੋ ਨੇ 86.7% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਹੋਣਹਾਰ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply