Saturday, July 27, 2024

ਐਂਟੀ ਕਰੱਪਸ਼ਨ ਐਂਡ ਕਰਾਈਮ ਕੰਟਰੋਲ ਕਮੇਟੀ ਨੇ ਕੀਤਾ ਖੂਨਦਾਨ

PPN140717
ਫਾਜਿਲਕਾ,  14 ਜੁਲਾਈ ( ਵਿਨੀਤ ਅਰੋੜਾ ) – ਐਂਟੀ ਕਰੱਪਸ਼ਨ ਐਂਡ ਕਰਾਈਮ ਕੰਟਰੋਲ ਕਮੇਟੀ ਪੰਜਾਬ ਅਤੇ ਜ਼ਿਲ੍ਹਾ ਫਾਜ਼ਿਲਕਾ ਦੀ ਇਕਾਈ ਵੱਲੋਂ ਅੱਜ ਸਿਹਤ ਵਿਭਾਗ ਵੱਲੋਂ ਵਲੰਟੀਅਰ ਬਲੱਡ ਡੋਨੇਸ਼ਨ ਦੇ ਤਹਿਤ ਮਨਾਏ ਜਾ ਰਹੇ ਮਹੀਨੇ ਤਹਿਤ ਸਿਵਲ ਹਸਪਤਾਲ ਵਿਚ ਇਕ ਖੂਨਦਾਨ ਕੈਂਪ ਲਾਇਆ। ਜਿਸ ਵਿਚ ਸੰਸਥਾ ਦੇ ਅਹੁਦੇਦਾਰਾਂ ਵੱਲੋਂ ਖੂਨਦਾਨ ਕੀਤਾ ਗਿਆ। ਇਹ ਕੈਂਪ ਸੰਸਥਾ ਦੇ ਰਾਸ਼ਟਰੀ ਪ੍ਰਧਾਨ ਰਾਜਲਾਲ ਸਿੰਘ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਤੇ ਲਾਇਆ ਗਿਆ। ਜਿਸ ਵਿਚ ਵਿਜੀਲੈਂਸ ਅਫ਼ਸਰ ਰੁਪੇਸ਼ ਸ਼ਰਮਾ ਦੀ ਅਗਵਾਈ ਵਿਚ ਸੰਸਥਾ ਦੇ ਵਲੰਟੀਅਰਾਂ ਨੇ 30 ਯੂਨਿਟ ਖੂਨਦਾਨ ਕੀਤਾ। ਇਸ ਮੌਕੇ ਸ਼੍ਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਇਸ ਮਹੀਨੇ ਤਹਿਤ ਸੰਸਥਾ ਵੱਲੋਂ ਖੂਨਦਾਨ ਕੈਂਪ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਇਕ ਬਹੁਤ ਵੱਡਾ ਦਾਨ ਹੈ। ਜਿਹੜਾ ਇਨਸਾਨੀ ਜ਼ਿੰਦਗੀਆਂ ਨੂੰ ਬਚਾਉਣ ਵਿਚ ਆਪਣਾ ਯੋਗਦਾਨ ਪਾਉਂਦਾ ਹੈ। ਜਿਸ ਵਿਚ ਸੰਸਥਾ ਦੀ ਜ਼ਿਲ੍ਹਾ ਇਕਾਈ ਦੇ ਅਹੁਦੇਦਾਰਾਂ ਵੱਲੋਂ ਵੀ ਖੂਨਦਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਇਸ ਤਰ੍ਹਾਂ ਹੀ ਖੂਨਦਾਨ ਅਤੇ ਹੋਰ ਸਮਾਜਸੇਵੀ ਕੰਮਾਂ ਵਿਚ ਵੱਧ ਚੜ੍ਹ ਕੇ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਉਹ ਸਮਾਜ ਵਿਚ ਫੈਲ ਰਹੀਆਂ ਬੁਰਾਈਆਂ ਨੂੰ ਖਤਮ ਕਰਨ ਵਿਚ ਵੀ ਸੰਸਥਾ ਵੱਲੋਂ ਵੱਡੀ ਮੁਹਿੰਮ ਤਹਿਤ ਕੰਮ ਕਰਨਗੇ। ਇਸ ਮੌਕੇ ਸਿਵਲ ਹਸਪਤਾਲ ਦੇ ਐਸਐਮਓ ਐਸਪੀ ਗਰਗ ਨੇ ਸੰਸਥਾ ਦੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਸੰਸਥਾ ਵੱਲੋਂ ਸਮਾਜਿਕ ਬੁਰਾਈਆਂ ਪ੍ਰਤੀ ਕੰਮ ਕਰਨ ਦੇ ਨਾਲ ਨਾਲ ਸਮਾਜ ਸੇਵੀ ਕੰਮਾਂ ਵਿਚ ਵੀ ਸਹਿਯੋਗ ਪਾਇਆ ਜਾ ਰਿਹਾ ਹੈ। ਉਨ੍ਹਾਂ ਸੰਸਥਾ ਦੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਪ੍ਰਧਾਨ ਅਮਨਦੀਪ ਕੰਬੋਜ, ਮੀਤ ਪ੍ਰਧਾਨ ਅਮਨਪ੍ਰੀਤ ਸਿੰਘ, ਜ਼ਿਲ੍ਹਾ ਪ੍ਰਧਾਨ ਸ਼ਲਿੰਦਰ ਸਿੰਘ ਸ਼ੈਲੀ, ਹਰਮੀਤ ਸਿੰਘ, ਪੰਡਿਤ ਰਾਜੀਵ ਸ਼ਰਮਾ, ਡਾ. ਅਮਨ ਸੋਨੀ, ਹਰਵਿੰਦਰ ਸਿੰਘ, ਬਲਰਾਜ ਸਿੰਘ ਤੋਂ ਇਲਾਵਾ ਹੋਰ ਵੀ ਹਾਜਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …

Leave a Reply