Wednesday, July 30, 2025
Breaking News

ਸ਼ਹਿਰ ਵਾਸੀ ਵਾਤਾਵਰਣ ਦੀ ਸੰਭਾਲ ਪ੍ਰਤੀ ਹੋਰ ਸੁਚੇਤ ਹੋਣ – ਜੋਸ਼ੀ

PPN140718
ਪਾਰਕ ਦੀ ਸਾਂਭ ਸੰਭਾਲ ਤੇ ਪੌਦੇ ਲਗਾਉਣ ਲਈ ਦਿੱਤਾ ਤਿੰਨ ਲੱਖ ਰੁਪਏ ਦਾ ਚੈੱਕ

ਅੰਮ੍ਰਿਤਸਰ, 14 ਜੁਲਾਈ  ( ਸੁਖਬੀਰ ਸਿੰਘ ) –  ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਸੁੰਦਰਤਾ ਬਰਕਰਾਰ ਰੱਖਣਾ, ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਹੈ। ਸੂਬਾ ਸਰਕਾਰ ਵਲੋਂ ਜਿਥੇ ਰਾਜ ਭਰ ਅੰਦਰ ਵਾਤਾਵਰਣ ਨੂੰ ਬਚਾਉਣ ਲਈ ਮੁਹਿੰਮ ਵਿੱਢੀ ਹੋਈ ਹੈ ਓਸੇ ਤਰ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਅੰਦਰ ਵੀ ਵਾਤਾਵਰਣ ਦੀ ਸ਼ੁੱਧਤਾ ਲਈ ਵਿਸ਼ੇਸ ਯਤਨ ਆਰੰਭੇ ਗਏ ਹਨ। ਇਹ ਪ੍ਰਗਟਾਵਾ ਸ੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰਾਂ ਅਤੇ ਮੈਡੀਕਲ ਸਿੱਖਿਆ ਮੰਤਰੀ ਨੇ ਸਥਾਨਕ ਗਾਰਡਨ ਕਾਲੋਨੀ ਵਾਰਡ ਨੰਬਰ ੫੦ ਵਿਖੇ ‘ ਗਾਰਡਨ ਕਾਲੋਨੀ ਵੈਲਫੇਅਰ ਐਸ਼ੋਸੀਏਸ਼ਨ ਨੂੰ ਪਾਰਕ ਦੀ ਸਾਂਭ ਸੰਭਾਲ ਅਤੇ ਪੌਦੇ ਲਗਾਉਣ ਲਈ ਤਿੰਨ ਲੱਖ ਰੁਪਏ ਦਾ ਚੈੱਕ ਭੇਂਟ ਕਰਨ ਮੌਕੇ ਕੀਤਾ। ਇਸ਼ ਮੌਕੇ ਸ੍ਰੀ ਬਖਸ਼ੀ ਰਾਮ ਅਰੋੜਾ ਮੇਅਰ ਅੰਮ੍ਰਿਤਸਰ ਵੀ ਮੌਜੂਦ ਸਨ।
ਕੈਬਨਿਟ ਵਜ਼ੀਰ ਸ੍ਰੀ ਜੋਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਅੰਦਰ ਵਾਤਾਵਰਣ ਦੀ ਸੰਭਾਲ ਪ੍ਰਤੀ ਬਹੁਤ ਗੰਭੀਰ ਹੈ ਅਤੇ ਇਸ ਸਬੰਧੀ ਵੱਖ-ਵੱਖ ਪੱਧਰ ਉਪਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਅੰਦਰ ਲੋਕਾਂ ਨੂੰ ਵਾਤਵਰਣ ਦੀ ਸਾਂਭ ਸੰਭਾਲ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸੇ ਮਨਸ਼ੇ ਨਾਲ ਹੀ ਸ਼ਹਿਰ ਅੰਦਰ ਪੌਦੇ ਲਗਾਉਣ ਦੀ ਮੁਹਿੰਮ ਆਰੰਭੀ ਗਈ ਹੈ। ਉਨਾਂ ਕਿਹਾ ਕਿ ਸ਼ਹਿਰ ਵਿਚ ਚਲ ਰਹੇ ਵਿਕਾਸ ਕਾਰਜਾਂ ਦੇ ਨਾਲ-ਨਾਲ ਵਾਤਾਵਰਣ ਦੀ ਸੰਭਾਲ ਦਾ ਵੀ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵਾਤਾਵਰਣ ਦੀ ਸੰਭਾਲ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਆਉਣ ਵਾਲੀ ਪੀੜ੍ਹੀ ਨੂੰ ਸਾਫ-ਸੁਥਰਾ ਵਾਤਾਵਰਣ ਦੇਣ ਲਈ ਜਿਥੇ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਲੋੜ ਹੈ ਉਸ ਦੇ ਨਾਲ-ਨਾਲ ਪੋਦਿਆਂ ਦੀ ਸੰਭਾਲ ਵੀ ਅਤਿ ਜਰੂਰੀ ਹੈ। ਉਨ੍ਹਾਂ ਕਿਹਾ ਕਿ ਆਓ ਸਾਰੇ ਸੰਕਲਪ ਕਰੀਏ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਅਸੀ ਪੌਦੇ ਜਰੂਰ ਲਗਾਵਾਂਗੇ।   ਇਸ ਮੌਕੇ ਹੋਰਨਾਂ ਤੋ ਇਲਾਵਾ ਸਰਵ ਸ੍ਰੀ ਚਰਨ ਦਾਸ ਸਚਦੇਵਾ ਪ੍ਰਧਾਨ ਗਾਰਡਨ ਕਾਲੋਨੀ ਵੈਲਫੇਅਰ ਐਸ਼ੋਸੀਏਸ਼ਨ , ਕ੍ਰਿਸ਼ਨ ਸਚਦੇਵਾ, ਮਨਮੋਹਨ ਅਗਰਵਾਲ, ਵਿਜੇ ਕੁਮਾਰ, ਰਾਜੂ ਸੇਂਕੀ, ਅੰਮਿਤ ਸੇਂਕੀ, ਰਾਜੀਵ ਖੰਨਾ, ਰਾਮੇਸ਼ ਕੁਮਾਰ, ਦਰਸ਼ਨ ਲਾਲ ਅਤੇ ਸੁਰਿੰਦਰ ਸਚਦੇਵਾ ਆਦਿ ਹਾਜਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply