ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਸਪਿਕ ਮੈਕੇ ਅੰਮ੍ਰਿਤਸਰ ਚੈਪਟਰ ਦੇ ਸਹਿਯੋਗ ਨਾਲ ਇਕ ਸੰਗੀਤਕ ਸ਼ਾਮ ‘ਸਵਰ ਸਾਂਝ’ ਦਾ ਆਯੋਜਨ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਆਡੀਟੋਰੀਅਮ ਵਿਖੇ ਕਰਵਾਇਆ ਗਿਆ।ਇਸ ਮੌਕੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ, ਖੋਜਾਰਥੀ, ਅਧਿਆਪਕ ਅਤੇ ਕਰਮਚਾਰੀ ਹਾਜ਼ਰ ਸਨ।
ਡੀਨ ਵਿਦਿਆਰਥੀ ਭਲਾਈ, ਪ੍ਰੋ. ਐਸ.ਐਸ. ਬਹਿਲ ਨੇ ਪ੍ਰੋਗਰਾਮ ਦਾ ਉਦਘਾਟਨ ਕੀਤਾ।ਵਿਭਾਗ ਦੇ ਮੁਖੀ, ਪ੍ਰੋ. ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਮਹਿਮਾਨਾਂ ਤੇ ਕਲਾਕਾਰਾਂ ਨੂੰ ਜੀ ਆਇਆਂ ਆਖਿਆ। ਪ੍ਰਸਿੱਧ ਸੇਨੀਆ ਘਰਾਣਾ ਤੋਂ ਪੰ. ਪ੍ਰਤੀਕ ਚੌਧਰੀ ਅਤੇ ਪਦਮ ਭੂਸ਼ਣ ਪੰ. ਰਾਜਨ ਸਾਜਨ ਮਿਸ਼ਰਾ ਤੋਂ ਸੰਗੀਤ ਦੀ ਸਿਖਿਆ ਪ੍ਰਾਪਤ ਸ਼੍ਰੀ. ਪ੍ਰਭਾਕਰ ਕਸ਼ਯਪ ਨੇ ਇਸ ਮੌਕੇ ਸਿਤਾਰ ਵਾਦਨ ਅਤੇ ਗਾਇਕੀ ਪੇਸ਼ ਕਰਕੇ ਸਰੋਤਿਆਂ ਨੂੰ ਮੰਤਰ ਮੁਗਦ ਕੀਤਾ। ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਇਸ ਮੌਕੇ ਸੂਫੀ ਨਾਚ ਪੇਸ਼ ਕੀਤਾ।ਡਾ. ਰਾਜੇਸ਼ ਸ਼ਰਮਾ ਨੇ ਪ੍ਰੋਗਰਾਮ ਦਾ ਸੰਚਾਲਨ ਕੀਤਾ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media