ਰਈਆ, 15 ਜੁਲਾਈ (ਬਲਵਿੰਦਰ ਸਿੰਘ ਸੰਧੂ) – ਸਬ ਡਵੀਜਨ ਬਾਬਾ ਬਕਾਲਾ ਦੇ ਕਸਬਾ ਬਿਆਸ ਵਿਖੇ ਸੋਨੂੰ ਆਟੋ ਏਜੰਸੀ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਲਗਾਇਆ ਗਿਆ। ਇਸ ਮੌਕੇ ਤੇ ਜਗਜੀਤ ਸਿੰਘ ਸੋਨੂੰ ਨੇ ਆਪਣੇ ਬਿਆਨ ਰਾਹੀਂ ਸਾਡੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੋਨੂੰ ਆਟੋ ਏਜੰਸੀ ਬਿਆਸ ਵੱਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਛਬੀਲ ਅਤੇ ਲੰਗਰ ਲਗਾਏ ਗਏ ਹਨ ਤੇ ਇਹ ਹਿਰ ਸਾਲ ਜਾਰੀ ਰਹੇਗਾ। ਇਸ ਤੋਂ ਇਲਾਵਾ ਜਗਜੀਤ ਸਿੰਘ ਸੋਨੂੰ, ਜਰਮਨਜੀਤ ਸਿੰਘ, ਜਗਜੀਤ ਸਿੰਘ ਜੀ.ਟੀ.ਬੀ., ਗੁਰਦੀਪ ਸਿੰਘ, ਡਾ: ਸੁਨੀਲ ਚਾਵਲਾ, ਨਿੱਕਾ ਸਿੰਘ, ਸੁਨੀਲ, ਨਿਸ਼ਾਨ ਸਿੰਘ, ਪ੍ਰਹਿਲਾਦ ਸਿੰਘ, ਜਸਬੀਰ ਸਿੰਘ, ਜਰਨੈਲ ਸਿੰਘ, ਬੂਟਾ ਸਿੰਘ ਅਤੇ ਬਹੁਤ ਸਾਰੀਆਂ ਸੰਗਤਾਂ ਹਾਜਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …