Monday, October 12, 2026

ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਜਾਗਰੁਕਤਾ ਕੈਂਪ ਲਾਇਆ

ਪਠਾਨਕੋਟ, 21 ਸੰਤਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਦੇਸ਼ ਭਰ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੁੱਲੇ ਵਿੱਚ ਸਾੜਣ ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ PPN2109201705ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅੱਗ ਲਗਾ ਕੇ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਗੋਬਿੰਦਸਰ ਵਿੱਚ ਸਥਿਤ ਕਮਿਊਨਿਟੀ ਹਾਲ ਵਿੱਚ ਬਲਾਕ ਪੱਧਰੀ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਡਾ.ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ (ਸਦਰ ਮੁਕਾਮ)  ਬਤੌਰ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਅਤੇ ਪ੍ਰਧਾਨਗੀ ਡਾ. ਅਮਰੀਕ ਸਿੰਘ  ਬਲਾਕ ਖੇਤੀਬਾੜੀ ਅਫਸਰ ਨੇ ਕੀਤੀ।ਬਲਵਿੰਦਰ ਕੁਮਾਰ ਸੈਣੀ ਖੇਤੀ ਉਪ ਨਿਰੀਖਕ ਅਤੇ ਦੇਵ ਕੁਮਾਰ ਸਰਪੰਚ ਦੇ ਪ੍ਰਬੰਧਾ ਹੇਠ ਲਗਾਏ ਇਸ ਕੈਂਪ ਵਿੱਚ ਹੋਰਨਾਂ ਤੋਂ ਇਲਾਵਾ ਡਾ. ਬਿਕਰਮਜੀਤ ਸਿੰਘ ਐਸੋਸੀਏਟ ਡਾਇਰੈਕਟਰ ਕਿ੍ਰਸ਼ੀ ਵਿਗਿਆਨ ਕੇਂਦਰ ਡਾ ਜਰਮਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ, ਡਾ ਬਲਦੇਵ ਸਿੰਘ ਸੰਧੂ ਸਾਬਕਾ ਖੇਤੀਬਾੜੀ ਅਫਸਰ, ਡਾ ਜਗਦੀਪ ਸਿੰਘ ਡਿਪਟੀ ਪੀ.ਡੀ, ਮਲਕੀਤ ਸਿੰਘ ਸਹਾਇਕ ਖੇਤੀਬਾੜੀ ਇੰਜੀਨੀਅਰ, ਗੁਰਦਿੱਤ ਸਿੰਘ ਸ਼ੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਸੁਖਜਿੰਦਰ ਸਿੰਘ, ਅਰਮਾਨ ਮਹਾਜਨ, ਸਾਹਿਲ ਮਹਾਜਨ, ਏ.ਟੀ.ਐਮ,  ਰਾਜ ਕੁਮਾਰ, ਮਨਜੀਤ ਕੌਰ, ਨਰਿਪਜੀਤ ਖੇਤੀਬਾੜੀ ਉਪ ਨਿਰੀਖਕ, ਬੂਟਾ ਸਿੰਘ, ਬਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਹਰਿੰਦਰ ਸਿੰਘ ਬੈਂਸ ਨੇ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਸਾੜਨ ਕਾਰਨ ਪੈਦਾ ਹੋਏ ਧੂੰਏਂ ਨਾਲ ਦਿਨ ਵੇਲੇ ਦੇਖਣ ਦੀ ਵੱਧ ਤੋਂ ਵੱਧ ਹੱਦ ਬਹੁਤ ਘੱਟ ਜਾਦੀ ਹੈ, ਜਿਸ ਕਾਰਨ ਸੜਕੀ ਦੁਰਘਟਨਾਵਾਂ ਵਧ ਜਾਂਦੀਆਂ ਹਨ ਅਤੇ ਕਈ ਕੀਮਤੀ ਮਨੁੱਖੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ।ਉਨਾਂ ਕਿਹਾ ਕਿ ਅੱਗ ਲਗਾਉਣ ਨਾਲ ਸੜਕਾਂ ਕਿਨਾਰੇ ਲਗਾਏ ਦਰੱਖਤ ਸੜਕੇ ਨਸਟ ਹੋ ਜਾਂਦੇ ਹਨ ਜਿਸ ਕਾਰਨ ਬਹੁਤ ਸਾਰੇ ਕਿਸਾਨਾਂ ਦੇ ਮਿੱਤਰ ਪੰਛੀ ਆਪਣੇ ਪਰਿਵਾਰਕ ਵਾਧੇ ਲਈ ਆਂਡੇ ਖੇਤਾਂ ਅਤੇ ਖੇਤਾਂ ਦੀਆਂ ਵੱਟਾਂ ਉੱਪਰ ਦਿੰਦੇ ਹਨ ਅਤੇ ਇਨਾਂ ਅੰਡਿਆਂ ਤੋਂ ਪੈਦਾ ਹੋਣ ਵਾਲੇ ਬੱਚੇ ਜਨਮ ਤੋਂ ਪਹਿਲਾਂ ਹੀ ਅੱਗ ਨਾਲ ਸੜ ਕੇ ਖਤਮ ਹੋ ਜਾਂਦੇ ਹਨ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ  ਕਿ ਜਿਸ ਤਰਾਂ ਪਿਛਲੇ ਸਾਲ ਪਠਾਨਕੋਟ ਜ਼ਿਲੇ ਨੂੰ ਧੂੰਆ ਮੁਕਤ ਰੱਖਣ ਲਈ ਆਪਣੇ ਪਿੰਡ ਦੀ ਪੰਚਾਇਤ ਵੱਲੋਂ ਮਤੇ ਪਵਾਉਣ ਕਿ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਨਹੀਂ ਸਾੜਾਂਗੇ।ਡਾ ਅਮਰੀਕ ਸਿੰਘ ਕਿਹਾ ਕਿ ਜੋ ਵੀ ਪੰਚਾਇਤ, ਆਪਣੇ ਪਿੰਡ ਨੂੰ ਧੂੰਆ ਮੁਕਤ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਨਹੀਂ ਸਾੜੇਗਾ ਉਸ ਪੰਚਾਇਤ ਨੂੰ ਅਜਾਦੀ ਤੇ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿਸਾਨ ਬਾਜ਼ਾਰ ਨਾਲ ਵੱਧ ਤੋ ਵੱਧ ਜੁੜੋ ਤਾਂ ਜੋ ਕਿਸਾਨਾਂ ਨੂੰ ਆਪਣੀਆਂ ਖੇਤੀ ਜਿਨਸਾਂ ਦੇ ਵਾਜ਼ਬ ਭਾਅ ਮਿਲ ਸਕਣ ਅਤੇ ਖੋਤਕਾਰਾਂ ਨੂੰ ਤਾਜੀਆਂ ਅਤ ਬਾਜ਼ਾਰ ਨਾਲੋਂ ਸਸਤੀਆਂ ਖੇਤੀ ਵਸਤਾਂ ਮਿਲ ਸਕਣ।ਉਨਾਂ ਕਿਹਾ ਕਿ ਕੁਝ ਕਿਸਾਨਾਂ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਝੋਨੇ ਦੀ ਫਸਲ ਦੇ ਮੰਡੀਕਰਨ ਸਮੇਂ ਸਰਕਾਰ ਵਲੋਂ ਨਿਰਧਾਰਿਤ ਘੱਟੋ ਘੱਟ ਵੇਚ ਮੁੱਲ ਨਹੀਂ ਮਿਲਦਾ ਉਨਾਂ ਕਿਸਾਨਾਂ ਨੂੰ ਵਿਸ਼ਵਾਸ਼ ਦਵਾਇਆ ਕਿ ਇਸ ਸਮੱਸਿਆ ਮਾਨਯੋਗ ਡਿਪਟੀ ਕਮਿਸ਼ਨਰ ਜੀ ਦੇ ਧਿਆਨ ਵਿੱਚ ਲਿਆਂਦੀ ਜਾਵੇਗੀ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਫਸਲ ਦੀ ਕਟਾਈ ,ਫਸਲ ਦੇ ਪੂਰੀ ਤਰਾਂ ਪੱਕਣ ਤੇ ਹੀ ਕੀਤੀ ਜਾਵੇ ਤਾ ਜੋ ਦਾਣਿਆ ਵਿੱਚ ਨਮੀਂ ਦੀ ਮਾਤਰਾ ਨਿਰਧਾਰਤ ਮਾਪਦੰਡਾਂ ਅਨੁਸਾਰ ਰਹੇ ਅਤੇ ਮੰਡੀਕਰਨ ਵਿੱਚ ਕੋਈ ਸਮੱਸਿਆ ਨਾਂ ਆਵੇ।ਡਾ. ਬਿਕਰਮਜੀਤ ਸਿੰਘ ਗਿੱਲ ਨੇ ਬਾਗਬਾਨੀ ਦੇ ਵਿਕਾਸ  ਲਈ ਖੇਤੀ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ ਉਨਾਂ ਕਿਸਾਨਾਂ ਨੂੰ ਬਾਗਾਂ ਖਾਸਕਰਕੇ ਲੀਚੀ ਹੇਠ ਰਕਬਾ ਵਦਾਉਣ ਦੀ ਅਪੀਲ ਕੀਤੀ। ਡਾ. ਇੰਦਰਜੀਤ ਸਿੰਘ ਧੰਜੂ ਨੇ ਕਿਹਾ ਕਿ ਜ਼ਿਲਾ ਪਠਾਨਕੋਟ ਵਿੱਚ ਫਸਲਾਂ ਦੇ ਘੱਟ ਉਤਪਾਦਨ ਦਾ ਇੱਕ ਕਾਰਨ ਇਸ ਇਲਾਕੇ ਵਿੱਚ ਸਿਉਂਕ ਦਾ ਵਧੇਰੇ ਹੋਣਾ ਹੈ, ਜਿਸ ਨੂੰ ਖਤਮ ਕਰਨ ਦੀ ਜ਼ਰੂਰਤ ਹੈ।ਉਨਾਂ ਨੇ ਕਿਸਾਨਾਂ ਨੂੰ ਖੇਤੀ ਉਤਪਾਦਾਂ ਦੇ ਮੰਡੀਕਰਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਉਹੀ ਕਿਸਾਨ ਸਫਲ ਹੋਵੇਗਾ ਜੋ ਕਹੀ ਦੇ ਨਾਲ ਤੱਕੜੀ ਵੀ ਫੜੇਗਾ।ਉਨਾਂ ਕਿਸਾਨਾਂ ਨੂੰ ਖੇਤੀ ਉਤਪਾਦਾਂ ਦੇ ਮੁੱਲ ਵਾਧਾ, ਵਧੀਆ ਡੱਬਾਬੰਦੀ, ਲੇਬਲਿੰਗ ਕਰਕੇ ਖੁਦ ਮੰਡੀਕਰਨ ਕਰਨ ਦੀ ਸਲਾਹ ਦਿੱਤੀ। ਡਾ. ਜਰਮਨਜੀਤ ਸਿੰਘ ਨੇ ਫਸਲਾਂ ਦੀਆਂ ਬਿਮਾਰੀਆ ਦੀ ਰੋਕਥਾਮ ਬਾਰੇ, ਅਗਾਂਹਵਧੂ ਕਿਸਾਨ ਬੂਟਾ ਸਿੰਘ ਅਤੇ ਬਲਵਿੰਦਰ ਸਿੰਘ ਨੇ ਕਿਸਾਨਾਂ ਦੀ ਸਮੱਸਿਆਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਅਖੀਰ ਵਿਚ ਦੇਵ ਕੁਮਾਰ ਸਰਪੰਚ ਗੋਬਿੰਦਸਰ ਨੇ ਮੁੱਖ ਮਹਿਮਾਨ ਅਤੇ ਸਮੂਹ ਕਿਸਾਨਾਂ ਦਾ ਧੰਨਵਾਦ ਕੀਤਾ ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply