ਫਾਜ਼ਿਲਕਾ, 21 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) –
ਫਾਜ਼ਿਲਕਾ ਜ਼ਿਲੇ ਦੇ ਤਹਿਤ ਥਾਣਾ ਅਰਨੀਵਾਲਾ ਪੁਲਿਸ ਨੇ ਪਿੰਡ ਬੰਨਾਵਾਲਾ ਦੇ ਨੇੜੇ ਇੱਕ ਵਿਅਕਤੀ ਨੂੰ ਸਵਾ 10 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ।ਐਚ.ਸੀ ਮਲਕੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 20 ਸਤੰਬਰ ਨੂੰ ਸਵੇਰੇ ਲਗਭਗ 11.35 ਵਜੇ ਜਦੋਂ ਉਹ ਪੁਲਿਸ ਪਾਰਟੀ ਦੇ ਨਾਲ ਪਿੰਡ ਬੰਨਾਵਾਲਾ ਦੇ ਨੇੜੇ ਗਸ਼ਤ ਕਰ ਰਹੇ ਸਨ ਤਾਂ ਬਲਵੰਤ ਸਿੰਘ ਵਾਸੀ ਪਿੰਡ ਬੰਨਾਵਾਲਾ ਪਾਸੋਂ ਸਵਾ 10 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਹੋਈ।ਪੁਲਿਸ ਨੇ ਉਕਤ ਵਿਅਕਤੀ ਨੂੰ ਗਿ੍ਰਫ਼ਤਾਰ ਕਰਕੇ ਉਸ ਦੇ ਖਿਲਾਫ਼ ਆਬਕਾਰੀ ਐਕਟ ਦੇ ਤਹਿਤ ਮਾਮਲਾ ਦਰਜ਼ ਕਰ ਲਿਆ ਹੈ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media