Saturday, July 27, 2024

‘ਗਰੀਨ ਪੰਜਾਬ ਮਿਸ਼ਨ’ ਤਹਿਤ ਸ਼ਹੀਦ ਮਤੀਦਾਸ ਨਗਰ ਵਿਚ ਪੌਦਾਰੋਪਨ 

PPN150703
ਬਠਿੰਡਾ, 15  ਜੁਲਾਈ  (ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹੀਦ ਮਤੀ ਦਾਸ ਨਗਰ ਵਿਖੇ ਗਰੀਨ ਪੰਜਾਬ ਮਿਸ਼ਨ ਦੇ ਤਹਿਤ ਵਣ ਵਿਭਾਗ ਬਠਿੰਡਾ ਦੇ ਸਹਿਯੋਗ ਨਾਲ ਨਗਰ ਵਿਚ ਪੌਦਾਰੋਪਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਬਿਕਰਮ ਸਿੰਘ ਨੇ ਦੱਸਿਆ ਕਿ ਸ਼ਹਿਰ ਨੂੰ ਹਰਾ ਭਰਾ ਕਰਨ ਦਾ ਉਪਦੇਸ਼ ਸਾਡੇ ਗੁਰੂ ਸਾਹਿਬ ਦੇ ਉਪਦੇਸ਼ ਤਹਿਤ ਪਹਿਲਾਂ ਵੀ ਹਰ ਸਾਲ ਕੀਤਾ ਜਾਂਦਾ ਹੈ ਸੋ ਇਸ ਵਾਰ ਵੀ ਸ਼ਹਿਰ ਦੀਆਂ ਸਮਾਜ ਸੇਵੀਆਂ ਸੰਸਥਾਵਾਂ ਦੇ ਸਹਿਯੋਗ ਨਾਲ ਕੀਤਾ ਗਿਆ। ਜਿਨ੍ਹਾਂ ਵਿਚ ਬਠਿੰਡਾ ਵਿਕਾਸ ਮੰਚ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ। ਸੰਗਤਾਂ ਨੂੰ ਪੌਦੇ ਪ੍ਰਸਾਦਿ ਦੇ ਤੌਰ ‘ਤੇ ਵੰਡੇ ਗਏ ਜਿਨ੍ਹਾਂ ਵਿਚ ਨਿੰਮ, ਆਉਲਾ, ਜਾਮਨ ਅਤੇ ਤੁਲਸੀ ਦੇ ਪੌਦੇ ਸ਼ਾਮਿਲ ਸਨ। ਉਨ੍ਹਾਂ ਸਮੂਹ ਨਗਰ ਵਾਸੀਆਂ ਨੂੰ ਕਿਹਾ ਕਿ ਸਾਡਾ ਮੁੱਢਲਾ ਫ਼ਰਜ ਬਣਦਾ ਹੈ ਕਿ ਅਸੀ ਆਪਣੇ ਘਰਾਂ ਤੋਂ ਸ਼ੁਰੂਆਤ ਕਰਕੇ ਹੋਰ ਪਬਲਿਕ ਥਾਵਾਂ ਨੂੰ ਵੀ ਹਰਾ ਭਰਾ ਕਰਕੇ ਵਾਤਾਵਰਨ ਨੂੰ ਸ਼ੁੱਧ ਕਰਨ ਦਾ ਉਪਰਾਲਾ ਕਰੀਏ। ਇਸ ਮੌਕੇ ਨਾਇਬ ਸਿੰਘ ਬਲਾਕ ਵਣ ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਪੰਜ ਸੌ ਪੌਦੇ ਲਗਾਏ ਜਾ ਚੁੱਕੇ ਹਨ। ਇਸ ਮੌਕੇ ਹਰਚਰਨ ਸਿੰਘ, ਅਮਰਦੀਪ ਸਿੰਘ, ਕਮਲਦੱਤ ਸ਼ਰਮਾ, ਰਾਜ ਕੁਮਾਰ ਅਤੇ ਸ਼ਾਮ ਸ਼ਰਮਾ ਵੀ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …

Leave a Reply