Friday, October 18, 2024

ਭਾਈ ਗੁਰਦਾਸ ਜੀ ਦੀ ਯਾਦ ‘ਚ ਹੋਇਆ ਗੁਰਮਤਿ ਸਮਾਗਮ

PPN150705
ਨਵੀਂ ਦਿੱਲੀ, 15  ਜੁਲਾਈ (ਅੰਮ੍ਰਿਤ ਲਾਲ ਮੰਨਣ)- ਸਿੱਖ ਪੰਥ ਦੇ ਮਹਾਨ ਵਿਦਵਾਨ ਭਾਈ ਗੁਰਦਾਸ ਜੀ ਦੀ ਯਾਦ ‘ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕਰਵਾਏ ਗਏ ਇਸ ਸਮਾਗਮ ‘ਚ ਪੰਥ ਪ੍ਰਸਿੱਧ ਰਾਗੀ ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਬਲਜਿੰਦਰ ਸਿੰਘ ਲੌਪਕੇ, ਭਾਈ ਸੰਦੀਪ ਸਿੰਘ, ਦਿੱਲੀ ਕਮੇਟੀ ਦੇ ਹਜੂਰੀ ਰਾਗੀ ਭਾਈ ਮਨੋਹਰ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਤੇ ਗੁਰਦੁਆਰਾ ਬੰਗਲਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਧਰਮ ਪ੍ਰਚਾਰ ਕਮੇਟੀ ਕੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਭਾਈ ਗੁਰਦਾਸ ਜੀ ਨੂੰ ਪੰਥ ਦੀ ਮਹਾਨ ਸ਼ਖਸੀਅਤ ਕਰਾਰ ਦਿੰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਹਿਲੇ ਜਥੇਦਾਰ ਵਜੋ ਭਾਈ ਗੁਰਦਾਸ ਜੀ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦਾ ਵੀ ਜ਼ਿਕਰ ਕੀਤਾ। ਭਾਈ ਗੁਰਦਾਸ ਜੀ ਦੀਆਂ ੪੦ ਵਾਰਾਂ ਤੋਂ ਸਿੱਖਿਆ ਲੈਣ ਦੀ ਪ੍ਰੇਰਣਾ ਸੰਗਤਾਂ ਨੂੰ ਕਰਦੇ ਹੋਏ ਰਾਣਾ ਨੇ ਭਾਈ ਗੁਰਦਾਸ ਜੀ ਦੀ ਬਾਣੀ ਨੂੰ ਮੌਜੂਦਾ ਹਲਾਤਾਂ ਵਿਚ ਗੁਰਮਤਿ ਦੇ ਅਧਾਰ ਤੇ ਜੀਵਨ ਜਿਉਣ ਦਾ ਤਰੀਕਾ ਵੀ ਦੱਸਿਆ। ਰਾਣਾ ਨੇ ਭਾਈ ਗੁਰਦਾਸ ਜੀ ਨੂੰ ਵਿਦਵਾਨ ਅਤੇ ਧਰਮ ਦੇ ਪ੍ਰਚਾਰ ਪ੍ਰਸਾਰ ਦਾ ਮੋਢੀ ਵੀ ਦੱਸਿਆ।

Check Also

ਬ੍ਰਿਟਿਸ਼ ਹਾਈ ਕਮਿਸ਼ਨਰ ਦੇ ਵਫਦ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ

ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਬ੍ਰਿਟਿਸ਼ ਹਾਈ ਕਮਿਸ਼ਨਰ ਮਿਸ ਲਿੰਡੇ ਕੈਮੀਰੋਨ ਦੀ ਅਗਵਾਈ …

Leave a Reply