Friday, March 20, 2026

ਜਿਲਾ ਚੋਣ ਅਫ਼ਸਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਸੈਲ ਦਾ ਨਿਰੀਖਣ

ਪਠਾਨਕੋਟ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫ਼ਸਰ ਸ੍ਰੀਮਤੀ ਨੀਲਿਮਾ ਨੇ 21 ਸਤੰਬਰ ਨੂੰ ਜਿਲਾ ਪ੍ਰਬੰਧਕੀ PPN2209201705ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਦਫਤਰ ਜਿਲਾ ਲੋਕ ਸੰਪਰਕ ਅਫਸਰ ਵਿਖੇ ਲੋਕ ਸਭਾ ਗੁਰਦਾਸਪੁਰ ਦੀ ਉਪ ਚੋਣ ਸਬੰਧੀ ਜ਼ਿਲਾ ਪੱਧਰ ’ਤੇ ਗਠਿਤ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ) ਦਾ ਦੋਰਾ ਕੀਤਾ।ਇਸ ਮੋਕੇ ਤੇ ਉਨਾਂ ਜ਼ਿਲਾ ਪੱਧਰ ’ਤੇ ਗਠਿਤ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ) ਲਈ ਕੀਤੇ ਗਏ ਯੋਗ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਮੋਕੇ ਤੇ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਨੇ ਸਮੂਹ ਰਾਜਨੀਤਿਕ ਪਾਰਟੀਆ ਨੂੰ ਕਿਹਾ ਹੈ ਕਿ ਅਖਬਾਰਾਂ ਅਤੇ ਇਲੈਕਟ੍ਰੋਨਿਕ ਮੀਡੀਆ ਵਿਚ ਇਸ਼ਤਿਹਾਰਬਾਜ਼ੀ ਕਰਵਾਉਣ ਤੋਂ ਪਹਿਲਾਂ ਜ਼ਿਲਾ ਪੱਧਰ ’ਤੇ ਗਠਿਤ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ) ਕੋਲੋਂ ਪ੍ਰੀ-ਸਰਟੀਫ਼ਿਕੇਸ਼ਨ ਜਾਂ ਪ੍ਰਵਾਨਗੀ ਲੈਣੀ ਜਰੂਰੀ ਹੈ।ਉਨਾਂ ਸਪੱਸ਼ਟ ਕਿਹਾ ਕਿ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਲੱਗਣ ਵਾਲੇ ਇਸ਼ਤਿਹਾਰ ਸਬੰਧੀ ਉਮੀਦਵਾਰ ਨੂੰ ਨੋਟਿਸ ਜਾਰੀ ਕੀਤਾ ਜਾਵੇਗਾ ਅਤੇ ਨੋਟਿਸ ਦਾ ਜਵਾਬ ਨਾ ਮਿਲਣ ੳਸ ਇਸਤਿਹਾਰਬਾਜੀ ਦਾ ਖਰਚਾ ਚੋਣ ਖਰਚੇ ਵਿੱਚ ਸਾਮਲ ਕੀਤਾ ਜਾਵੇਗਾ।ਉਨਾਂ ਕਿਹਾ ਕਿ ਐਮ.ਸੀ.ਐਮ.ਸੀ ਕਮੇਟੀ ਨਵੇਂ ਬਣੇ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਬਲਾਕ ਬੀ ਵਿੱਚ ਪਹਿਲੀ ਮੰਜਿਲ `ਤੇ  ਸਥਿਤ ਹੈ।ਉਨਾਂ ਦੱਸਿਆ ਕਿ ਐਮ.ਸੀ.ਐਮ.ਸੀ ਦੀ ਪ੍ਰਵਾਨਗੀ ਤੋਂ ਬਿਨਾਂ ਇਸ਼ਤਿਹਾਰ ਛਪਵਾਉਣ ਵਾਲੀਆਂ ਵੱਖ ਵੱਖ ਰਾਜਨੀਤਿਕ ਪਾਰਟੀਆ ਨੰੂ ਕਮੇਟੀ ਵੱਲੋ ਨੋਟਿਸ ਜਾਰੀ ਕੀਤਾ ਜਾਵੇਗਾ ਜਿਸ ਦਾ ਜਵਾਬ 24 ਘੰਟਿਆਂ ਦੇ ਵਿੱਚ ਦੇਣਾ ਲਾਜ਼ਮੀ ਹੁੰਦਾ ਹੈ।ਉਨਾਂ ਕਿਹਾ ਕਿ ਪਿ੍ਰੰਟ ਜਾਂ ਇਲੈਕਟ੍ਰਾਨਿਕ ਮੀਡੀਆਂ ਵਿਚ ਛਪਣ ਵਾਲਾ ਇਸ਼ਤਿਹਾਰ ਕਿਸੇ ਧਰਮ ਜਾਂ ਜਾਤ ਦੇ ਖਿਲਾਫ ਨਹੀਂ ਹੋਣਾ ਚਾਹੀਦਾ ਅਤੇ ਨਾ ਹੀ ਭੜਕਾਉ ਕਿਸਮ ਦਾ ਹੋਣਾ ਚਾਹੀਦਾ ਹੈ।ਇਲੈਕਟ੍ਰਾਨਿਕ ਮੀਡੀਆ ਵਿੱਚ ਦੇਣ ਵਾਲੇ ਇਸ਼ਤਿਹਾਰ ਦੀ ਹਾਰਡ ਅਤੇ ਸਾਫਟ ਕਾਪੀ ਐਮ.ਸੀ.ਐਮ.ਸੀ ਕਮੇਟੀ ਨੰੂ ਅਗੇਤਰੀ ਦੇਣੀ ਲਾਜਮੀ ਹੈ।
ਇਸ ਮੋਕੇ ਰਾਮ ਲੁਭਾਇਆ ਨੋਡਲ ਅਫਸਰ ਫਾਰ ਐਮ.ਸੀ.ਐਮ.ਸੀ ਕਮ-ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ, ਬਲਬੀਰ ਸਿੰਘ ਸੀਨੀਅਰ ਸਹਾਇਕ, ਨਿਤਿਨ ਕੁਮਾਰ ਜੂਨੀਅਰ ਸਹਾਇਕ, ਸੰਜੀਵ ਸ਼ਰਮਾ, ਨੀਰਜ ਕੁਮਾਰ, ਰਮੇਸ ਕੁਮਾਰ ਤੇ ਹੋਰ ਐਮ.ਸੀ.ਐਮ.ਸੀ ਕਮੇਟੀ ਮੈਂਬਰ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply