ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਮੌਕੇ
ਦੀਵਾਨ ਸਜਾਏ ਗਏ।ਡਾਇਰੈਕਟਰ ਐਜੂਕੇਸ਼ਨ ਅਤੇ ਪ੍ਰਿੰਸੀਪਲ ਜੀ. ਟੀ. ਰੋਡ ਸਕੂਲ ਡਾ: ਧਰਮਵੀਰ ਸਿੰਘ ਨੇ ਸੰਗਤਾਂ ਨੂੰ ਜੀ ਆਇਆਂ ਆਖਿਆ।ਭਾਈ ਜਸਵਿੰਦਰ ਸਿੰਘ ਜੀ ਬੀਬੀ ਕੌਲਾਂ ਵਾਲੇ ਦੇ ਰਾਗੀ ਜਥੇ ਨੇ ਕੀਰਤਨ ਦੀ ਛਹਿਬਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਮਿਸ਼ਨਦੀਪ ਸੇਵਾ ਸੁਸਾਇਟੀ ਦੇ ਰਾਗੀ ਜਥੇ ਵਲੋਂ ਵੀ ਕੀਰਤਨ ਰਾਹੀਂ ਗੁਰੂ ਚਰਨਾਂ ਵਿੱਚ ਜਾਰੀ ਲਗਵਾਈ ਗਈ।ਇਸ ਮੌਕੇ ਮੈਬਰ ਇੰਚਾਰਜ ਗੁਰਦੁਆਰਾ ਸਾਹਿਬ ਚੀਫ਼ ਖ਼ਾਲਸਾ ਦੀਵਾਨ ਤਜਿੰਦਰ ਸਿੰਘ (ਸਰਦਾਰ ਪਗੜੀ ਹਊਸ) ਨੂੰ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਨਰਿੰਜਨ ਸਿੰਘ ਨੇ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ।ਤਜਿੰਦਰ ਸਿੰਘ ਕਾਫੀ ਲੰਮੇ ਸਮੇਂ ਤੋਂ ਚੀਫ ਖ਼ਾਲਸਾ ਦੀਵਾਨ ਨਾਲ ਜੁੜੇ ਹੋਏ ਹਨ ਤੇ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਏ ਜਾਂਦੇ ਧਾਰਮਿਕ ਸਮਾਗਮਾਂ ਵਿੱਚ ਵਿਸ਼ੇਸ਼ ਤੌਰ `ਤੇ ਭਾਗ ਲੈਂਦੇ ਹਨ।ਮੈਂਬਰ ਇੰਚਾਰਜ ਗੁਰਦੁਆਰਾ ਸਹਿਬ ਡਾ: ਸ਼੍ਰੀਮਤੀ ਅਮਰਪਾਲੀ ਕੌਰ ਨੇ ਸਮੂਹ ਹਾਜ਼ਰ ਸੰਗਤਾਂ ਦਾ ਧੰਨਵਾਦ ਕੀਤਾ।ਸਮਾਗਮ ਵਿੱਚ ਬਾਬਾ ਬਲਦੇਵ ਸਿੰਘ, ਇੰਜੀ: ਗੁਰਨੂਰ ਕੌਰ, ਹਰਮੋਹਿੰਦਰ ਸਿੰਘ ਅਤੇ ਸੰਗਤਾਂ ਹਾਜਰ ਸਨ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media