ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮਿ੍ਰਤਸਰ ਜਿਲੇ ਵਿਚ ਝੋਨੇ ਦੀ ਮੰਡੀਆਂ ਵਿਚ ਆਮਦ ਤੇ ਸਰਕਾਰੀ ਖਰੀਦ ਦੇ ਮੱਦੇਨਜ਼ਰ ਅੱਜ
ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਮੰਡੀਆਂ ਵਿਚ ਨਿਰਵਿਘਨ ਖਰੀਦ ਦੇ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਜਾਣ।
ਅੱਜ ਇਥੇ ਐਸ.ਡੀ.ਐਮ, ਮੰਡੀ ਬੋਰਡ, ਖੁਰਾਕ ਤੇ ਸਿਵਲ ਸਪਲਾਈਜ਼ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜਿਣਸ ਵੇਚਣ ਲਈ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ।ਉਨਾਂ ਕਿਹਾ ਕਿ ਕਿਸਾਨਾਂ ਦੀ ਫਸਲ ਬਿਨਾਂ ਕਿਸੇ ਦੇਰੀ ਦੇ ਤੁਰੰਤ ਖਰੀਦੀ ਜਾਵੇ।
ਉਨਾਂ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਖਰੀਦ ਲਈ ਜਿੰਨੇ ਵੀ ਖਰੀਦ ਕੇਂਦਰ ਬਣਾਏ ਗਏ ਹਨ ਜਿਥੇ ਪੀਣ ਵਾਲੇ ਪਾਣੀ, ਪਖਾਨੇ, ਸਫ਼ਾਈ, ਬਿਜਲੀ, ਬਾਰਦਾਨਾ ਤੇ ਹੋਰ ਲੋੜੀਂਦੇ ਪ੍ਰਬੰਧ ਅਗੇਤੇ ਮੁਕੰਮਲ ਕੀਤੇ ਜਾਣ।ਉਨਾਂ ਜ਼ਿਲਾ ਮੰਡੀ ਅਫਸਰ ਨੂੰ ਹਦਾਇਤ ਕੀਤੀ ਕਿ ਮੰਡੀ ਬੋਰਡ ਦੇ ਸਕੱਤਰ ਤੇ ਹੋਰ ਅਧਿਕਾਰੀ ਲਗਾਤਾਰ ਇਨਾਂ ਖਰੀਦ ਕੇਂਦਰਾਂ ਦੇ ਅਗੇਤੇ ਪ੍ਰਬੰਧ ਕਰਵਾਉਣ ਲਈ ਢੁਕਵੇਂ ਕਦਮ ਚੁੱਕਣ।ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਝੋਨੇ ਦੇ ਪੂਰੀ ਤਰਾਂ ਪੱਕਣ ’ਤੇ ਹੀ ਉਸ ਦੀ ਕਟਾਈ ਕੀਤੀ ਜਾਵੇ ਅਤੇ ਮੰਡੀ ਵਿਚ ਬਿਲਕੁੱਲ ਸੱਕਾ ਝੋਨਾ ਲਿਆਂਦਾ ਜਾਵੇ, ਤਾਂ ਜੋੇ ਕਿਸਾਨਾਂ ਨੂੰ ਝੋਨਾ ਵੇਚਣ ਵਿਚ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਨਾ ਆਵੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media